ਰੈਜ਼ੀਡੈਂਟ ਵੈੱਲਫੇਅਰ ਫੋਰਮ ਸੈਕਟਰ-69 ਨੇ ਦੰਦਾਂ ਦਾ ਮੁਫ਼ਤ ਚੈੱਕਅਪ ਕੈਂਪ ਲਗਾਇਆ

ਬੀਮਾਰੀਆਂ ਤੋਂ ਬਚਾਅ ਲਈ ਦੰਦਾਂ ਦੀ ਦੇਖਭਾਲ ਅਤਿ ਜ਼ਰੂਰੀ: ਹਰਮਨਜੋਤ ਕੁੰਭੜਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਅਕਤੂਬਰ:
ਰੈਜ਼ੀਡੈਂਟ ਵੈੱਲਫੇਅਰ ਫੋਰਮ ਸੈਕਟਰ-69 ਵੱਲੋਂ ਸਮਾਜ ਸੇਵਾ ਦੀ ਲੜੀ ਨੂੰ ਅੱਗੇ ਤੋਰਦਿਆਂ ਅੱਜ ਇੱਥੋਂ ਦੇ ਗਰੇਸੀਅਨ ਹਸਪਤਾਲ ਦੇ ਸਾਹਮਣੇ ਪਾਰਕਿੰਗ ਵਿੱਚ ਦੰਦਾਂ ਦਾ ਮੁਫ਼ਤ ਚੈੱਕਅਪ ਕੈਂਪ ਲਗਾਇਆ ਗਿਆ। ਸੰਸਥਾ ਦੇ ਪ੍ਰਧਾਨ ਹਰਮਨਜੋਤ ਸਿੰਘ ਕੁੰਭੜਾ ਦੀ ਅਗਵਾਈ ਹੇਠ ਲਗਾਏ ਗਏ ਇਸ ਕੈਂਪ ਵਿੱਚ ਸ੍ਰੀ ਸੁਖਮਨੀ ਡੈਂਟਲ ਕਾਲਜ ਤੇ ਹਸਪਤਾਲ ਡੇਰਾਬੱਸੀ ਦੇ ਡਾ. ਰਮਨਦੀਪ ਕੌਰ ਸੋਹੀ ਦੀ ਅਗਵਾਈ ਹੇਠ ਮੈਡੀਕਲ ਟੀਮ ਵੱਲੋਂ ਮਰੀਜ਼ਾਂ ਦੇ ਦੰਦਾਂ ਦਾ ਚੈੱਕਅਪ ਕੀਤਾ ਗਿਆ ਅਤੇ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ।
ਸ੍ਰੀ ਹਰਮਨਜੋਤ ਸਿੰਘ ਕੁੰਭੜਾ ਨੇ ਸ੍ਰੀ ਸੁਖਮਨੀ ਡੈਂਟਲ ਕਾਲਜ ਤੇ ਹਸਪਤਾਲ ਦੇ ਡਾਕਟਰਾਂ ਦੀ ਟੀਮ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਕਸਰ ਦੇਖਣ ਵਿੱਚ ਆਉਂਦਾ ਹੈ ਕਿ ਹੋਰਨਾਂ ਬੀਮਾਰੀਆਂ ਦੇ ਇਲਾਜ ਲਈ ਹਰੇਕ ਵਿਅਕਤੀ ਆਪਣਾ ਚੈੱਕਅਪ ਕਰਵਾਉਂਦਾ ਰਹਿੰਦਾ ਹੈ ਪ੍ਰੰਤੂ ਦੰਦਾਂ ਦੀ ਸਾਂਭ-ਸੰਭਾਲ ਵੱਲ ਬਹੁਤ ਘੱਟ ਲੋਕ ਧਿਆਨ ਦਿੰਦੇ ਹਨ ਜਦਕਿ ਦੰਦਾਂ ਦੀਆਂ ਬੀਮਾਰੀਆਂ ਪ੍ਰਤੀ ਵੀ ਲੋਕਾਂ ਨੂੰ ਚੌਕਸ ਰਹਿਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਕੈਂਪ ਵਿੱਚ 161 ਤੋਂ ਵੱਧ ਸੈਕਟਰ ਵਾਸੀਆਂ ਦਾ ਮੁਫ਼ਤ ਚੈੱਕਅਪ ਕੀਤਾ ਗਿਆ।

ਇਸ ਮੌਕੇ ਸਕੱਤਰ ਸਵਰਨ ਸਿੰਘ, ਹਾਕਮ ਸਿੰਘ, ਜਗਜੀਤ ਸਿੰਘ, ਪਵਿੱਤਰ ਸਿੰਘ, ਹਰਭਜਨ ਸਿੰਘ, ਗੁਰਦੀਪ ਸਿੰਘ, ਨਿਸ਼ਾਨ ਸਿੰਘ, ਜਸਬੀਰ ਸਿੰਘ ਲੱਧੜ ਸਮੇਤ ਗੁਰਮੁੱਖ ਸਿੰਘ ਸੋਹਲ, ਰਜਿੰਦਰ ਕੌਰ ਕੁੰਭੜਾ, ਕਮਲਜੀਤ ਸਿੰਘ ਰੂਬੀ, ਜਸਵੀਰ ਕੌਰ ਅੱਤਲੀ, ਸੁਰਿੰਦਰ ਸਿੰਘ ਰੋਡਾ, ਕਮਲਜੀਤ ਕੌਰ, ਅਰੁਣ ਸ਼ਰਮਾ (ਸਾਰੇ ਸਾਬਕਾ ਕੌਂਸਲਰ) ਅਤੇ ਨੰਬਰਦਾਰ ਹਰਸੰਗਤ ਸਿੰਘ ਸੋਹਾਣਾ ਹਾਜ਼ਰ ਸਨ।

Load More Related Articles
Load More By Nabaz-e-Punjab
Load More In Awareness/Campaigns

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …