Nabaz-e-punjab.com

550 ਸਾਲਾਂ ਪ੍ਰਕਾਸ਼ ਪੁਰਬ ਮਨਾਉਣ ਲਈ ਪਿੰਡ ਭਾਂਖਰਪੁਰ ਵਿੱਚ ਹੋਵੇਗਾ ਵਿਸ਼ਾਲ ਧਾਰਮਿਕ ਸਮਾਗਮ

ਪ੍ਰਕਾਸ਼ ਪੁਰਬ ਵਾਲੇ ਦਿਨ ਕਰਵਾਏ ਜਾਣਗੇ 101 ਗਰੀਬ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਸਮੂਹਿਕ ਵਿਆਹ

ਪੰਜਾਬ ਅਤੇ ਗੁਆਂਢੀ ਸੂਬਿਆਂ ਤੋਂ 50 ਹਜ਼ਾਰ ਤੋਂ ਵੱਧ ਸੰਗਤਾਂ ਦੇ ਪਹੁੰਚਣ ਦਾ ਦਾਅਵਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਅਪਰੈਲ:
ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਜਨਮ ਦਿਹਾੜਾ 15 ਦਸੰਬਰ 2019 ਨੂੰ ਵਿਸ਼ਵ ਪੱਧਰ ’ਤੇ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਪਿੰਡ ਭਾਂਖਰਪੁਰ ਦੀ ਧਰਤੀ ’ਤੇ ਵਿਸ਼ਾਲ ਧਾਰਮਿਕ ਸਮਾਗਮ ਕਰਵਾਇਆ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਜਥੇਦਾਰ ਕੁਲਦੀਪ ਸਿੰਘ ਭਾਂਖਰਪੁਰ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਦੀ ਸਫਲਤਾ ਲਈ ਸਿੱਖ ਸੰਗਤਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਸ ਸਮਾਗਮ ਵਿੱਚ ਪੰਜਾਬ ਤੇ ਗੁਆਂਢੀ ਸੂਬਿਆਂ ਸਮੇਤ ਦੇਸ਼ਾਂ-ਵਿਦੇਸ਼ਾਂ ਤੋਂ ਧਾਰਮਿਕ ਸ਼ਖ਼ਸੀਅਤਾਂ ਅਤੇ ਕਰੀਬ 50 ਹਜ਼ਾਰ ਸਿੱਖ ਸੰਗਤਾਂ ਵੱਲੋਂ ਸ਼ਿਰਕਤ ਕੀਤੀ ਜਾਵੇਗੀ।
ਜਥੇਦਾਰ ਕੁਲਦੀਪ ਸਿੰਘ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਵਾਲੇ ਦਿਨ ਹੀ 101 ਗਰੀਬ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਸਮੂਹਿਕ ਵਿਆਹ ਕਰਵਾਏ ਜਾਣਗੇ। ਇਸ ਸਬੰਧੀ ਕਰੀਬ 7 ਏਕੜ ਜ਼ਮੀਨ ਵਿੱਚ ਸਮਾਗਮ ਕਰਵਾਉਣ ਲਈ ਵਿਸ਼ਾਲ ਤੰਬੂ ਲਗਾਏ ਜਾਣਗੇ ਅਤੇ ਸੰਗਤਾਂ ਲਈ ਲੰਗਰ ਦੇ ਪ੍ਰਬੰਧਾਂ ਲਈ 2500 ਤੋਂ ਵੀ ਵੱਧ ਸੇਵਾਦਾਰਾਂ ਦੀਆਂ ਡਿਊਟੀਆਂ ਲਗਾਉਣੀਆਂ ਸ਼ੁਰੂ ਕਰ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਗਰੀਬ ਲੜਕੀਆਂ ਦੇ ਸਮੂਹਿਕ ਵਿਆਹਾਂ ਲਈ ਲੋੜਵੰਦ ਪਰਿਵਾਰ ਉਨ੍ਹਾਂ ਕੋਲ 30 ਜੂਨ ਤੱਕ ਅਰਜ਼ੀਆਂ ਦੇ ਸਕਦੇ ਹਨ ਤਾਂ ਜੋ ਵਿਆਹਾਂ ਲਈ ਢੁਕਵੇਂ ਪ੍ਰਬੰਧ ਕੀਤੇ ਜਾ ਸਕਣ। ਇਸ ਮੌਕੇ ਅਕਾਲੀ ਦਲ ਦੇ ਕੌਂਸਲਰ ਗੁਰਮੀਤ ਸਿੰਘ ਵਾਲੀਆ, ਡੇਰਾਬੱਸੀ ਤੋਂ ਕੌਂਸਲਰ ਰਵਿੰਦਰ ਬੱਤਰਾ, ਰਣਜੀਤ ਸਿੰਘ, ਕੈਂਟਰ ਯੂਨੀਅਨ ਦੇ ਪ੍ਰਧਾਨ ਲਖਵਿੰਦਰ ਸਿੰਘ ਲੱਖਾ, ਤਰਨਜੀਤ ਸਿੰਘ ਬੇਦੀ, ਅਮਰਿੰਦਰ ਸਿੰਘ ਗੋਲਡੀ, ਮੋਹਨ ਸਿੰਘ, ਅਤੇ ਰਣਜੋਧ ਸਿੰਘ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਟੀਡੀਆਈ ਸਿਟੀ ਵਿੱਚ ਸ਼ੋਅਰੂਮ ਦਾ ਲੈਂਟਰ ਡਿੱਗਣ ਕਾਰਨ ਮਜ਼ਦੂਰ ਦੀ ਮੌਤ, ਤਿੰਨ ਜ਼ਖ਼ਮੀ

ਟੀਡੀਆਈ ਸਿਟੀ ਵਿੱਚ ਸ਼ੋਅਰੂਮ ਦਾ ਲੈਂਟਰ ਡਿੱਗਣ ਕਾਰਨ ਮਜ਼ਦੂਰ ਦੀ ਮੌਤ, ਤਿੰਨ ਜ਼ਖ਼ਮੀ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲੀ…