Nabaz-e-punjab.com

ਗਣਤੰਤਰ ਦਿਵਸ: ਮੁਹਾਲੀ ਵਿੱਚ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਲਹਿਰਾਉਣਗੇ ਤਿਰੰਗਾ ਝੰਡਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਜਨਵਰੀ:
ਸਥਾਨਕ ਸਰਕਾਰੀ ਕਾਲਜ ਫੇਜ਼-6 ਵਿਖੇ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਜ਼ਿਲ੍ਹਾ ਪੱਧਰ ’ਤੇ ਕਰਵਾਏ ਜਾ ਰਹੇ ਸਮਾਗਮ ਵਿੱਚ ਵੱਖ-ਵੱਖ ਸਰਕਾਰੀ ਵਿਭਾਗਾਂ ਵੱਲੋਂ ਆਪੋ ਆਪਣੇ ਵਿਭਾਗਾਂ ਦੀਆਂ ਪ੍ਰਾਪਤੀਆਂ ਦਰਸਾਉਂਦੀਆਂ ਝਾਕੀਆਂ ਪੇਸ਼ ਕੀਤੀਆਂ ਜਾਣਗੀਆਂ ਜੋ ਕਿ ਦਰਸ਼ਕਾਂ ਦੀ ਖਿੱਚ ਦਾ ਕੇਂਦਰ ਹੋਣਗੀਆਂ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਰਦੀਪ ਸਿੰਘ ਬੈਂਸ ਨੇ ਜ਼ਿਲ੍ਹਾ ਪੱਧਰ ’ਤੇ ਮਨਾਏ ਜਾਣ ਵਾਲੇ ਗਣਤੰਤਰ ਦਿਵਸ ਦੇ ਸਮਾਗਮ ਮੌਕੇ ਪੇਸ਼ ਕੀਤੀਆਂ ਜਾਣ ਵਾਲੀਆਂ ਝਾਕੀਆਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਉਪਰੰਤ ਗੱਲਬਾਤ ਕਰਦਿਆਂ ਦਿੱਤੀ। ਉਨ੍ਹਾਂ ਦੱਸਿਆ ਕਿ ਗਣਤੰਤਰ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਜਾਵੇਗਾ। ਇਸ ਮੌਕੇ ਉੱਚੇਰੀ ਸਿੱਖਿਆ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਰਜ਼ੀਆ ਸੁਲਤਾਨਾ ਰਾਸ਼ਟਰੀ ਝੰਡਾ ਲਹਿਰਾਉਣਗੇ ਅਤੇ ਮਾਰਚ ਪਾਸਟ ਤੋਂ ਸਲਾਮੀ ਵੀ ਲੈਣਗੇ। ਇਸ ਮੌਕੇ ਸਕੂਲੀ ਬੱਚਿਆਂ ਵੱਲੋਂ ਰੰਗਾ-ਰੰਗ ਸਭਿਆਚਰਕ ਪ੍ਰੋਗਰਾਮ ਵੀ ਪੇਸ਼ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਝਾਕੀਆਂ ਪੇਸ਼ ਕਰਨ ਵਾਲੇ ਵਿਭਾਗਾਂ ਵਿੱਚ ਸਿੱਖਿਆ, ਸਿਹਤ, ਪੁਲੀਸ, ਜ਼ਿਲ੍ਹਾ ਉਦਯੋਗਿਕ ਕੇਂਦਰ, ਖੇਤੀਵਾੜੀ, ਬਾਗਬਾਨੀ ਤੇ ਜੰਗਲਾਤ ਵਿਭਾਗਾਂ ਸਮੇਤ ਵੇਰਕਾ ਮਿਲਕ ਪਲਾਂਟ, ਲੀਡ ਬੈਂਕ ਅਤੇ ਮਹਾਤਮਾ ਗਾਂਧੀ ਸਰਬਤ ਵਿਕਾਸ ਯੋਜਨਾ ਸ਼ਾਮਲ ਹਨ। ਮੀਟਿੰਗ ਵਿੱਚ ਜਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਡੀ.ਕੇ. ਸਾਲਦੀ, ਡੀਐਸਪੀ (ਟਰੈਫ਼ਿਕ) ਸੋਹਨ ਲਾਲ ਸੰਧੂ, ਜਨਰਲ ਮੈਨੇਜਰ ਜ਼ਿਲ੍ਹਾ ਉਦਯੋਗਿਕ ਕੇਂਦਰ ਐਚ. ਐਸ. ਪੰਨੂ, ਖੇਤੀਬਾੜੀ ਵਿਕਾਸ ਅਫ਼ਸਰ ਜਸਵਿੰਦਰ ਸਿੰਘ, ਬਾਗਵਾਨੀ ਅਫ਼ਸਰ ਤਰਲੋਚਨ ਸਿੰਘ, ਪੀਐਨਬੀ ਦੇ ਮੈਨੇਜਰ ਅਰਸ਼ਪ੍ਰੀਤ ਕੌਰ, ਜਸਵਿੰਦਰ ਕੌਰ, ਨੀਰਜ ਠਾਕੁਰ, ਗੁਰਦੀਪ ਕੌਰ ਅਤੇ ਡਾ. ਰੁਪਿੰਦਰ ਵਾਲੀਆ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

Excise and Taxation Department, Punjab Initiates Comprehensive GST Registration Drive for Dealers

Excise and Taxation Department, Punjab Initiates Comprehensive GST Registration Drive for …