ਰਾਮਗੜ੍ਹੀਆ ਸਭਾ ਚੰਡੀਗੜ੍ਹ ਦੀ ਕਾਰਜਕਾਰਨੀ ਦਾ ਪੁਨਰ ਗਠਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਜਨਵਰੀ:
ਰਾਮਗੜ੍ਹੀਆ ਸਭਾ ਚੰਡੀਗੜ੍ਹ ਦੀ ਅੱਜ ਇੱਥੇ ਹੋਈ ਇੱਕ ਮੀਟਿੰਗ ਵਿੱਚ ਸੰਸਥਾ ਦੇ ਚੁਣੇ ਗਏ ਨਵੇਂ ਪ੍ਰਧਾਨ ਜਸਵੰਤ ਸਿੰਘ ਭੁੱਲਰ ਨੇ ਉਹਨਾਂ ਦੇ ਅਹੁਦੇ ਦਾ ਕਾਰਜਭਾਰ ਸੰਭਾਲਿਆ ਹੈ। ਇਸ ਮੌਕੇ ਜਸਵੰਤ ਸਿੰਘ ਭੁੱਲਰ ਨੇ ਸਭਾ ਦੇ ਮੈਂਬਰਾਂ ਵੱਲੋਂ ਉਹਨਾਂ ਉੱਪਰ ਪ੍ਰਗਟਾਏ ਭਰੋਸੇ ਪ੍ਰਤੀ ਧੰਨਵਾਦ ਕਰਦਿਆਂ ਤਨ ਮਨ ਧਨ ਨਾਲ ਸੇਵਾ ਕਰਨ ਦਾ ਅਹਿਦ ਲਿਆ। ਇਸ ਮੌਕੇ ਸ੍ਰੀ ਭੁੱਲਰ ਨੇ ਚੋਣ ਬੋਰਡ ਵੱਲੋਂ ਉਹਨਾਂ ਨੂੰ ਦਿੱਤੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਸੰਸਥਾ ਦੀ ਕਾਰਜਕਾਰਨੀ ਕਮੇਟੀ ਦਾ ਐਲਾਨ ਕੀਤਾ। ਇਸ ਮੌਕੇ ਸਰਵਸ੍ਰੀ ਗੁਰਬਖ਼ਸ਼ ਸਿੰਘ ਜੰਡੂ, ਪ੍ਰਦੀਪ ਸਿੰਘ ਭਾਰਿਜ, ਗੁਰਚਰਨ ਸਿੰਘ ਨੰਨੜਾ, ਬਲਜੀਤ ਸਿੰਘ ਜੰਡੂ, ਸੁਰਦੂਲ ਸਿੰਘ ਭੂਈ, ਮਨਦੀਪ ਸਿੰਘ ਧੰਮੂ, ਹਰਵੰਤ ਸਿੰਘ ਮਠਾੜੂ, ਮਨਜੀਤ ਸਿੰਘ ਮਾਨ, ਮਾਤਾ ਰਾਮ ਧੀਮਾਨ, ਜਸਪਾਲ ਸਿੰਘ ਵਿਰਕ, ਨਰਾਇਣ ਸਿੰਘ ਭੁੱਲਰ, ਹਰਦੇਵ ਸਿੰਘ ਰਣੌਤਾ, ਬਹਾਦਰ ਸਿੰਘ ਨੂੰ ਕਾਰਜਕਾਰੀ ਮੈਂਬਰ ਬਣਾਇਆ ਗਿਆ ਜਦੋੋਂ ਕਿ ਸਰਵਨ ਸਿੰਘ ਕਲਸੀ ਨੂੰ ਪਹਿਲਾਂ ਹੀ ਆਡੀਟਰ ਨਿਯੁਕਤ ਕੀਤਾ ਜਾ ਚੁੱਕਿਆ ਹੈ। ਅਖੀਰ ਵਿੱਚ ਸੰਸਥਾ ਦੇ ਪ੍ਰਧਾਨ ਨੇ ਨਵੀਂ ਟੀਮ ਦਾ ਸੁਆਗਤ ਕਰਦਿਆਂ ਆਏ ਮੈਂਬਰਾਂ ਦਾ ਧੰਨਵਾਦ ਕੀਤਾ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…