ਰੈਜ਼ੀਡੈਂਟ ਵੈੱਲਫੇਅਰ ਐਸੋਸੀਏਸ਼ਨ ਸੈਕਟਰ-67 ਦੇ ਨਵੇਂ ਪ੍ਰਧਾਨ ਤੇ ਜਨਰਲ ਸਕੱਤਰ ਦੀ ਚੋਣ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਨਵੰਬਰ:
ਇੱਥੋਂ ਦੇ ਰੈਜ਼ੀਡੈਂਟ ਵੈੱਲਫੇਅਰ ਐਸੋਸੀਏਸ਼ਨ ਸੈਕਟਰ-67 ਦੇ ਪ੍ਰਧਾਨ ਮਹਿੰਦਰ ਸਿੰਘ ਮਲੋਆ ਅਤੇ ਜਨਰਲ ਸਕੱਤਰ ਐਸ.ਕੇ. ਬੱਗਾ ਵੱਲੋਂ ਆਪਣੀ ਟਰਮ ਪੂਰੀ ਹੋਣ ’ਤੇ ਨਿਯਮਾਂ ਤਹਿਤ ਆਪੋ-ਆਪਣੇ ਅਹੁਦਿਆਂ ਤੋਂ ਅਸਤੀਫ਼ਾ ਦੇਣ ਉਪਰੰਤ ਸੰਸਥਾ ਦੀ ਨਵੇਂ ਸਿਰਿਓਂ ਚੋਣ ਕੀਤੀ ਗਈ। ਇਸ ਮੌਕੇ ਆਪਸੀ ਸਹਿਮਤੀ ਨਾਲ ਰਛਪਾਲ ਸਿੰਘ ਨੂੰ ਪ੍ਰਧਾਨ ਅਤੇ ਡਾ. ਹਰਪ੍ਰੀਤ ਸਿੰਘ ਨੂੰ ਐਸੋਸੀਏਸ਼ਨ ਦਾ ਜਨਰਲ ਸਕੱਤਰ ਚੁਣਿਆ ਗਿਆ।
ਇਸ ਮੌਕੇ ਨਵੇ ਚੁਣੇ ਗਏ ਪ੍ਰਧਾਨ ਰਛਪਾਲ ਸਿੰਘ ਨੇ ਸਾਰੇ ਡੈਲੀਗੇਟਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਸੈਕਟਰ-67 ਦੇ ਵਿਕਾਸ ਅਤੇ ਸੈਕਟਰ ਵਾਸੀਆਂ ਦੀ ਸੇਵਾ ਵਿੱਚ ਹਰ ਸਮੇਂ ਤੱਤਪਰ ਰਹਿਣਗੇ। ਉਨ੍ਹਾਂ ਨੇ ਸੰਸਥਾ ਦੇ ਪਹਿਲੇ ਪ੍ਰਧਾਨ ਮਹਿੰਦਰ ਸਿੰਘ ਮਲੋਆ ਅਤੇ ਜਨਰਲ ਸਕੱਤਰ ਐਸ.ਕੇ. ਬੱਗਾ ਦੀਆਂ ਸੇਵਾਵਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਪਿਛਲੇ ਲੰਮੇ ਸਮੇਂ ਤੋਂ ਸੈਕਟਰ ਦੇ ਵਿਕਾਸ ਲਈ ਸ਼ਾਨਦਾਰ ਸੇਵਾਵਾਂ ਨਿਭਾਉਂਦੇ ਹੋਏ ਸੈਕਟਰ ਵਾਸੀਆਂ ਦੀ ਭਲਾਈ ਲਈ ਅਨੇਕਾਂ ਕਾਰਜਾਂ ਨੂੰ ਨੇਪਰੇ ਚਾੜ੍ਹਿਆਂ ਹੈ। ਉਨ੍ਹਾਂ ਕਿਹਾ ਕਿ ਸੈਕਟਰ ਦੀ ਤਰੱਕੀ ਲਈ ਭਵਿੱਖ ਵਿੱਚ ਵੀ ਇਨ੍ਹਾਂ ਆਗੂਆਂ ਦੀਆਂ ਸੇਵਾਵਾਂ ਨੂੰ ਯਾਦ ਰੱਖਿਆ ਜਾਵੇਗਾ। ਇਸ ਮੌਕੇ ਸਾਬਕਾ ਕੌਂਸਲਰ ਪਰਵਿੰਦਰ ਸਿੰਘ ਤਸਿੰਬਲੀ,
ਟਰਾਂਸਪੋਰਟਰ ਬਲਬੀਰ ਸਿੰਘ, ਕੈਸ਼ੀਅਰ ਗੋਪਾਲ ਕ੍ਰਿਸ਼ਨ ਗੁਪਤਾ, ਮੀਤ ਪ੍ਰਧਾਨ ਕੁਲਦੀਪ ਸਿੰਘ, ਜਥੇਦਾਰ ਕਰਤਾਰ ਸਿੰਘ ਤਸਿੰਬਲੀ, ਸੁਖਦੇਵ ਸਿੰਘ, ਗੁਰਦੁਆਰਾ ਕਮੇਟੀ ਦੇ ਪ੍ਰਧਾਨ, ਮਸਤਾਨ ਸਿੰਘ, ਭੁਪਿੰਦਰ ਸਿੰਘ ਅਤੇ ਹੋਰ ਪਤਵੰਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In Awareness/Campaigns

Check Also

ਬੱਚਿਆਂ ਦੀ ਜ਼ਿੰਦਗੀ ਦਾ ਸਵਾਲ: ਪ੍ਰਾਈਵੇਟ ਸਕੂਲ ਬੱਸਾਂ ਦੀ ਅਚਨਚੇਤ ਚੈਕਿੰਗ, ਜ਼ਰੂਰੀ ਹਦਾਇਤਾਂ ਜਾਰੀ

ਬੱਚਿਆਂ ਦੀ ਜ਼ਿੰਦਗੀ ਦਾ ਸਵਾਲ: ਪ੍ਰਾਈਵੇਟ ਸਕੂਲ ਬੱਸਾਂ ਦੀ ਅਚਨਚੇਤ ਚੈਕਿੰਗ, ਜ਼ਰੂਰੀ ਹਦਾਇਤਾਂ ਜਾਰੀ ਨਬਜ਼-ਏ-ਪ…