Nabaz-e-punjab.com

ਰੇਹੜੀ-ਫੜੀ ਵਾਲਿਆਂ ਨੂੰ ਥਾਂ ਅਲਾਟ ਕਰਨ ਸਬੰਧੀ ਵਪਾਰ ਮੰਡਲ ਨੂੰ ਭਰੋਸੇ ’ਚ ਲਿਆ ਜਾਵੇ: ਵਰਮਾ

ਮੁਹਾਲੀ ਵਪਾਰ ਮੰਡਲ ਦੇ ਪ੍ਰਧਾਨ ਵਿਨੀਤ ਵਰਮਾ ਨੇ ਨਗਰ ਨਿਗਮ ਦੇ ਕਮਿਸ਼ਨਰ ਨੂੰ ਲਿਖਿਆ ਪੱਤਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਜਨਵਰੀ:
ਮੁਹਾਲੀ ਵਪਾਰ ਮੰਡਲ ਦੇ ਪ੍ਰਧਾਨ ਵਿਨੀਤ ਵਰਮਾ ਨੇ ਨਗਰ ਨਿਗਮ ਦੇ ਕਮਿਸ਼ਨਰ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਸ਼ਹਿਰ ਦੀਆਂ ਵੱਖ-ਵੱਖ ਮਾਰਕੀਟਾਂ ਵਿੱਚ ਰੇਹੜੀ-ਫੜੀ ਵਾਲਿਆਂ ਲਈ ਵੈਂਡਿੰਗ ਜ਼ੋਨ ਬਣਾਉਣ ਸਬੰਧੀ ਕੋਈ ਵੀ ਅੰਤਿਮ ਫੈਸਲਾ ਲੈਣ ਤੋਂ ਪਹਿਲਾਂ ਵਪਾਰ ਮੰਡਲ ਅਤੇ ਸਬੰਧਤ ਮਾਰਕੀਟ ਵੈਲਫੇਅਰ ਕਮੇਟੀ ਨੂੰ ਭਰੋਸੇ ਵਿੱਚ ਲਿਆ ਜਾਵੇ। ਉਨ੍ਹਾਂ ਪੱਤਰ ਵਿੱਚ ਲਿਖਿਆ ਕਿ ਮਾਰਕੀਟਾਂ ਵਿੱਚ ਕਾਰੋਬਾਰ ਕਰਦੇ ਦੁਕਾਨਦਾਰ ਨਾਜਾਇਜ਼ ਰੇਹੜੀਆਂ-ਫੜੀਆਂ ਤੋਂ ਪਹਿਲਾਂ ਹੀ ਕਾਫੀ ਤੰਗ ਪ੍ਰੇਸ਼ਾਨ ਹਨ ਕਿਉਂਕਿ ਨਾਜਾਇਜ਼ ਰੇਹੜੀਆਂ-ਫੜੀਆਂ ਕਾਰਨ ਉਨ੍ਹਾਂ ਦੇ ਕਾਰੋਬਾਰ ’ਤੇ ਮਾੜਾ ਅਸਰ ਪੈ ਰਿਹਾ ਹੈ।
ਸ੍ਰੀ ਵਰਮਾ ਨੇ ਕਿਹਾ ਕਿ ਹੁਣ ਜਦੋਂ ਨਗਰ ਨਿਗਮ ਵੱਲੋਂ ਰੇਹੜੀ-ਫੜੀ ਵਾਲਿਆਂ ਨੂੰ ਸ਼ਹਿਰ ਦੀਆਂ ਮਾਰਕੀਟਾਂ ਵਿੱਚ ਪੱਕੀ ਥਾਂ ਦੇਣ ਦਾ ਫੈਸਲਾ ਲਿਆ ਜਾ ਰਿਹਾ ਹੈ ਤਾਂ ਅਜਿਹੇ ਵਿੱਚ ਦੁਕਾਨਦਾਰਾਂ ਨੂੰ ਵੀ ਭਰੋਸੇ ਵਿੱਚ ਲਿਆ ਜਾਵੇ ਅਤੇ ਦੁਕਾਨਦਾਰਾਂ ਦੀ ਸਹਿਮਤੀ ਨਾਲ ਹੀ ਮਾਰਕੀਟਾਂ ਵਿੱਚ ਰੇਹੜੀਆਂ ਫੜੀਆਂ ਲਈ ਵੈਂਡਿੰਗ ਜ਼ੋਨ ਬਣਾਏ ਜਾਣ ਤਾਂ ਜੋ ਬਾਅਦ ਵਿੱਚ ਕੋਈ ਰੱਫੜ ਨਾ ਪਵੇ।
ਉਨ੍ਹਾਂ ਕਿਹਾ ਕਿ ਨਗਰ ਨਿਗਮ ਵੱਲੋਂ ਇੱਥੋਂ ਦੇ ਫੇਜ਼-7 ਦੀ ਮਾਰਕੀਟ ਵਿੱਚ ਰੇਹੜੀਆਂ-ਫੜੀਆਂ ਲਈ ਢੁਕਵੀਂ ਥਾਂ ਨਿਰਧਾਰਿਤ ਕਰਨ ਲਈ ਬੀਤੇ ਦਿਨੀਂ ਕਮਿਸ਼ਨਰ ਕਮਲ ਕੁਮਾਰ ਗਰਗ ਅਤੇ ਵੈਂਡਿੰਗ ਕਮੇਟੀ ਦੇ ਮੈਂਬਰ ਕੌਂਸਲਰਾਂ ਦੀ ਸਾਂਝੀ ਟੀਮ ਵੱਲੋਂ ਮਾਰਕੀਟ ਦਾ ਦੌਰਾ ਕੀਤਾ ਗਿਆ ਸੀ। ਉਨ੍ਹਾਂ ਰੋਸ ਪ੍ਰਗਟ ਕੀਤਾ ਕਿ ਇਸ ਸਬੰਧੀ ਨਗਰ ਨਿਗਮ ਵੱਲੋਂ ਵਪਾਰ ਮੰਡਲ ਨੂੰ ਭਰੋਸੇ ਵਿੱਚ ਲਿਆ ਗਿਆ ਅਤੇ ਨਾ ਹੀ ਮਾਰਕੀਟ ਕਮੇਟੀ ਨੂੰ ਅਗਾਊਂ ਜਾਣਕਾਰੀ ਹੀ ਦਿੱਤੀ ਗਈ। ਉਨ੍ਹਾਂ ਸਪੱਸ਼ਟ ਆਖਿਆ ਕਿ ਦੁਕਾਨਦਾਰ ਅਤੇ ਵਪਾਰ ਮੰਡਲ ਪ੍ਰਸ਼ਾਸਨ ਦੇ ਜ਼ਬਰੀ ਥੋਪੇ ਜਾਣ ਵਾਲੇ ਫੈਸਲੇ ਨੂੰ ਮਨਜ਼ੂਰ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਦੁਕਾਨਦਾਰ ਟੈਕਸ ਦੇ ਰੂਪ ਵਿੱਚ ਨਗਰ ਨਿਗਮ ਅਤੇ ਸਰਕਾਰ ਨੂੰ ਮੋਟੀ ਰਕਮ ਦਿੰਦੇ ਹਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…