ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿੱਚ ਧਾਰਮਿਕ ਸਮਾਗਮ ਕਰਵਾਇਆ
ਨਬਜ਼-ਏ-ਪੰਜਾਬ, ਮੁਹਾਲੀ, 20 ਜਨਵਰੀ:
ਪੰਜਾਬ ਮੰਡੀ ਬੋਰਡ ਦੇ ਸਮੂਹ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਹਰ ਸਾਲ ਵਾਂਗ ਮੁਹਾਲੀ ਸਥਿਤ ਮੁੱਖ ਦਫ਼ਤਰ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ। ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਹਜ਼ੂਰੀ ਰਾਗੀ ਭਾਈ ਲਖਵਿੰਦਰ ਸਿੰਘ ਅਤੇ ਕਥਾ ਵਾਚਕ ਭਾਈ ਸੰਦੀਪ ਸਿੰਘ ਆਪਣੇ ਰਸ-ਭਿੰਨੇ ਕੀਰਤਨ ਅਤੇ ਕਥਾ ਵਿਚਾਰ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਇਸ ਮੌਕੇ ਹਾਜ਼ਰ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਅਦਾਰੇ ਦੀ ਚੜ੍ਹਦੀ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਪੰਜਾਬ ਮੰਡੀ ਬੋਰਡ ਦੇ ਸਕੱਤਰ ਰਾਮਵੀਰ, ਇੰਜੀਨੀਅਰ-ਇਨ-ਚੀਫ਼ ਜਤਿੰਦਰ ਸਿੰਘ ਭੰਗੂ, ਮੁੱਖ ਇੰਜੀਨੀਅਰ ਗੁਰਿੰਦਰ ਸਿੰਘ ਚੀਮਾ, ਅਮਨਦੀਪ ਸਿੰਘ, ਜਨਰਲ ਮੈਨੇਜਰ ਮਨਜੀਤ ਸਿੰਘ ਸੰਧੂ ਸਮੇਤ ਹੋਰ ਅਧਿਕਾਰੀ ਤੇ ਮੁਲਾਜ਼ਮ ਮੌਜੂਦ ਸਨ। ਗੁਰੂ ਕਾ ਲੰਗਰ ਅਤੁੱਟ ਵਰਤਿਆ।