ਅਮਰ ਸ਼ਹੀਦ ਜਥੇਦਾਰ ਬਾਬਾ ਦੀਪ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਜਨਵਰੀ:
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸਿਰਲੱਥ ਯੋਧੇ ਅਮਰ ਸ਼ਹੀਦ ਜਥੇਦਾਰ ਬਾਬਾ ਦੀਪ ਸਿੰਘ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਗੁਰਬਾਣੀ ਕੀਰਤਨ ਚੱਲਿਆ। ਭਾਈ ਗਰਜਾ ਸਿੰਘ ਮਾਣਕਪੁਰ ਸ਼ਰੀਫ਼ ਦੇ ਪੰਥਕ ਢਾਡੀ ਜਥੇ ਨੇ ‘ਬਚਨ ਕੇ ਬਲੀ ਸਿਰਲੱਥ ਯੋਧੇ ਅਮਰ ਸ਼ਹੀਦ ਜਥੇਦਾਰ ਬਾਬਾ ਦੀਪ ਸਿੰਘ’ ਦਾ ਜੀਵਨ ਬ੍ਰਿਤਾਂਤ ਢਾਡੀ ਵਾਰਾਂ ਵਿੱਚ ਸੁਣਾਇਆ। ਭਾਈ ਸੰਦੀਪ ਸਿੰਘ ਸ਼੍ਰੋਮਣੀ ਪ੍ਰਚਾਰਕ ਸ੍ਰੀ ਅਨੰਦਪੁਰ ਸਾਹਿਬ ਨੇ ਬਾਬਾ ਦੀਪ ਸਿੰਘ ਵੱਲੋਂ ਸ੍ਰੀ ਦਰਬਾਰ ਸਾਹਿਬ ਦੀ ਬੇਅਦਬੀ ਕਰਨ ਵਾਲੇ ਮੁਗਲਾਂ ਖ਼ਿਲਾਫ਼ ਲੜੀ ਜੰਗ ਬਾਰੇ ਜਾਣੂ ਕਰਵਾਇਆ। ਭਾਈ ਰਜਿੰਦਰ ਸਿੰਘ ਮੋਹਣੀ ਤੇ ਸਾਥੀਆਂ ਨੇ ਆਪਣੇ ਰਸ-ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ।
ਇਸ ਮੌਕੇ ਭਾਈ ਗੁਰਦੀਪ ਸਿੰਘ, ਭਾਈ ਓਂਕਾਰ ਸਿੰਘ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਭਾਈ ਕੁਲਦੀਪ ਸਿੰਘ, ਸ਼ੇਰੇ ਪੰਜਾਬ ਕਵੀਸ਼ਰੀ ਜਥਾ ਭਗੜਾਣੇ ਵਾਲਿਆਂ ਦਾ ਕਵੀਸ਼ਰੀ ਜਥਾ, ਮੀਰੀ ਪੀਰੀ ਪੰਥਕ ਢਾਡੀ ਜਥਾ, ਭਾਈ ਗੋਪਾਲ ਸਿੰਘ ਭਾਈ ਗੁਰਵਿੰਦਰ ਸਿੰਘ, ਭਾਈ ਕੁਲਵੰਤ ਸਿੰਘ, ਭਾਈ ਨਿਰਵੈਰ ਸਿੰਘ, ਭਾਈ ਬਲਜੀਤ ਸਿੰਘ, ਭਾਈ ਜਤਿੰਦਰ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਗੁਰਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸਾਰਾ ਦਿਨ ਸੰਗਤ ਨੂੰ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਪ੍ਰਬੰਧਕਾਂ ਨੇ ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਗੁਰੂ ਕਾ ਲੰਗਰ ਅਤੁੱਟ ਵਰਤਿਆ।

Load More Related Articles

Check Also

ਯੋਗ ਅਭਿਆਸ ਨਾਲ ਘੱਟ ਹੋ ਰਿਹਾ ਹੈ ਲੋਕਾਂ ਦਾ ਮਾਨਸਿਕ ਤਣਾਅ: ਪ੍ਰਤਿਮਾ ਡਾਵਰ

ਯੋਗ ਅਭਿਆਸ ਨਾਲ ਘੱਟ ਹੋ ਰਿਹਾ ਹੈ ਲੋਕਾਂ ਦਾ ਮਾਨਸਿਕ ਤਣਾਅ: ਪ੍ਰਤਿਮਾ ਡਾਵਰ ਮੁਹਾਲੀ ਵਿੱਚ ਰੋਜ਼ਾਨਾ ਵੱਖ-ਵੱਖ…