Share on Facebook Share on Twitter Share on Google+ Share on Pinterest Share on Linkedin ਸਾਕਾ ਨਨਕਾਣਾ ਸਾਹਿਬ ਦੇ 100 ਸਾਲ ਪੁਰੇ ਹੋਣ ’ਤੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਧਾਰਮਿਕ ਸਮਾਗਮ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਮਾਰਚ: ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਨਨਕਾਣਾ ਸਾਹਿਬ ਦੇ 100 ਸਾਲ ਪੁਰੇ ਹੋਣ ’ਤੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਵਿਸਾਲ ਧਾਰਮਿਕ ਸਮਾਗਮ ਕਰਵਾਇਆ ਗਿਆ। ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਕਥਾ, ਸ਼ਬਦ ਕੀਰਤਨ ਅਤੇ ਗੁਰਮਤਿ ਵਿਚਾਰਾਂ ਹੋਈਆਂ। ਭਾਈ ਕੁਲਤਾਰ ਸਿੰਘ ਦੇ ਪੰਥਕ ਜਥੇ ਨੇ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਨੂੰ ਅੰਗਰੇਜ਼ਾਂ ਦੇ ਪਿੱਠੂ ਮਹੰਤ ਨਰਾਇਣ ਦਾਸ ਦੇ ਕਬਜ਼ੇ ਤੋਂ ਮੁਕਤ ਕਰਵਾਉਣ ਲਈ ਸਿੰਘਾਂ ਦੀਆਂ ਸ਼ਹਾਦਤ ਬਾਰੇ ਜਾਣੂ ਕਰਵਾਇਆ। ਭਾਈ ਗੁਰਦੀਪ ਸਿੰਘ ਤੇ ਸਾਥੀਆਂ ਨੇ ਆਪਣੇ ਰਸ-ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਭਾਈ ਸੰਦੀਪ ਸਿੰਘ ਸ਼੍ਰੋਮਣੀ ਪ੍ਰਚਾਰਕ ਸ੍ਰੀ ਅਨੰਦਪੁਰ ਸਾਹਿਬ ਨੇ ਆਪਣੇ ਪ੍ਰਵਚਨਾਂ ਰਾਹੀ ਨਨਕਾਣਾ ਸਾਹਿਬ ਦੇ ਇਤਿਹਾਸ ਬਾਰੇ ਵਿਸਥਾਰ ਸਹਿਤ ਦੱਸਿਆ। ਇਸ ਮੌਕੇ ਭਾਈ ਗਰਜਾ ਸਿੰਘ ਦਾ ਇੰਟਰਨੈਸ਼ਨਲ ਪੰਥਕ ਢਾਡੀ ਜਥਾ, ਭਾਈ ਸ਼ਮਿੰਦਰ ਸਿੰਘ, ਭਾਈ ਗੁਰਸੇਵਕ ਸਿੰਘ, ਭਾਈ ਹਰਪ੍ਰੀਤ ਸਿੰਘ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਭਾਈ ਗੁਰਵਿੰਦਰ ਸਿੰਘ, ਭਾਈ ਨਿਸ਼ਾਨ ਸਿੰਘ, ਭਾਈ ਕੁਲਦੀਪ ਸਿੰਘ, ਭਾਈ ਰਵਿੰਦਰ ਸਿੰਘ, ਸ਼ੇਰੇ ਪੰਜਾਬ ਕਵੀਸ਼ਰੀ ਜਥਾ, ਭਾਈ ਪ੍ਰਿਤਪਾਲ ਸਿੰਘ, ਭਾਈ ਮਹਿੰਦਰ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਸੁਖਵਿੰਦਰ ਸਿੰਘ, ਭਾਈ ਸੁਰਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਪ੍ਰਬੰਧਕਾਂ ਨੇ ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਗੁਰੂ ਕਾ ਲੰਗਰ ਅਤੁੱਟ ਵਰਤਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ