Nabaz-e-punjab.com

ਵਿਧਾਨ ਸਭਾ ਵਿੱਚ ਅੌਰਤਾਂ ਨੂੰ 33 ਫੀਸਦੀ ਰਾਖਵਾਂਕਰਨ ਦੇਣ ਦਾ ਮਤਾ ਪਾਸ ਕਰਨਾ ਸ਼ਲਾਘਾਯੋਗ ਕਾਰਵਾਈ: ਗਰਚਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਦਸੰਬਰ:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਾਬਕਾ ਓਐਸਡੀ ਬੀਬੀ ਲਖਵਿੰਦਰ ਕੌਰ ਗਰਚਾ ਨੇ ਪੰਜਾਬ ਵਿਧਾਨ ਸਭਾ ਵੱਲੋਂ ਲੋਕ ਸਭਾ ਅਤੇ ਵਿਧਾਨਸਭਾਵਾਂ ਵਿੱਚ ਅੌਰਤਾਂ ਲਈ 33 ਫੀਸਦੀ ਰਾਖਵਾਂਕਰਨ ਦੇਣ ਸਬੰਧੀ ਪਾਸ ਕੀਤੇ ਗਏ ਮਤੇ ਦਾ ਸਵਾਗਤ ਕੀਤਾ ਹੈ। ਅੱਜ ਇੱਥੇ ਜਾਰੀ ਬਿਆਨ ਵਿੱਚ ਬੀਬੀ ਗਰਚਾ ਨੇ ਕਿਹਾ ਕਿ ਸਭ ਤੋਂ ਪਹਿਲਾਂ ਮਰਹੂਮ ਰਾਜੀਵ ਗਾਂਧੀ ਨੇ ਕਾਂਗਰਸ ਦੀ ਕੇਂਦਰ ਸਰਕਾਰ ਸਮੇਂ ਅੌਰਤਾਂ ਦੇ ਲਈ 33 ਫੀਸਦੀ ਰਾਖਵਾਂਕਰਨ ਬਿਲ ਲਿਆਂਦਾ ਸੀ। ਇਹ ਬਿਲ ਰਾਜ ਸਭਾ ਵਿੱਚ ਪਾਸ ਹੋ ਚੁੱਕਿਆ ਹੈ, ਜਦੋਂਕਿ ਇਹ ਬਿਲ ਲੋਕ ਸਭਾ ਵਿੱਚ ਪੈਡਿੰਗ ਹੈ। ਹੁਣ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੀ ਰਹਿਨੁਮਾਈ ਵਿੱਚ ਕਾਂਗਰਸ ਸਰਕਾਰ ਵਲੋੱ ਪੰਜਾਬ ਵਿਧਾਨ ਸਭਾ ਵਿੱਚ ਇਸ ਸੰਬੰਧੀ ਮਤਾ ਪਾਸ ਕਰ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਲੋਕਸਭਾ ਵਿੱਚ ਇਸ ਬਿਲ ਦੇ ਪਾਸ ਹੋਣ ਨਾਲ ਸਮਾਜ ਨੂੰ ਚੰਗੀ ਸੇਧ ਮਿਲੇਗੀ।
ਉਨ੍ਹਾਂ ਕਿਹਾ ਕਿ ਅੌਰਤਾਂ ਜਿੱਥੇ ਆਪਣੇ ਘਰ ਨੂੰ ਚੰਗੀ ਤਰ੍ਹਾਂ ਸੰਭਾਲਦੀਆਂ ਹਨ, ਉੱਥੇ ਅੌਰਤਾਂ ਸਮਾਜ ਤੇ ਸਿਆਸਤ ਨੂੰ ਵੀ ਚੰਗੀ ਸੇਧ ਦੇ ਸਕਦੀਆਂ ਹਨ, ਇਸ ਲਈ ਅੌਰਤਾਂ ਦਾ ਅੱਗੇ ਆਉਣਾ ਸਮਾਜ ਅਤੇ ਸਿਆਸਤ ਦੀ ਬਿਹਤਰੀ ਲਈ ਚੰਗਾ ਹੈ। ਅੌਰਤਾਂ ਅੱਜ ਹਰ ਖੇਤਰ ਵਿੱਚ ਅੱਗੇ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਵਲੋੱ ਅੌਰਤਾਂ ਨੂੰ ਲੋਕ ਸਭਾ ਅਤੇ ਵਿਧਾਨ ਸਭਾਵਾਂ ਵਿੱਚ 33 ਫੀਸਦੀ ਰਾਖਵਾਂਕਰਨ ਦੇਣ ਦਾ ਮਤਾ ਪਾਸ ਕਰਕੇ ਸਵਾਗਤਯੋਗ ਕਦਮ ਚੁੱਕਿਆ ਹੈ। ਉਹਨਾਂ ਮੰਗ ਕੀਤੀ ਕਿ ਮੋਦੀ ਸਰਕਾਰ ਲੋਕ ਸਭਾ ਵਿੱਚ ਅੌਰਤਾਂ ਲਈ 33 ਫੀਸਦੀ ਰਾਖਵਾਂਕਰਨ ਬਿੱਲ ਤੁਰੰਤ ਪਾਸ ਕੀਤਾ ਜਾਵੇ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ ਫੇਜ਼-2 ਅਤੇ ਫੇਜ਼-3ਏ ਦੇ ਵਸਨੀਕਾਂ…