ਮੁਹਾਲੀ ਵਿੱਚ ਪੂਰੀ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ ਗਣਤੰਤਰ ਦਿਵਸ: ਮਾਂਗਟ

ਗਣਤੰਤਰ ਦਿਵਸ ਸਮਾਗਮ ਦੇ ਸਾਰੇ ਪ੍ਰਬੰਧ ਮੁਕੰਮਲ, ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਲਹਿਰਾਉਣਗੇ ਤਿਰੰਗਾ ਝੰਡਾ

ਸਾਹਿਬਜ਼ਾਦਾ ਅਜਤੀ ਸਿੰਘ ਨਗਰ, 24 ਜਨਵਰੀ
ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਸਰਕਾਰੀ ਕਾਲਜ ਫੇਜ਼-6 ਵਿਖੇ ਹੋਣ ਵਾਲੇ ਗਣਤੰਤਰ ਸਮਾਗਮ ਦੀਆਂ ਤਿਆਰੀਆਂ ਮੁਕਮੰਲ ਕਰ ਲਈਆਂ ਗਈਆਂ ਹਨ ਅਤੇ ਗਣਤੰਤਰ ਦਿਵਸ ਸਮਾਰੋਹ ਸ਼ਾਨੋ ਸ਼ੌਕਤ ਨਾਲ ਮਨਾਇਆ ਜਾਵੇਗਾ। ਮੁੱਖ ਮੰਤਰੀ ਪੰਜਾਬ ਸਰਦਾਰ ਪਰਕਾਸ਼ ਸਿੰਘ ਬਾਦਲ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਨਗੇ । ਇਸ ਗੱਲ ਦੀ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਡੀ.ਐਸ. ਮਾਂਗਟ ਨੇ ਸਰਕਾਰੀ ਕਾਲਜ ਵਿਖੇ ਹੋਈ ਫੁੱਲ ਡਰੈਸ ਰਿਹਰਸਲ ਦਾ ਜ਼ਾਇਜ਼ਾ ਲੈਣ ਉਪਰੰਤ ਦਿੱਤੀ । ਡਿਪਟੀ ਕਮਿਸ਼ਨਰ ਅਤੇ ਜਿਲਾ੍ਹ ਪੁਲਿਸ ਮੁੱਖੀ ਕੁਲਦੀਪ ਸਿੰਘ ਚਾਹਲ ਨੇ ਗਣਤੰਤਰ ਦਿਵਸ ਸਮਾਰੋਹ ਦੇ ਪ੍ਰਬੰਧਾਂ ਦਾ ਜਾਇਜਾ ਵੀ ਲਿਆ । ਸ੍ਰੀ ਮਾਂਗਟ ਨੇ ਕਿਹਾ ਕਿ 26 ਜਨਵਰੀ 1950 ਨੂੰ ਸਾਡਾ ਸੰਵਿਧਾਨ ਲਾਗੂ ਹੋਇਆ ਸੀ ਅਤੇ ਗਣਤੰਤਰ ਦਿਵਸ ਸਾਡਾ ਕੌਮੀ ਤਿਉਹਾਰ ਹੈ ਉਨ੍ਹਾਂ ਜਿਲਾ੍ਹ ਨਿਵਾਸੀਆਂ ਨੂੰ ਇਸ ਸਮਾਰੋਹ ਵਿਚ ਸ਼ਾਮਲ ਹੋਣ ਦਾ ਸੱਦਾ ਵੀ ਦਿੱਤਾ।
ਗਣਤੰਤਰ ਦਿਵਸ ਸਮਾਰੋਹ ਮੌਕੇ ਪੰਜਾਬ ਆਰਮਡ ਪੁਲਿਸ , ਪੰਜਾਬ ਪੁਲਿਸ ਅਤੇ ਐਨ.ਸੀ.ਸੀ. ਦੇ ਕੈਡਿੰਟਾਂ ਦੀਆਂ ਟੁਕੜੀਆਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਜਾਵੇਗਾ । ਮਾਰਚ ਪਾਸਟ ਦੀ ਅਗਵਾਈ ਪਰੇਡ ਕਮਾਂਡਰ ਡੀ.ਐਸ.ਪੀ ਸ੍ਰੀ ਅਮਰੋਜ਼ ਸਿੰਘ ਕਰਨਗੇ । ਇਸ ਮੌਕੇ ਸਕੂਲੀ ਬੱਚਿਆਂ ਵੱਲੋਂ ਗਿੱਧੇ ਭੰਗੜੇ ਤੋਂ ਇਲਾਵਾ ਦੇਸ਼ ਪਿਆਰ ਦੀਆਂ ਆਈਟਮਾਂ ਵੀ ਪੇਸ਼ ਕੀਤੀਆਂ ਜਾਣਗੀਆਂ ਅਤੇ ਸਮਾਰੋਹ ਮੌਕੇ ਅਜ਼ਾਦੀ ਘੁਲਾਟੀਆਂ ਦਾ ਵਿਸ਼ੇਸ ਤੌਰ ਤੇ ਸਨਮਾਨ ਵੀ ਕੀਤਾ ਜਾਵੇਗਾ । ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਚਰਨਦੇਵ ਸਿੰਘ ਮਾਨ, ਸਹਾਇਕ ਕਮਿਸ਼ਨਰ (ਜ) ਸ. ਜਸਬੀਰ ਸਿੰਘ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਡਾ. ਨਯਨ ਭੁੱਲਰ, ਜਿਲਾ੍ਹ ਟਰਾਂਸਪੋਰਟ ਅਫਸਰ ਸ. ਜਗਦੀਸ਼ ਸਿੰਘ, ਐਸ.ਪੀ. (ਹੈ.ਕੁ) ਸ. ਜਗਜੀਤ ਸਿੰਘ ਜੱਲਾ ਸਮੇਤ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀ ਮੌਜੂਦ ਸਨ।

Load More Related Articles
Load More By Nabaz-e-Punjab
Load More In Uncategorized

Check Also

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਨਬਜ਼-ਏ-ਪੰ…