Share on Facebook Share on Twitter Share on Google+ Share on Pinterest Share on Linkedin ਰੈਜ਼ੀਡੈਂਟ ਸੋਸ਼ਲ ਵੈਲਫੇਅਰ ਐਸੋਸੀਏਸ਼ਨ ਨੇ ਫੇਜ਼-2 ਦੀਆਂ ਵੱਖ ਵੱਖ ਪਾਰਕਾਂ ਵਿੱਚ ਪੌਦੇ ਲਾਏ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਜੁਲਾਈ: ਮੁਹਾਲੀ ਸ਼ਹਿਰ ਨੂੰ ਹਰਿਆ-ਭਰਿਆ ਬਣਾਉਣ ਲਈ ਪੌਦੇ ਲਗਾਉਣ ਦੀ ਸ਼ੁਰੂ ਮੁਹਿੰਮ ਗਈ। ਜਿਸ ਦੇ ਤਹਿਤ ਐਤਵਾਰ ਨੂੰ ਰੈਜ਼ੀਡੈਂਟ ਸੋਸ਼ਲ ਵੈਲਫੇਅਰ ਐਸੋਸੀਏਸ਼ਨ ਫੇਜ਼-2 ਦੇ ਪ੍ਰਧਾਨ ਜਗਰੂਪ ਸਿੰਘ ਭੰਗੂ ਦੀ ਅਗਵਾਈ ਹੇਠ ਵਣ ਮਹਾਂਉਤਸਵ ਮਨਾਇਆ ਗਿਆ। ਇਹ ਜਾਣਕਾਰੀ ਦਿੰਦਿਆਂ ਸੰਸਥਾ ਦੇ ਪ੍ਰੈੱਸ ਸਕੱਤਰ ਅਮਰਦੀਪ ਸਿੰਘ ਸੈਣੀ ਨੇ ਦੱਸਿਆ ਕਿ ਅੱਜ ਵੱਖ-ਵੱਖ ਪਾਰਕਾਂ ਵਿੱਚ 30 ਤੋਂ ਵੱਧ ਫਲਦਾਰ ਅਤੇ ਛਾਂਦਾਰ ਪੌਦੇ ਲਗਾਏ ਗਏ। ਇਸ ਮੌਕੇ ਜਗਰੂਪ ਸਿੰਘ ਭੰਗੂ ਨੇ ਕਿਹਾ ਕਿ ਪੌਦੇ ਲਗਾਉਣ ਦੇ ਨਾਲ-ਨਾਲ ਐਸੋਸੀਏਸ਼ਨ ਮੈਂਬਰਾਂ ਵੱਲੋਂ ਇਨ੍ਹਾਂ ਪੌਦਿਆਂ ਦੀ ਸਾਂਭ ਸੰਭਾਲ ਨੂੰ ਯਕੀਨੀ ਬਣਾਇਆ ਜਾਵੇਗਾ। ਕਿਉਂਕਿ ਜੇਕਰ ਪੌਦਿਆਂ ਦੀ ਸਹੀ ਤਰੀਕੇ ਨਾਲ ਸਾਂਭ ਸੰਭਾਲ ਨਾ ਕੀਤੀ ਤਾਂ ਉਹ ਖਰਾਬ ਹੋ ਜਾਂਦੇ ਹਨ ਅਤੇ ਪੌਦੇ ਲਗਾਉਣ ਦਾ ਕੋਈ ਲਾਭ ਨਹੀਂ ਹੁੰਦਾ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹੇਗੀ। ਇਸ ਮੌਕੇ ਜਨਰਲ ਸਕੱਤਰ ਵਿਨੋਦ ਮਮਿਕ, ਐਚਐਸ ਭੰਵਰਾ, ਨਿੱਪੀ ਵਾਲੀਆ, ਸੰਜੇ ਕੁਮਾਰ ਸੰਜੂ, ਆਰਐਲ ਕਾਲੜਾ ਅਤੇ ਆਈਆਰ ਸਰੀਨ ਵੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ