Share on Facebook Share on Twitter Share on Google+ Share on Pinterest Share on Linkedin ਦੋਆਬਾ ਗਰੁੱਪ ਆਫ਼ ਕਾਲਜਿਜ਼ ਵਿੱਚ ਗਣਤੰਤਰ ਦਿਵਸ ਮਨਾਇਆ ਕਾਲਜ ਪ੍ਰਿੰਸੀਪਲ ਤੇ ਡੀਜੀਸੀ ਦੇ ਪ੍ਰਸ਼ਾਸਕ ਅਫ਼ਸਰ ਕੈਪਟਨ ਐਸ ਕੇਲੋਟੀਆ ਨੇ ਲਹਿਰਾਇਆ ਤਿਰੰਗਾ ਝੰਡਾ ਮਲਕੀਤ ਸਿੰਘ ਸੈਣੀ ਨਬਜ਼-ਏ-ਪੰਜਾਬ ਬਿਊਰੋ, ਖਰੜ, 27 ਜਨਵਰੀ: ਦੋਆਬਾ ਗਰੁੱਪ ਆਫ਼ ਕਾਲਜਿਜ਼ ਵਿੱਚ ਗਣਤੰਤਰ ਦਿਵਸ ਪੂਰੇ ਉਤਸਾਹ ਨਾਲ ਮਨਾਇਆ ਗਿਆ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਕਰਨਲ ਸੀਐਸ ਢਿੱਲੋਂ ਅਤੇ ਡੀਜੀਸੀ ਦੇ ਪ੍ਰਸ਼ਾਸਕ ਅਫ਼ਸਰ ਕੈਪਟਨ ਐਸ ਕੇਲੋਟੀਆ ਨੇ ਸਾਂਝੇ ਤੌਰ ’ਤੇ ਰਾਸ਼ਟਰੀ ਝੰਡਾ ਤਿਰੰਗਾ ਲਹਿਰਾਉਣ ਦੀ ਰਸਮ ਨਿਭਾਈ। ਕਾਲਜ ਵਿਦਿਆਰਥੀਆਂ ਵੱਲੋਂ ਵੱਖ ਵੱਖ ਤਰ੍ਹਾਂ ਦੇ ਕੌਮੀ ਭਗਤੀ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਜਦੋਂ ਕਿ ਡੀਜੀਸੀ ਦੇ ਮੈਂਬਰਾਂ ਅਤੇ ਸਮੂਹ ਕਰਮਚਾਰੀਆਂ ਦੇ ਇਲਾਵਾ ਸੰਸਥਾਨ ਦੇ ਵਿਦਿਆਰਥੀਆਂ ਨੇ ਭਾਰੀ ਗਿਣਤੀ ਵਿੱਚ ਹਿੱਸਾ ਲਿਆ। ਇਸ ਤੋਂ ਪਹਿਲਾਂ ਡੀਜੀਸੀ ਮੈਨੇਜਿੰਗ ਵਾਇਸ ਚੇਅਰਮੈਨ ਐਸਐਸ ਸੰਘਾ ਅਤੇ ਕਾਰਜਕਾਰੀ ਵਾਇਸ ਚੇਅਰਮੈਨ ਮਨਜੀਤ ਸਿੰਘ ਨੇ ਆਪਣੇ ਭਾਸ਼ਣ ਵਿੱਚ ਕਿਹਾ ਕਿ ਗਣਤੰਤਰ ਦਿਵਸ ਉਸ ਤਾਰੀਖ਼ ਨੂੰ ਦਰਸਾਉਂਦਾ ਹੈ। ਜਿਸ ਉੱਤੇ ਭਾਰਤ ਦਾ ਸੰਵਿਧਾਨ 26 ਜਨਵਰੀ 1950 ਨੂੰ ਲਾਗੂ ਹੋਇਆ, ਸਰਕਾਰ ਦੀ ਜਗ੍ਹਾ ਭਾਰਤ ਦੇ ਸ਼ਾਸੀ ਦਸਤਾਵੇਜ਼ ਦੇ ਰੂਪ ਵਿੱਚ ਭਾਰਤ ਅਧਿਨਿਯਮ ਇਸ ਮੌਕੇ ਉੱਤੇ ਲਾਗੂ ਕੀਤੇ ਗਏ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਾਡੇ ਆਜ਼ਾਦੀ ਸੈਨਾਨੀਆਂ ਦੇ ਕੁਰਬਾਨੀ, ਸਾਡੇ ਸੰਵਿਧਾਨ ਦੇ ਯੋਗਦਾਨ ਕਰਤਾਵਾਂ ਅਤੇ ਸਾਡੇ ਦੇਸ਼ ਦੀ ਸੁਨਹਿਰੀ ਵਿਰਾਸਤ ਨੂੰ ਯਾਦ ਕਰਣ ਲਈ ਪ੍ਰੋਤਸ਼ਾਹਿਤ ਵੀ ਕੀਤਾ। ਉਨ੍ਹਾਂ ਨੇ ਸੰਵਿਧਾਨ ਦੇ ਬੁਨਿਆਦੀ ਢਾਂਚੇ ਨੂੰ ਹਾਈਲਾਈਟ ਕੀਤਾ ਅਤੇ ਸਾਰੇ ਭਾਰਤੀ ਨਾਗਰਿਕਾਂ ਨੂੰ ਦਿੱਤੇ ਗਏ ਮੌਲਕ ਅਧਿਕਾਰਾਂ ਤੋਂ ਜਾਣੂ ਕਰਵਾਇਆ।ਉਨ੍ਹਾਂ ਨੇ ਸਾਰੇ ਵਿਦਿਆਰਥੀਆਂ ਤੋਂ ਆਪਣੇ ਚੁਣੇ ਹੋਏ ਖੇਤਰਾਂ ਵਿੱਚ ਕੋਸ਼ਿਸ਼ ਕਰਨ ਅਤੇ ਉਤਕ੍ਰਿਸ਼ਟਤਾ ਹਾਸਲ ਕਰਨ ਲਈ ਵੀ ਅਪੀਲ ਕੀਤੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ