ਕੁਰਾਲੀ ਨਗਰ ਕੌਂਸਲ ਦਫ਼ਤਰ ਵਿੱਚ ਗਣਤੰਤਰ ਦਿਵਸ ਧੂਮਧਾਮ ਨਾਲ ਮਨਾਇਆ

ਨਗਰ ਕੌਂਸਲ ਦੀ ਪ੍ਰਧਾਨ ਕ੍ਰਿਸ਼ਨਾ ਦੇਵੀ ਧੀਮਾਨ ਤੇ ਕਾਰਜਸਾਧਕ ਅਫ਼ਸਰ ਜਗਜੀਤ ਸਿੰਘ ਸ਼ਾਹੀ ਨੇ ਲਹਿਰਾਇਆ ਤਿਰੰਗਾ ਝੰਡਾ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 27 ਜਨਵਰੀ:
ਕੁਰਾਲੀ ਨਗਰ ਕੌਂਸਲ ਵੱਲੋਂ ਇੱਥੋਂ ਦੇ ਕਮਿਊਨਿਟੀ ਸੈਂਟਰ ਵਿਖੇ 68ਵਾਂ ਗਣਤੰਤਰ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਨਗਰ ਕੌਂਸਲ ਦੀ ਪ੍ਰਧਾਨ ਕ੍ਰਿਸ਼ਨਾ ਦੇਵੀ ਧੀਮਾਨ ਅਤੇ ਕਾਰਜਸਾਧਕ ਅਫ਼ਸਰ ਜਗਜੀਤ ਸਿੰਘ ਸ਼ਾਹੀ ਨੇ ਸਾਂਝੇ ਤੌਰ ’ਤੇ ਤਿਰੰਗਾ ਝੰਡਾ ਲਹਿਰਾਇਆ ਅਤੇ ਸ਼ਹਿਰ ਵਾਸੀਆਂ ਨੂੰ ਗਣਤੰਤਰ ਦਿਵਸ ਦੀਆਂ ਵਧਾਈਆਂ ਦਿੱਤੀਆਂ। ਇਸ ਦੌਰਾਨ ਸ਼ਹਿਰ ਦੇ ਵੱਖ-ਵੱਖ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਰੀ ਬਾਰਿਸ਼ ਹੋਣ ਦੇ ਬਾਵਜੂਦ ਉਤਸ਼ਾਹ ਨਾਲ ਦੇਸ਼ ਭਗਤੀ ਅਤੇ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ। ਇਸ ਦੌਰਾਨ ਵਿਦਿਆਰਥੀਆਂ ਨੇ ਨਸ਼ਿਆਂ, ਭਰੂਣ ਹੱਤਿਆ, ਘਰੇਲੂ ਹਿੰਸਾ, ਦਹੇਜ ਪ੍ਰਥਾ ਅਤੇ ਹੋਰ ਸਮਾਜਿਕ ਕੁਰੀਤੀਆਂ ਦੇ ਖ਼ਿਲਾਫ਼ ਸਕਿੱਟ ਪੇਸ਼ ਕੀਤੇ ਅਤੇ ਗਿੱਧਾ ਅਤੇ ਭੰਗੜਾ ਦਰਸ਼ਕਾਂ ਦੇ ਆਕਰਸ਼ਣ ਦਾ ਕੇਂਦਰ ਰਿਹਾ। ਇਸ ਮੌਕੇ ਕੁਲਵੰਤ ਕੌਰ ਪਾਬਲਾ, ਦਵਿੰਦਰ ਠਾਕੁਰ, ਰਾਜਦੀਪ ਹੈਪੀ, ਵਿਨੀਤ ਕਾਲੀਆ, ਪਰਮਜੀਤ ਪੰਮੀ, ਲਖਵੀਰ ਲੱਕੀ, ਹੈਪੀ ਧੀਮਾਨ, ਬਹਾਦਰ ਸਿੰਘ ਓ.ਕੇ, ਸ਼ਿਵ ਵਰਮਾ, ਸੁਖਜੀਤ ਕੌਰ ਸੋਢੀ ਸਮੇਤ ਵੱਡੀ ਗਿਣਤੀ ਵਿੱਚ ਸਕੂਲਾਂ ਦੇ ਵਿਦਿਆਰਥੀ, ਸ਼ਹਿਰ ਵਾਸੀ ਅਤੇ ਨਗਰ ਕੌਂਸਲ ਦਫ਼ਤਰ ਦਾ ਸਟਾਫ਼ ਹਾਜ਼ਰ ਸੀ।

Load More Related Articles
Load More By Nabaz-e-Punjab
Load More In Cultural

Check Also

ਸਿੱਖਿਆ ਬੋਰਡ ਵੱਲੋਂ ਪੰਜਵੀਂ ਜਮਾਤ ਦੀ ਪ੍ਰੀਖਿਆ ਮੁਲਤਵੀ

ਸਿੱਖਿਆ ਬੋਰਡ ਵੱਲੋਂ ਪੰਜਵੀਂ ਜਮਾਤ ਦੀ ਪ੍ਰੀਖਿਆ ਮੁਲਤਵੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਮਾਰਚ: ਪੰਜਾਬ …