ਮਾਨਸਾ ਵਿੱਚ 2000 ਕਰੋੜ ਦੀ ਲਾਗਤ ਨਾਲ 16000 ਕਿੱਲੋਮੀਟਰ ਲੰਮੀਆਂ ਲਿੰਕ ਸੜਕਾਂ ਦੀ ਹੋਵੇਗੀ ਮੁਰੰਮਤ

ਅਮਰਜੀਤ ਸਿੰਘ ਸੋਢੀ
ਨਬਜ਼-ਏ-ਪੰਜਾਬ ਬਿਊਰੋ, ਮਾਨਸਾ, 7 ਜਨਵਰੀ:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੂਬੇ ਦੇ ਕਿਸਾਨਾਂ ਨੂੰ ਆਪਣੀਆਂ ਫ਼ਸਲਾਂ ਮੰਡੀਆਂ ਤੱਕ ਲਿਜਾਣ ਲਈ ਬਿਨ੍ਹਾਂ ਪ੍ਰੇਸ਼ਾਨੀ ਤੇ ਨਿਰਵਿਘਨ ਆਵਾਜਾਈ ਪ੍ਰਬੰਧ ਮੁਹੱਈਆ ਕਰਵਾਉਣ ਲਈ 2000 ਕਰੋੜ ਰੁਪਏ ਦੀ ਲਾਗਤ ਵਾਲੇ ਇੱਕ ਵੱਡੇ ਵਿਕਾਸ ਪ੍ਰਾਜੈਕਟ ਦਾ ਆਗਾਜ਼ ਕੀਤਾ, ਜਿਸ ਤਹਿਤ ਸੂਬੇ ਭਰ ਵਿੱਚ 16000 ਕਿਲੋਮੀਟਰ ਲੰਬਾਈ ਦੀਆਂ ਲਿੰਕ ਸੜਕਾਂ ਦੀ ਮੁਰੰਮਤ ਕੀਤੀ ਜਾਵੇਗੀ। ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਇਹ ਖੁਲਾਸਾ ਕਰਦਿਆਂ ਦੱਸਿਆ ਕਿ ਖੇਤੀਬਾੜੀ ਕਰਜ਼ਾ ਰਾਹਤ ਸਕੀਮ ਦੇ ਪਹਿਲੇ ਪੜਾਅ ਦੀ ਸ਼ੁਰੂਆਤ ਮੌਕੇ ਹੋਏ ਰਾਜ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਰਸਮੀ ਤੌਰ ’ਤੇ ਇਸ ਪੇਂਡੂ ਸੜਕ ਵਿਕਾਸ ਪ੍ਰਾਜੈਕਟ ਸ਼ੁਰੂ ਕੀਤਾ।
ਇਸ ਵਿਸ਼ਾਲ ਪ੍ਰਾਜੈਕਟ ਨੂੰ ਪੰਜਾਬ ਮੰਡੀ ਬੋਰਡ ਵਲੋਂ ਲਾਗੂ ਕੀਤਾ ਜਾਵੇਗਾ ਅਤੇ 31 ਮਾਰਚ, 2019 ਤੱਕ ਮੁਕੰਮਲ ਕੀਤਾ ਜਾਵੇਗਾ। ਪੰਜਾਬ ਦੀਆਂ ਪੇਂਡੂ ਸੜਕਾਂ ਦੀ ਮੁਰੰਮਤ ਦਾ ਇਸ ਪ੍ਰਾਜੈਕਟ ਦਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਵਲੋਂ ਨਿੱਜੀ ਤੌਰ ’ਤੇ ਨਿਰੀਖਣ ਕੀਤਾ ਜਾਵੇਗਾ ਤਾਂ ਜੋ ਇਸ ਪ੍ਰਾਜੈਕਟ ਨੂੰ ਸਮੇਂ ਸਿਰ ਮੁਕੰਮਲ ਕਰਨਾ ਯਕੀਨੀ ਬਣਾਇਆ ਜਾ ਸਕੇ। ਮੌਜੂਦਾ ਸਮੇਂ ਸੂਬੇ ਵਿੱਚ 61,436 ਕਿੱਲੋਮੀਟਰ ਲੰਬਾਈ ਦਾ ਪੇਂਡੂ ਲਿੰਕ ਨੈਟਵਰਕ ਹੈ, ਜਿਸ ਵਿੱਚੋਂ 22,869 ਕਿਲੋਮੀਟਰ ਲਿੰਕ ਸੜਕਾਂ ਦੀ ਮੁਕੰਮਲ ਹੋਣੀ ਲੋੜੀਂਦੀ ਸੀ। ਇਨ੍ਹਾਂ ਵਿੱਚੋਂ 16000 ਕਿਲੋਮੀਟਰ ਲਿੰਕ ਸੜਕਾਂ ਤਰਸਯੋਗ ਸਥਿਤੀ ਵਿੱਚ ਸਨ, ਜਿਨ੍ਹਾਂ ਦੀ ਤੁਰੰਤ ਮੁਰੰਮਤ ਦੀ ਜ਼ਰੂਰਤ ਹੈ। ਇਸ ਪ੍ਰਾਜੈਕਟ ਤਹਿਤ ਇਨ੍ਹਾਂ ਲਿੰਕ ਸੜਕਾਂ ਦੀ ਮੁਰੰਮਤ ਕੀਤੀ ਜਾਵੇਗੀ।

Load More Related Articles
Load More By Nabaz-e-Punjab
Load More In Development and Work

Check Also

44282 ਵਿਦਿਆਰਥੀਆਂ ਨੇ ਪੀਐੱਸਟੀਐੱਸਈ ਤੇ ਐੱਨਐੱਨਐੱਮਐੱਸ ਦੀ ਵਜ਼ੀਫ਼ਾ ਮੁਕਾਬਲਾ ਪ੍ਰੀਖਿਆ ਦਿੱਤੀ

44282 ਵਿਦਿਆਰਥੀਆਂ ਨੇ ਪੀਐੱਸਟੀਐੱਸਈ ਤੇ ਐੱਨਐੱਨਐੱਮਐੱਸ ਦੀ ਵਜ਼ੀਫ਼ਾ ਮੁਕਾਬਲਾ ਪ੍ਰੀਖਿਆ ਦਿੱਤੀ ਮੁਕਾਬਲਾ ਪ੍ਰ…