nabaz-e-punjab.com

ਸਰਦੀ ਕਾਰਨ ਪੰਜਾਬ ਵਿੱਚ ਸਕੂਲਾਂ ਦਾ ਸਮਾਂ ਤਬਦੀਲ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ, 3 ਜਨਵਰੀ-
ਪੰਜਾਬ ਵਿੱਚ ਪਿਛਲੇ ਕਈ ਦਿਨਾਂ ਤੋਂ ਪੈ ਰਹੀ ਸੰਘਣੀ ਧੁੰਦ ਨੂੰ ਧਿਆਨ ਵਿੱਚ ਰੱਖਦਿਆਂ ਸਿੱਖਿਆ ਵਿਭਾਗ ਨੇ ਰਾਜ ਦੇ ਸਾਰੇ ਸਰਕਾਰੀ, ਪ੍ਰਾਈਵੇਟ, ਏਡਿਡ ਤੇ ਮਾਨਤਾ ਪ੍ਰਾਪਤ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਤਬਦੀਲ ਕਰਨ ਦਾ ਫੈਸਲਾ ਕੀਤਾ ਹੈ।
ਇਹ ਖੁਲਾਸਾ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਓ.ਪੀ. ਸੋਨੀ ਨੇ ਕਿਹਾ ਕਿ ਬੱਚਿਆਂ ਨੂੰ ਸੰਘਣੀ ਧੁੰਦ ਤੇ ਸਰਦੀ ਤੋਂ ਬਚਾਉਣ ਲਈ ਤੁਰੰਤ ਪ੍ਰਭਾਵ ਨਾਲ ਸਕੂਲਾਂ ਦਾ ਸਮਾਂ ਬਦਲਣ ਦਾ ਫੈਸਲਾ ਕੀਤਾ ਗਿਆ ਹੈ। ਨਵੇਂ ਸਮੇਂ ਮੁਤਾਬਕ ਹੁਣ ਸਾਰੇ ਪ੍ਰਾਇਮਰੀ ਸਕੂਲ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਲੱਗਣਗੇ, ਜਦੋਂ ਕਿ ਸਾਰੇ ਮਿਡਲ, ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 10 ਤੋਂ ਸ਼ਾਮੀਂ 4:15 ਤੱਕ ਕੀਤਾ ਗਿਆ ਹੈ। ਇਹ ਹੁਕਮ ਅਗਲੇ ਆਦੇਸ਼ਾਂ ਤੱਕ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ।

Load More Related Articles
Load More By Nabaz-e-Punjab
Load More In School & College

Check Also

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ ਨਬਜ਼-ਏ-ਪੰਜਾਬ, ਮੁਹਾਲੀ, 31 ਅਗਸਤ: ਚੰ…