Share on Facebook Share on Twitter Share on Google+ Share on Pinterest Share on Linkedin ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਮਈ: ਇੱਥੋਂ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸੇਵਾ ਦੇ ਪੁੰਜ ਤੀਜੇ ਪਾਤਿਸ਼ਾਹ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਵਿੱਚ ਭਾਈ ਮਨਿੰਦਰ ਸਿੰਘ ਬਿੰਦਰੱਖ ਵਾਲਿਆਂ ਦੇ ਪੰਥਕ ਢਾਡੀ ਜਥੇ ਨੇ ਤੀਜੇ ਪਾਤਿਸ਼ਾਹ ਦਾ ਜੀਵਨ ਬ੍ਰਿਤਾਂਤ ਅਤੇ 12 ਸਾਲ ਧੰਨ ਧੰਨ ਸ੍ਰੀ ਗੁਰੂ ਅੰਗਦ ਦੇਵ ਜੀ ਦੀ ਸੇਵਾ ਕਰਨ ਅਤੇ ਸ੍ਰੀ ਗੋਇੰਦਵਾਲ ਸਾਹਿਬ ਵਿੱਚ 84 ਪੌੜੀਆਂ ਵਾਲੀ ਬਾਊਲੀ ਸਾਹਿਬ ਬਣਾਉਣ ਦੇ ਪੂਰੇ ਪ੍ਰਸੰਗ ਬਾਰੇ ਜਾਣੂ ਕਰਵਾਇਆ। ਭਾਈ ਸੰਦੀਪ ਸਿੰਘ ਸ਼੍ਰੋਮਣੀ ਪ੍ਰਚਾਰਕ ਸ੍ਰੀ ਅਨੰਦਪੁਰ ਸਾਹਿਬ ਵਾਲਿਆਂ ਨੇ ਸ੍ਰੀ ਗੁਰੂ ਅਮਰਦਾਸ ਜੀ ਵੱਲੋਂ ਉਚਾਰਨ ਕੀਤੀ ਧੁਰ ਕੀ ਬਾਣੀ ਦੇ 18 ਰਾਗਾਂ ਵਿੱਚ 907 ਸ਼ਬਦ ਜੋ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਬਿਰਾਜਮਾਨ ਹਨ ਬਾਰੇ ਸੰਗਤਾਂ ਨੂੰ ਜਾਣੂ ਕਰਵਾਉਂਦਿਆਂ ਉਨ੍ਹਾਂ ਨੇ ਹਿੰਦੂ ਧਰਮ ਵਿੱਚ ਚਲਦੀ ਸਮਾਜਿਕ ਕੁਰੀਤੀ ਸੱਤੀ ਪ੍ਰਥਾ ਨੂੰ ਬੰਦ ਕਰਵਾਉਣ ਬਾਰੇ ਦੱਸਿਆ। ਭਾਈ ਅਮਰੀਜਤ ਸਿੰਘ ਖਾਲਸਾ ਨੇ ਆਪਣੇ ਰਸ-ਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਇਸ ਤੋਂ ਇਲਾਵਾ ਭਾਈ ਓਂਕਾਰ ਸਿੰਘ, ਸ਼੍ਰੋਮਣੀ ਪ੍ਰਚਾਰਕ ਭਾਈ ਅਮਰੀਕ ਸਿੰਘ ਚੰਡੀਗੜ੍ਹ ਭਾਈ ਬਹਾਦਰ ਸਿੰਘ, ਭਾਈ ਗੁਰਵਿੰਦਰ ਸਿੰਘ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਭਾਈ ਗੁਰਦੀਪ ਸਿੰਘ, ਭਾਈ ਧਰਮ ਸਿੰਘ, ਭਾਈ ਅਮਰਜੀਤ ਸਿੰਘ, ਭਗੜਾਨੇ ਵਾਲਿਆਂ ਦਾ ਕਵੀਸ਼ਰੀ ਜਥਾ, ਸ਼ੇਰੇ ਪੰਜਾਬ ਕਵੀਸ਼ਰੀ ਜਥਾ, ਭਾਈ ਕੁਲਤਾਰ ਸਿੰਘ, ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜਥੇ ਭਾਈ ਜਤਿੰਦਰ ਸਿੰਘ, ਭਾਈ ਨਿਤਿੰਨ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ ਅਤੇ ਭਾਈ ਪ੍ਰਤਾਪ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਮੰਚ ਸੰਚਾਲਕ ਭਾਈ ਧੰਨਾ ਸਿੰਘ ਨੇ ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਗੁਰੂ ਕਾ ਲੰਗਰ ਅਤੁੱਟ ਵਰਤਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ