nabaz-e-punjab.com

ਪਾਕਿਸਤਾਨ ਜਾਣ ਵਾਲੇ ਜਥਿਆਂ ਨਾਲ ਸੰਪਰਕ ਅਫ਼ਸਰਾਂ ਦੀ ਨਿਯੁਕਤੀ ਲਈ ਬਿਨੈ ਪੱਤਰ ਮੰਗੇ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 27 ਦਸੰਬਰ:
ਪੰਜਾਬ ਸਰਕਾਰ ਵੱਲੋਂ ਸਾਲ 2018 ਵਿੱਚ ਵੱਖ-ਵੱਖ ਸਮਾਗਮਾਂ ਮੌਕੇ ਪਾਕਿਸਤਾਨ ਜਾਣ ਵਾਲੇ ਜਥਿਆਂ ਨਾਲ ਸੰਪਰਕ ਅਫ਼ਸਰਾਂ ਦੀ ਨਿਯੁਕਤੀ ਲਈ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਤੋਂ ਬਿਨੈ ਪੱਤਰ ਮੰਗੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਆਮ ਰਾਜ ਪ੍ਰਬੰਧ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਸਾਲ 2018 ਵਿੱਚ ਅਪ੍ਰੈਲ ਮਹੀਨੇ ਵਿਸਾਖੀ, ਮਈ ਮਹੀਨੇ ਸ਼ਹੀਦੀ ਦਿਵਸ ਸ੍ਰੀ ਗੁਰੂ ਅਰਜਨ ਦੇਵ ਜੀ, ਜੂਨ ਮਹੀਨੇ ਬਰਸੀ ਮਹਾਰਾਜਾ ਰਣਜੀਤ ਸਿੰਘ ਅਤੇ ਨਵੰਬਰ ਮਹੀਨੇ ਗੁਰੂਪੁਰਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਮਾਗਮਾਂ ਮੌਕੇ ਭਾਰਤ ਸਰਕਾਰ ਵਲੋਂ ਸਿੱਖ/ਸਹਿਜਧਾਰੀ ਸਿੱਖ ਯਾਤਰੂਆਂ ਦੇ ਜੱਥੇ ਪਾਕਿਸਤਾਨ ਭੇਜੇ ਜਾਣ ਦੀ ਸੰਭਾਵਨਾ ਹੈ। ਉਪਰੋਕਤ ਜੱਥਿਆਂ ਨਾਲ ਸਰਕਾਰ ਵਲੋਂ ਸੰਪਰਕ ਅਫਸਰ (Liaison Officer) ਨਿਯੁਕਤ ਕੀਤੇ ਜਾਣੇ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਰਾਜ ਦੇ ਜਿਹੜੇ ਸਰਕਾਰੀ ਕਰਮਚਾਰੀ ਸੀਨੀਅਰ ਸਹਾਇਕ ਜਾਂ ਇਸ ਤੋਂ ਉਪਰ ਕਿਸੇ ਪਦਵੀ ’ਤੇ ਨਿਯੁਕਤ ਹਨ, ਉਹ ਸੰਪਰਕ ਅਫ਼ਸਰ ਲਈ ਯੋਗ ਹਨ। ਜਿਹੜੇ ਅਧਿਕਾਰੀ/ਕਰਮਚਾਰੀ ਇਨ੍ਹਾਂ ਜੱਥਿਆਂ ਨਾਲ ਬਤੌਰ ਸੰਪਰਕ ਅਫਸਰ ਜਾਂ ਪ੍ਰੇਖਕ ਦੇ ਤੌਰ ’ਤੇ ਜਾਣ ਲਈ ਇਛੁੱਕ ਹੋਣ, ਉਹ ਆਪਣੇ ਬਿਨੈ-ਪੱਤਰ ਨਿਰਧਾਰਿਤ ਪ੍ਰੋਫਾਰਮੇ ਅਨੁਸਾਰ ਆਪਣੇ ਵਿਭਾਗ ਦੇ ਮੁਖੀ ਰਾਹੀਂ ਆਮ ਰਾਜ ਪ੍ਰਬੰਧ ਵਿਭਾਗ (ਆਮ ਤਾਲਮੇਲ ਸ਼ਾਖਾ) 6ਵੀਂ ਮੰਜ਼ਿਲ (ਹਾਲ), ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਦੇ ਪਤੇ ’ਤੇ 31 ਦਸੰਬਰ 2017 ਤੱਕ ਭੇਜ ਸਕਦੇ ਹਨ। ਉਨ੍ਹਾਂ ਕਿਹਾ ਕਿ ਸਕੱਤਰੇਤ ਵਿਖੇ ਕੰਮ ਕਰਦੇ ਚਾਹਵਾਨ ਯੋਗ ਅਧਿਕਾਰੀ/ਕਰਮਚਾਰੀ ਆਪਣੇ ਬਿਨੈ ਪੱਤਰ ਸਕੱਤਰੇਤ ਪ੍ਰਸ਼ਾਸਨ ਰਾਹੀਂ ਭੇਜਣ। ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ ਜੇਕਰ ਕਿਸੇ ਵੀ ਬਿਨੈਕਾਰ ਨੂੰ ਬਤੌਰ ਸੰਪਰਕ ਅਫਸਰ ਨਿਯੁਕਤ ਕੀਤਾ ਜਾਂਦਾ ਹੈ ਤਾਂ ਉਸ ਨੂੰ ਆਮ ਹਾਲਾਤਾਂ ਵਿੱਚ ਆਪਣਾ ਬਿਨੈ ਪੱਤਰ ਵਾਪਸ ਲੈਣ ਦੀ ਆਗਿਆ ਨਹੀਂ ਹੋਵੇਗੀ।

Load More Related Articles
Load More By Nabaz-e-Punjab
Load More In General News

Check Also

ਭਾਈ ਮਹਾਂ ਸਿੰਘ, ਮਾਈ ਭਾਗੋ ਤੇ 40 ਮੁਕਤਿਆਂ ਦੀ ਯਾਦ ਵਿੱਚ ਗੁਰਮਤਿ ਸਮਾਗਮ

ਭਾਈ ਮਹਾਂ ਸਿੰਘ, ਮਾਈ ਭਾਗੋ ਤੇ 40 ਮੁਕਤਿਆਂ ਦੀ ਯਾਦ ਵਿੱਚ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, 14 ਜਨਵ…