nabaz-e-punjab.com

ਸੇਵਾ ਭੋਜ ਯੋਜਨਾ ਤਹਿਤ ਲੰਗਰ ਦਾ ਨਾਂ ਬਦਲਣਾ ਬੇਹੱਦ ਮੰਦਭਾਗਾ: ਕਰਨੈਲ ਸਿੰਘ ਪੀਰ ਮੁਹੰਮਦ

ਬਾਦਲ ਪਰਿਵਾਰ ਸਿਆਸੀ ਲਾਹੇ ਲਈ ਪੰਜਾਬ ਵਿੱਚ ‘ਆਰਐਸਐਸ’ ਦਾ ਰਾਜ ਲਿਆਉਣ ਦੀ ਤਾਕ ’ਚ: ਟਕਸਾਲੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਜੂਨ:
ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਜਨਰਲ ਸਕੱਤਰ ਅਤੇ ਬੁਲਾਰੇ ਕਰਨੈਲ ਸਿੰਘ ਪੀਰਮੁਹੰਮਦ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਵੱਲੋਂ ਧਾਰਮਿਕ ਸਥਾਨਾਂ ’ਤੇ ਲੰਗਰ ਉੱਤੇ ਜੀਐਸਟੀ ਬਦਲੇ ‘ਸੇਵਾ ਭੋਜ ਯੋਜਨਾ’ ਤਹਿਤ ਰਾਹਤ ਦਿੱਤੀ ਗਈ ਹੈ। ਇਸ ਆੜ ਵਿੱਚ ਗੁਰੂ ਸਾਹਿਬਾਨਾਂ ਵੱਲੋਂ ਚਲਾਏ ਗਏ ਲੰਗਰ ਨਾਂ ਦੇ ਸ਼ਬਦ ਦੀ ਘੋਰ ਬੇਅਦਬੀ ਕੀਤੀ ਗਈ ਹੈ। ਜਿਸ ਨੂੰ ਸਿੱਖ ਕੌਮ ਵੱਲੋਂ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਅੱਜ ਇੱਥੇ ਟਕਸਾਲੀ ਦਲ ਦੇ ਆਗੂ ਸ੍ਰੀ ਪੀਰਮੁਹੰਮਦ ਨੇ ਕਿਹਾ ਕਿ ਬਾਦਲ ਪਰਿਵਾਰ ਸਿਆਸੀ ਲਾਹਾ ਲੈਣ ਲਈ ਪੰਜਾਬ ਵਿੱਚ ‘ਆਰਐਸਐਸ’ ਦਾ ਰਾਜ ਲਿਆਉਣ ਲਈ ਕਾਹਲੇ ਜਾਪਦੇ ਹਨ। ਉਨ੍ਹਾਂ ਅਕਾਲੀ ਦਲ (ਬ) ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਤਿੱਖੀ ਅਲੋਚਨਾ ਕਰਦਿਆਂ ਕਿਹਾ ਕਿ ਬਾਦਲ ਪਰਿਵਾਰ ਕੇਂਦਰ ਸਰਕਾਰ ਅਤੇ ਸਿੱਖਾਂ ਦੀ ਸਿਰਮੌਰ ਸੰਸਥਾ ਐਸਜੀਪੀਸੀ ਬਾਦਲਾਂ ਦੀ ਪਿੱਠੂ ਬਣ ਕੇ ਮੋਦੀ ਸਰਕਾਰ ਦੇ ਇਸ਼ਾਰੇ ’ਤੇ ਪੰਜਾਬ ਵਿੱਚ ਆਰਐੱਸਐੱਸ ਦਾ ਰਾਜ ਲਿਆਉਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਕੁਰਸੀ ਦੀ ਲਾਲਸਾ ਵਿੱਚ ਅਕਾਲੀ ਹੁਣ ਗੁਰੂ ਸਾਹਿਬਾਨਾਂ ਵੱਲੋਂ ਚਲਾਏ ਗਏ ਲੰਗਰ ਨਾਮ ਦੇ ਪਵਿੱਤਰ ਸ਼ਬਦ ਨੂੰ ਸੇਵਾ ਭੋਜ ਯੋਜਨਾ ਵਿੱਚ ਤਬਦੀਲ ਕਰ ਚੁੱਕੇ ਹਨ ਜੋ ਕਿ ਬਹੁਤ ਸ਼ਰਮਨਾਕ ਗੱਲ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਇਹ ਜਿਹੇ ਸੰਵੇਦਨਸ਼ੀਲ ਅਤੇ ਗੰਭੀਰ ਮੁੱਦੇ ਜੋ ਸਿੱਖਾਂ ਦੀ ਧਾਰਮਿਕ ਭਾਵਨਾਵਾਂ ਨਾਲ ਜੁੜੇ ਹੋਣ ਉਸ ਬਾਰੇ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਐਸਜੀਪੀਸੀ ਨੂੰ ਲੰਗਰ ਉੱਤੇ ਸੇਵਾ ਭੋਜ ਯੋਜਨਾ ਤਹਿਤ ਜੀਐਸਟੀ ਲੈਣ ਦੀ ਕੀ ਲੋੜ ਹੈ ਜਦੋਂਕਿ ਲੰਗਰ ’ਤੇ ਖਰਚ ਹੋਣ ਵਾਲੀ ਰਾਸ਼ੀ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਖ਼ਰਚੀ ਜਾਂਦੀ ਹੈ।
ਆਗੂ ਨੇ ਕਿਹਾ ਕਿ ਸਿੱਖ ਸੰਗਤਾਂ ਨੂੰ ਲੰਗਰ ਦਾ ਨਾਂ ਸੇਵਾ ਭੋਜ ਯੋਜਨਾ ਦੀ ਆੜ ਵਿੱਚ ਭੀਖ਼ ਨਹੀਂ ਚਾਹੀਦੀ ਹੈ। ਉਨ੍ਹਾਂ ਸਮੁੱਚੀ ਸਿੱਖ ਸੰਗਤ ਨੂੰ ਅਪੀਲ ਕੀਤੀ ਕਿ ਲੰਗਰ ਦੇ ਨਾਂ ਬਦਲੇ ਸੇਵਾ ਭੋਜ ਯੋਜਨਾ ਤਹਿਤ ਮਿਲਣ ਵਾਲੀ ਜੀਐਸਟੀ ਰਾਹਤ ਦਾ ਵੱਧ ਤੋਂ ਵੱਧ ਵਿਰੋਧ ਕੀਤਾ ਜਾਵੇ ਤਾਂ ਜੋ ਮੋਦੀ ਸਰਕਾਰ ਸਿੱਖਾਂ ਦੀ ਧਾਰਮਿਕ ਭਾਵਨਾਵਾਂ ਨੂੰ ਠੇਸ ਨਾ ਪਹੁੰਚਾ ਸਕੇ। ਉਨ੍ਹਾਂ ਮੰਗ ਕੀਤੀ ਕਿ ਬਾਦਲ ਪਰਿਵਾਰ ਅਤੇ ਐਸਜੀਪੀਸੀ ਨੂੰ ਇਸ ਸ਼ਰਮਨਾਕ ਹਰਕਤ ਕਰਨ ਲਈ ਸਿੱਖ ਪੰਥ ਅਤੇ ਵਿਦੇਸ਼ਾਂ ਵਿੱਚ ਵਸਦੇ ਪੰਜਾਬੀਆਂ ਕੋਲੋਂ ਮੁਆਫ਼ੀ ਮੰਗਣੀ ਚਾਹੀਦੀ ਹੈ।

Load More Related Articles
Load More By Nabaz-e-Punjab
Load More In General News

Check Also

ਪੁਰਾਣਾ ਬੈਰੀਅਰ ’ਤੇ ਸੜਕ ਕੰਢੇ ਲੋਕ ਕੂੜਾ ਤੇ ਰਾਸ਼ਨ ਸੁੱਟ ਕੇ ਖ਼ੁਦ ਫੈਲਾ ਰਹੇ ਨੇ ਗੰਦਗੀ

ਪੁਰਾਣਾ ਬੈਰੀਅਰ ’ਤੇ ਸੜਕ ਕੰਢੇ ਲੋਕ ਕੂੜਾ ਤੇ ਰਾਸ਼ਨ ਸੁੱਟ ਕੇ ਖ਼ੁਦ ਫੈਲਾ ਰਹੇ ਨੇ ਗੰਦਗੀ ਸ਼ਹਿਰ ਵਿੱਚ ਤਿੰਨ ਗ…