ਸਰਕਾਰੀ ਕਾਲਜ ਮੁਹਾਲੀ ਵਿੱਚ ਮਨਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ

ਐਸਡੀਐਮ ਸਭਿਆਚਾਰਕ ਪ੍ਰੋਗਰਾਮ ਦੀ ਰਿਹਰਸਲ ਦਾ ਲਿਆ ਜਾਇਜ਼ਾ, ਡਿਪਟੀ ਕਮਿਸ਼ਨਰ ਲਹਿਰਾਉਣਗੇ ਕੌਮੀ ਝੰਡਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਜਨਵਰੀ:
ਮੁਹਾਲੀ ਦੇ ਉਪ ਮੰਡਲ ਮੈਜਿਸਟਰੇਟ (ਐਸਡੀਐਮ) ਡਾ. ਆਰ.ਪੀ.ਸਿੰਘ ਨੇ ਸਰਕਾਰੀ ਕਾਲਜ ਫੇਜ਼,,-6 ਵਿਖੇ ਗਣਤੰਤਰ ਦਿਵਸ ਮੌਕੇ ਕਰਵਾਏ ਜਾਣ ਵਾਲੇ ਸਭਿਆਚਾਰਕ ਪ੍ਰੋਗਰਾਮ ਦੀ ਰਿਹਰਸਲ ਦਾ ਨਿਰਿਖਣ ਕਰਨ ਉਪਰੰਤ ਆਖਿਆ ਕਿ ਗਣਤੰਤਰ ਦਿਵਸ ਨੂੰ ਸ਼ਾਨੋ ਸ਼ੌਕਤ ਨਾਲ ਮਨਾਇਆ ਜਾਵੇਗਾ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਵੱਲੋਂ ਕੌਮੀ ਝੰਡਾ ਲਹਿਰਾਇਆ ਜਾਵੇਗਾ। ਇਸ ਸਬੰਧੀ ਸਮਾਰੋਹ ਮੌਕੇ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂਵੱਲੋਂ ਸ਼ਾਨਦਾਰ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ।
ਐਸਡੀਐਮ ਨੇ ਦੱਸਿਆ ਕਿ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਦੇਸ਼ ਪਿਆਰ ਅਤੇ ਵੱਖ-ਵੱਖ ਸਭਿਆਚਾਰਕ ਵੰਨਗੀਆਂ ’ਤੇ ਆਧਾਰਤ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸਮਾਗਮ ਸਬੰਧੀ ਸੱਭਿਆਚਾਰਕ ਪ੍ਰੋਗਰਾਮ ਦੀ ਅਗਲੀ ਰਿਹਰਸਲ 22 ਜਨਵਰੀ ਨੂੰ ਸਰਕਾਰੀ ਕਾਲਜ ਫੇਜ਼-6 ਵਿਖੇ ਹੀ ਰੱਖੀ ਗਈ ਹੈ। ਅੱਜ ਦੀ ਰਿਹਰਸਲ ਮੌਕੇ ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਡਾ. ਪਾਲਿਕਾ ਅਰੋੜਾ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸ਼ਰਨਜੀਤ ਸਿੰਘ, ਸਹਾਇਕ ਸਿੱਖਿਆ ਅਫ਼ਸਰ ਸ੍ਰੀਮਤੀ ਜਸਵਿੰਦਰ ਕੌਰ ਅਤੇ ਸ਼ਮਸ਼ੇਰ ਸਿੰਘ ਸਮੇਤ ਹੋਰ ਅਧਿਆਪਕ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In School & College

Check Also

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ ਨਬਜ਼-ਏ-ਪੰਜਾਬ, ਮੁਹ…