Nabaz-e-punjab.com

ਪਾਈਪਲਾਈਨ ਦੀ ਮੁਰੰਮਤ: ਮੁਹਾਲੀ ਵਿੱਚ ਦੋ ਦਿਨ ਪ੍ਰਭਾਵਿਤ ਰਹੇਗੀ ਪਾਣੀ ਦੀ ਸਪਲਾਈ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਅਗਸਤ:
ਕਜੌਲੀ ਤੋਂ ਸਿੱਧੇ ਪਾਣੀ ਦੀ ਸਪਲਾਈ ਵਾਲੀ ਲਾਈਨ ਦੀ ਜ਼ਜਰੂਰੀ ਮੁਰੰਮਤ ਕਾਰਨ ਮੁਹਾਲੀ ਦੇ ਸਨਅਤੀ ਅਤੇ ਰਿਹਾਇਸ਼ੀ ਇਲਾਕਿਆਂ ਵਿੱਚ ਦੋ ਦਿਨ ਪੀਣ ਵਾਲੇ ਪਾਣੀ ਦੀ ਸਪਲਾਈ ਪ੍ਰਭਾਵਿਤ ਰਹੇਗੀ। ਇਹ ਜਾਣਕਾਰੀ ਦਿੰਦਿਆਂ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ (ਐਕਸੀਅਨ) ਅਨਿਲ ਕੁਮਾਰ ਨੇ ਦੱਸਿਆ ਕਿ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਕਜੌਲੀ ਤੋਂ ਸਿੱਧੇ ਪਾਣੀ ਦੀ ਸਪਲਾਈ ਸਬੰਧੀ ਸੈਕਟਰ-39 ਸਥਿਤ ਟਰੀਟਮੈਂਟ ਪਲਾਂਟ ਵਿਖੇ ਪਾਈਪਲਾਈਨ ਦੀ ਜ਼ਰੂਰੀ ਮੁਰੰਮਤ ਕੀਤੇ ਜਾਣ ਕਾਰਨ ਭਲਕੇ 19 ਅਤੇ 20 ਅਗਸਤ ਨੂੰ ਫੇਜ਼-1, ਫੇਜ਼-2 , ਫੇਜ਼-3 ਅਤੇ ਫੇਜ਼-4 ਪਾਈਪਲਾਈਨ ਰਾਹੀਂ ਪਾਣੀ ਦੀ ਸਪਲਾਈ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਬੰਦ ਰਹੇਗੀ।
ਅਧਿਕਾਰੀ ਨੇ ਦੱਸਿਆ ਕਿ ਇਸ ਦੌਰਾਨ ਇੱਥੋਂ ਦੇ ਰਿਹਾਇਸ਼ੀ ਖੇਤਰ ਫੇਜ਼-1 ਤੋਂ ਫੇਜ਼-7, ਫੇਜ਼-9 ਤੋਂ ਫੇਜ਼-11 ਅਤੇ ਸੈਕਟਰ-70ਤ ਸੈਕਟਰ-71, ਪਿੰਡ ਮਟੌਰ, ਸ਼ਾਹੀ ਮਾਜਰਾ ਅਤੇ ਇੰਡਸਟਰੀ ਏਰੀਆਂ ਫੇਜ਼-1 ਤੋਂ 5 ਵਿਖੇ ਬੁੱਧਵਾਰ ਨੂੰ ਸਵੇਰੇ ਪਾਣੀ ਦੀ ਸਪਲਾਈ ਪੂਰੇ ਪ੍ਰੈਸ਼ਰ ਨਾਲ ਹੋਵੇਗੀ, ਦੁਪਹਿਰ ਵੇਲੇ ਬਿਲਕੁਲ ਪਾਣੀ ਨਹੀਂ ਆਏਗਾ ਅਤੇ ਸ਼ਾਮ ਨੂੰ ਪਾਣੀ ਦੀ ਉਪਲਬਧਤਾ ਅਨੁਸਾਰ ਘੱਟ ਪ੍ਰੈਸ਼ਰ ਨਾਲ ਪਾਣੀ ਦੀ ਸਪਲਾਈ ਹੋ ਸਕੇਗੀ। ਉਨ੍ਹਾਂ ਦੱਸਿਆ ਕਿ 20 ਅਗਸਤ ਨੂੰ ਸਵੇਰੇ ਪਾਣੀ ਦੀ ਸਪਲਾਈ ਘੱਟ ਪ੍ਰੈਸ਼ਰ ਨਾਲ ਹੋਵੇਗੀ, ਦੁਪਹਿਰ ਸਮੇਂ ਪਾਣੀ ਦੀ ਸਪਲਾਈ ਨਹੀਂ ਹੋਵੇਗੀ ਅਤੇ ਸ਼ਾਮ ਨੂੰ ਪਾਣੀ ਦੀ ਉਪਲਬੱਧਤਾ ਅਨੁਸਾਰ ਹੀ ਘੱਟ ਪ੍ਰੈਸ਼ਰ ਨਾਲ ਪਾਣੀ ਦੀ ਸਪਲਾਈ ਹੋਵੇਗੀ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…