nabaz-e-punjab.com

ਦੋਹਰੇ ਕਤਲ ਮਾਮਲੇ ਵਿੱਚ ਲੋੜੀਂਦੇ ਮੁਲਜ਼ਮਾਂ ਅਤੇ ਪੁਲੀਸ ਵਿੱਚ ਫਾਇਰਿੰਗ

ਏਸੀ ਕਿਸਾਨ ਮੰਡੀ ਫੇਜ਼-11 ਦੀਆਂ ਟਰੈਫ਼ਿਕ ਲਾਈਟਾਂ ਨੇੜੇ ਹੋਈ ਝੜਪ, ਪੁਲੀਸ ਦੀ ਗੋਲੀ ਲੱਗਣ ਕਾਰਨ ਇਕ ਜ਼ਖ਼ਮੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਫਰਵਰੀ:
ਇੱਥੋਂ ਦੇ ਫੇਜ਼-11 ਸਥਿਤ ਕਿਸਾਨ ਮੰਡੀ ਨੇੜੇ ਟਰੈਫ਼ਿਕ ਲਾਈਟ ਚੌਂਕ ’ਤੇ ਸੋਮਵਾਰ ਦੇਰ ਸ਼ਾਮ ਪੁਲੀਸ ਅਤੇ ਮੁਲਜ਼ਮਾਂ ਵਿੱਚ ਝੜਪ ਹੋ ਗਈ। ਇਸ ਦੌਰਾਨ ਫਾਇਰਿੰਗ ਹੋਣ ਕਾਰਨ ਸਮੁੱਚੇ ਇਲਾਕੇ ਵਿੱਚ ਦਹਿਸ਼ਤ ਫੈਲ ਗਈ। ਇਸ ਸਬੰਧੀ ਪੁਲੀਸ ਨੇ ਦੋ ਵਿਅਕਤੀਆਂ ਸੁਰੇਸ਼ ਕੁਮਾਰ ਅਤੇ ਸਲੀਮ ਵਾਸੀ ਯੂਪੀ ਦੇ ਖ਼ਿਲਾਫ਼ ਆਈਪੀਸੀ ਦੀ ਧਾਰਾ 307, 353 ਅਤੇ 186 ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਗੱਲ ਦੀ ਪੁਸ਼ਟੀ ਥਾਣਾ ਫੇਜ਼-11 ਦੇ ਐਸਐਚਓ ਕੁਲਬੀਰ ਸਿੰਘ ਕੰਗ ਨੇ ਕੀਤੀ। ਪੁਲੀਸ ਨੇ ਦੋਵੇਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮਾਂ ਨੂੰ ਭਲਕੇ ਮੰਗਲਵਾਰ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਦੌਰਾਨ ਪੁਲੀਸ ਦੀ ਗੋਲੀ ਲੱਗਣ ਕਾਰਨ ਮੁਲਾਜ਼ਮਾਂ ਦਾ ਇਕ ਸਾਥੀ ਤੁਸ਼ਾਰ ਜ਼ਖ਼ਮੀ ਹੋ ਗਿਆ ਹੈ। ਉਸ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਪੁਲੀਸ ਅਨੁਸਾਰ ਤੁਸ਼ਾਰ ਦੇ ਗੋਡੇ ’ਤੇ ਗੋਲੀ ਲੱਗੀ ਹੈ।
ਥਾਣਾ ਮੁਖੀ ਸ੍ਰੀ ਕੰਗ ਨੇ ਦੱਸਿਆ ਕਿ ਦਮਨ ਦਿਊ (ਯੂਟੀ) ਪੁਲੀਸ ਨੂੰ ਉਕਤ ਦੋਵੇਂ ਮੁਲਜ਼ਮ ਦੋਹਰੇ ਕਤਲ ਦੇ ਮਾਮਲੇ ਵਿੱਚ ਲੋੜੀਂਦੇ ਸੀ। ਪੁਲੀਸ ਨੂੰ ਮੁਲਜ਼ਮਾਂ ਬਾਰੇ ਗੁਪਤ ਸੂਚਨਾ ਮਿਲੀ ਸੀ ਅਤੇ ਦਮਨ ਦਿਊ (ਯੂਟੀ) ਪੁਲੀਸ ਦੀ ਇਕ ਵਿਸ਼ੇਸ਼ ਟੀਮ ਸੁਰੇਸ਼ ਕੁਮਾਰ ਅਤੇ ਸਲੀਮ ਦਾ ਪਿੱਛਾ ਕਰਦੇ ਹੋਏ ਮੁਹਾਲੀ ਪਹੁੰਚ ਗਈ। ਸਥਾਨਕ ਏਸੀ ਕਿਸਾਨ ਮੰਡੀ ਨੇੜਲੀਆਂ ਟਰੈਫ਼ਿਕ ਲਾਈਟਾਂ ਕੋਲ ਪਹੁੰਚਦੇ ਹੀ ਮੁਲਜ਼ਮਾਂ ਨੇ ਉਨ੍ਹਾਂ ਦਾ ਪਿੱਛਾ ਕਰ ਰਹੀ ਪੁਲੀਸ ਪਾਰਟੀ ਨਾਲ ਹੱਥੋਪਾਈ ਸ਼ੁਰੂ ਕਰ ਦਿੱਤੀ। ਮੁਲਜ਼ਮਾਂ ਨੇ ਇਕ ਪੁਲੀਸ ਕਰਮਚਾਰੀ ਨੂੰ ਫੜ ਕੇ ਕੁੱਟਮਾਰ ਕਰਨ ਦੀ ਕੋਸ਼ਿਸ਼ ਕੀਤੀ ਅਤੇ ਪੁਲੀਸ ਕਰਮਚਾਰੀ ਦੀ ਵਰਦੀ ਫਾੜ ਦਿੱਤੀ। ਜਿਸ ਕਾਰਨ ਪੁਲੀਸ ਨੂੰ ਆਪਣੇ ਬਚਾਅ ਅਤੇ ਮੁਲਜ਼ਮਾਂ ਨੂੰ ਕਾਬੂ ਕਰਨ ਲਈ ਗੋਲੀ ਚਲਾਉਣੀ ਪਈ। ਇਸ ਦੌਰਾਨ ਮੁਲਜ਼ਮਾਂ ਦੇ ਇਕ ਸਾਥੀ ਤੁਸ਼ਾਰ ਦੇ ਗੋਡੇ ’ਤੇ ਪੁਲੀਸ ਦੀ ਗੋਲੀ ਲੱਗਣ ਕਾਰਨ ਉਹ ਜ਼ਖ਼ਮੀ ਹੋ ਗਿਆ। ਜਿਸ ਨੂੰ ਤੁਰੰਤ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸੋਹਾਣਾ: ਸ੍ਰੀ ਗੁਰੂ ਗੋਬਿੰਦ ਸਿੰਘ ਦਾ ਜੋਤੀ ਜੋਤ ਪੁਰਬ ਸ਼ਰਧਾ ਨਾਲ ਮਨਾਇਆ

ਗੁਰਦੁਆਰਾ ਸੋਹਾਣਾ: ਸ੍ਰੀ ਗੁਰੂ ਗੋਬਿੰਦ ਸਿੰਘ ਦਾ ਜੋਤੀ ਜੋਤ ਪੁਰਬ ਸ਼ਰਧਾ ਨਾਲ ਮਨਾਇਆ ਨਬਜ਼-ਏ-ਪੰਜਾਬ, ਮੁਹਾਲੀ…