ਸੈਕਟਰ-69 ਦੇ ਵਸਨੀਕਾਂ ਨੇ ਕਿਸਾਨੀ ਸੰਘਰਸ਼ ਦੇ ਹੱਕ ਵਿੱਚ ਮੋਮਬੱਤੀ ਮਾਰਚ ਕੱਢਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਦਸੰਬਰ:
ਦੇਸ਼ ਵਿਆਪੀ ਕਿਸਾਨ ਅੰਦੋਲਨ ਦੇ ਸਮਰਥਨ ਵਿੱਚ ਅੱਜ ਦੇਰ ਸ਼ਾਮ ਇੱਥੋਂ ਦੇ ਸੈਕਟਰ-69 ਦੇ ਵਸਨੀਕਾਂ ਵਸਨੀਕਾਂ ਵੱਲੋਂ ਮੋਮਬੱਤੀ ਮਾਰਚ ਕੱਢਿਆ ਗਿਆ। ਜਿਸ ਵਿੱਚ ਸੈਕਟਰ ਵਾਸੀਆਂ ਨੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਸ਼ਮੂਲੀਅਤ ਕੀਤੀ ਅਤੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਨੌਜਵਾਨ ਆਗੂ ਹਰਮਨਜੋਤ ਸਿੰਘ ਕੁੰਭੜਾ ਨੇ ਦੱਸਿਆ ਕਿ ਇਹ ਮੋਮਬੱਤੀ ਮਾਰਚ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸੈਕਟਰ-69 ਤੋਂ ਸ਼ੁਰੂ ਹੋਇਆ ਅਤੇ ਸੈਕਟਰ ਦੇ ਵੱਖ-ਵੱਖ ਹਿੱਸਿਆਂ ’ਚੋਂ ਦੀ ਹੁੰਦਾ ਹੋਇਆ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਸਾਹਮਣੇ ਲਾਲ ਬੱਤੀ ਟੀ ਪੁਆਇੰਟ ’ਤੇ ਪਹੁੰਚ ਕੇ ਸਮਾਪਤ ਹੋਇਆ।
ਇਸ ਵਿਸ਼ੇਸ਼ ਮਾਰਚ ਵਿੱਚ ਇੰਦਰਜੀਤ ਸਿੰਘ ਸੰਧੂ, ਸਾਬਕਾ ਕੌਂਸਲਰ ਰਜਿੰਦਰ ਕੌਰ ਕੁੰਭੜਾ, ਪਰਮਜੀਤ ਕੌਰ, ਬਲਜੀਤ ਕੌਰ, ਅਰਸ਼ਨੂਰ ਬਰਾੜ, ਪਰਮੀਤ ਸੰਧੂ, ਗੁਰਦੁਆਰਾ ਕਮੇਟੀ ਦੇ ਪ੍ਰਧਾਨ ਕੁਲਦੀਪ ਸਿੰਘ, ਰਜਿੰਦਰ ਕੌਰ ਮਾਹਲ, ਸਰਦਾਰਾ ਸਿੰਘ, ਦਿਲਬਾਗ ਸਿੰਘ ਭੋਲਾ, ਹਰਬੰਸ ਸਿੰਘ ਗਰੇਵਾਲ, ਪਰਮਜੀਤ ਕੌਰ ਸੰਧੂ, ਆਤਮਾ ਸਿੰਘ, ਲਖਬੀਰ ਸਿੰਘ ਭੰਗੂ, ਹਰਮਨਜੋਤ ਸਿੰਘ ਕੁੰਭੜਾ, ਕਿਰਨਪਾਲ ਕੌਰ, ਜੇ.ਐਸ. ਸਿੱਧੂ, ਜਸ਼ਨਪ੍ਰੀਤ ਸਿੰਘ, ਨਿਸ਼ਾਨ ਸਿੰਘ, ਹਰਮਨਜੋਤ ਸਿੰਘ ਸੰਧੂ ਆਦਿ ਸਮੇਤ ਵੱਡੀ ਗਿਣਤੀ ਵਿੱਚ ਸੈਕਟਰ-69 ਵਾਸੀ ਹਾਜ਼ਰ ਸਨ।
ਇਸ ਮੌਕੇ ਬੋਲਦਿਆਂ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਦੇਸ਼ ਦੀ ਮੋਦੀ ਸਰਕਾਰ ਆਪਣੇ ਅੜੀਅਲ ਰਵੱਈਏ ਉੱਤੇ ਚੱਲਦੇ ਹੋਏ ਤਾਨਾਸ਼ਾਹੀ ਕਰਦਿਆਂ ਕਿਸਾਨੀ ਸੰਘਰਸ਼ ਨੂੰ ਕੁਚਲਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਜਿਸ ਢੰਗ ਨਾਲ ਭਾਜਪਾ ਦੀ ਅਗਵਾਈ ਵਾਲੇ ਹਰਿਆਣਾ ਅਤੇ ਕੇਂਦਰ ਸਰਕਾਰ ਨੇ ਕਿਸਾਨਾਂ ਉੱਤੇ ਸ਼ਾਂਤਮਈ ਸੰਘਰਸ਼ ਕਰ ਰਹੇ ਕਿਸਾਨਾਂ ਉੱਤੇ ਅੱਤਿਆਚਾਰ ਕੀਤਾ ਹੈ, ਉਹ ਬਹੁਤ ਨਿੰਦਣਯੋਗ ਹੈ। ਅੱਜ ਦੇਸ਼ ਦਾ ਹਰ ਨਾਗਰਿਕ ਮੋਦੀ ਸਰਕਾਰ ਵੱਲੋਂ ਕੁਚਲੇ ਜਾ ਰਹੇ ਸੰਵਿਧਾਨਕ ਹੱਕਾਂ ਨੂੰ ਲੈ ਕੇ ਚਿੰਤਤ ਹੈ। ਉਨ੍ਹਾਂ ਕਿਹਾ ਕਿ ਭਾਜਪਾ ਕਾਰਪੋਰੇਟ ਘਰਾਣਿਆਂ ਦੀ ਕਠਪੁਤਲੀ ਬਣ ਕੇ ਦੇਸ਼ ਦੀਆਂ ਸਰਕਾਰੀ ਸੰਸਥਾਵਾਂ ਦਾ ਨਿੱਜੀਕਰਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੇ ਕਾਲੇ ਕਾਨੂੰਨਾਂ ਖ਼ਿਲਾਫ਼ ਚੱਲ ਰਿਹਾ ਸੰਘਰਸ਼ ਹੁਣ ਇਕੱਲੇ ਕਿਸਾਨਾਂ ਦੀ ਨਹੀਂ, ਸਗੋਂ ਸਮੁੱਚੇ ਦੇਸ਼ਵਾਸੀਆਂ ਦਾ ਸੰਘਰਸ਼ ਹੈ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਪਿਆਰ ਕਰਨ ਵਾਲੇ ਅਤੇ ਇਨਸਾਫ਼ਪਸੰਦ ਲੋਕ ਕਦੇ ਵੀ ਮੋਦੀ ਸਰਕਾਰ ਦੀਆਂ ਤਾਨਾਸ਼ਾਹੀ ਮਨਸੂਬੇ ਪੂਰੇ ਨਹੀਂ ਹੋਣ ਦੇਣਗੇ। ਇਸ ਮੌਕੇ ਸੈਕਟਰ ਵਾਸੀਆਂ ਨੇ ਮੋਦੀ ਕਿਸਾਨ ਵਿਰੋਧੀ, ਕਿਸਾਨ ਮਜ਼ਦੂਰ ਏਕਤਾ ਜ਼ਿੰਦਾਬਾਦ ਅਤੇ ਕਾਲੇ ਕਾਨੂੰਨ ਵਾਪਸ ਲਓ ਵਰਗੇ ਨਾਅਰੇ ਵੀ ਲਗਾਏ ਗਏ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …