ਗਣਤੰਤਰ ਦਿਵਸ: ਮੁਹਾਲੀ ਵਿੱਚ ਸਿੱਖਿਆ ਮੰਤਰੀ ਹਰਜੋਤ ਬੈਂਸ ਲਹਿਰਾਉਣਗੇ ਰਾਸ਼ਟਰੀ ਝੰਡਾ

ਡੀਸੀ ਨੇ ਠੰਢ ਦਾ ਮੁਕਾਬਲਾ ਕਰਨ ਲਈ 575 ਵਿਦਿਆਰਥੀਆਂ ਨੂੰ ਬਾਡੀ ਵਰਮਰ ਕੱਪੜੇ ਪ੍ਰਦਾਨ ਕੀਤੇ

ਮੁਹਾਲੀ ਪੁਲੀਸ ਨੇ ਯੂਟੀ ਪੁਲੀਸ ਨਾਲ ਮਿਲ ਕੇ ਐਂਟਰੀ ਪੁਆਇੰਟਾਂ ’ਤੇ ਨਾਕਾਬੰਦੀ ਕਰਕੇ ਸ਼ੱਕੀ ਵਾਹਨਾਂ ਦੀ ਜਾਂਚ ਕੀਤੀ

ਨਬਜ਼-ਏ-ਪੰਜਾਬ, ਮੁਹਾਲੀ, 25 ਜਨਵਰੀ:
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਭਲਕੇ ਸ਼ੁੱਕਰਵਾਰ ਨੂੰ ਇੱਥੋਂ ਦੇ ਸ਼ਹੀਦ ਮੇਜਰ ਹਰਮਿੰਦਰ ਪਾਲ ਸਿੰਘ (ਸੌਰਿਆ ਚੱਕਰ ਵਿਜੇਤਾ) ਸਰਕਾਰੀ ਕਾਲਜ ਫੇਜ਼-6 ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਮਨਾਇਆ ਜਾਵੇਗਾ। ਇਸ ਮੌਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਨਿਭਾਉਣਗੇ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਹੱਡ ਚੀਰਵੀਂ ਠੰਢ ਦੇ ਬਾਵਜੂਦ ਸਮਾਗਮ ਦੌਰਾਨ ਵੱਖ-ਵੱਖ ਪੇਸ਼ਕਾਰੀਆਂ ਦੇਣ ਵਾਲੇ ਵਿਦਿਆਰਥੀਆਂ ਵਿੱਚ ਭਾਰੀ ਉਤਸ਼ਾਹ ਹੈ। ਉਨ੍ਹਾਂ ਨੇ ਠੰਢ ਦਾ ਮੁਕਾਬਲਾ ਕਰਨ ਲਈ ਸਮਾਗਮ ਵਿੱਚ ਹਿੱਸਾ ਲੈਣ ਵਾਲੇ 575 ਵਿਦਿਆਰਥੀਆਂ ਨੂੰ ਬਾਡੀ ਵਾਰਮਰ ਵੀ ਵੰਡੇ। ਉਨ੍ਹਾਂ ਦੱਸਿਆ ਕਿ ਦਰਜਨ ਸਕੂਲਾਂ ਦੇ 600 ਤੋਂ ਵੱਧ ਵਿਦਿਆਰਥੀ ਦੇਸ਼ ਭਗਤੀ ਅਤੇ ਰਾਸ਼ਟਰੀ ਜੋਸ਼ ਨਾਲ ਭਰਪੂਰ ਸ਼ਾਨਦਾਰ ਪ੍ਰਦਰਸ਼ਨ ਕਰਨਗੇ। ਇਸ ਮੌਕੇ ਆਜ਼ਾਦੀ ਘੁਲਾਟੀਏ ਅਤੇ ਸ਼ਲਾਘਾਯੋਗ ਸੇਵਾਵਾਂ ਬਦਲੇ ਅਧਿਕਾਰੀਆਂ ਅਤੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ।
ਉਧਰ, ਗਣਤੰਤਰ ਦਿਵਸ ਦੇ ਮੱਦੇਨਜ਼ਰ ਅਣਸੁਖਾਵੀਂ ਘਟਨਾ ਨਾਲ ਨਜਿੱਠਣ ਲਈ ਜ਼ਿਲ੍ਹਾ ਪੁਲੀਸ ਪੂਰੀ ਤਰ੍ਹਾਂ ਚੌਕਸ ਹੈ। ਅੱਜ ਮੁਹਾਲੀ ਪੁਲੀਸ ਵੱਲੋਂ ਯੂਟੀ ਪੁਲੀਸ ਨਾਲ ਮਿਲ ਕੇ ਚੰਡੀਗੜ੍ਹ ਅਤੇ ਮੁਹਾਲੀ ਨੂੰ ਜੋੜਨ ਵਾਲੀਆਂ ਸੜਕਾਂ ਸਮੇਤ ਸਮੂਹ ਐਂਟਰੀ ਪੁਆਇੰਟਾਂ ’ਤੇ ਨਾਕਾਬੰਦੀ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਜਾਂਚ ਕੀਤੀ ਗਈ।
ਮੁਹਾਲੀ ਦੇ ਡੀਐਸਪੀ (ਸਿਟੀ2) ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਸ ਦੌਰਾਨ ਜਿੱਥੇ ਕਈ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕੀਤੀ ਗਈ, ਉੱਥੇ ਕਈ ਵਾਹਨਾਂ ਦੇ ਚਾਲਾਨ ਵੀ ਕੀਤੇ ਗਏ। ਉਨ੍ਹਾਂ ਦੱਸਿਆ ਕਿ ਐੱਸਐੱਸਪੀ ਸੰਦੀਪ ਗਰਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਫੇਜ਼-9 ਤੋਂ ਚੰਡੀਗੜ੍ਹ ਦੇ ਸੈਕਟਰ-51 ਵੱਲ ਜਾਂਦੀ ਸੜਕ, ਮੁਹਾਲੀ ਤੇ ਬੁਡੈਲ ਜੇਲ੍ਹ ਦੇ ਐਂਟਰੀ ਪੁਆਇੰਟ ’ਤੇ ਨਾਕਾਬੰਦੀ ਦੌਰਾਨ ਡੀਐਸਪੀ ਬੱਲ ਨੇ ਖ਼ੁਦ ਤਾਇਨਾਤ ਰਹਿ ਕੇ 20 ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਅਤੇ ਤਿੰਨ ਦਰਜਨ ਵਾਹਨਾਂ ਦੇ ਚਾਲਾਨ ਕੀਤੇ ਗਏ।

Load More Related Articles
Load More By Nabaz-e-Punjab
Load More In General News

Check Also

ਮਾਲਵਿੰਦਰ ਮਾਲੀ ਕੇਸ: ਹਾਈ ਕੋਰਟ ਵਿੱਚ ਹੁਣ 28 ਨੂੰ ਹੋਵੇਗੀ ਸੁਣਵਾਈ, ਸਰਕਾਰ ਨੂੰ ਨੋਟਿਸ ਆਫ਼ ਮੋਸ਼ਨ ਜਾਰੀ

ਮਾਲਵਿੰਦਰ ਮਾਲੀ ਕੇਸ: ਹਾਈ ਕੋਰਟ ਵਿੱਚ ਹੁਣ 28 ਨੂੰ ਹੋਵੇਗੀ ਸੁਣਵਾਈ, ਸਰਕਾਰ ਨੂੰ ਨੋਟਿਸ ਆਫ਼ ਮੋਸ਼ਨ ਜਾਰੀ ਮਾ…