nabaz-e-punjab.com

ਰੈਜ਼ੀਡੈਂਟ ਵੈੱਲਫੇਅਰ ਸੁਸਾਇਟੀ ਨੇ ਸੈਕਟਰ-77 ਵਿੱਚ ਲਗਾਏ ਵੱਖ ਵੱਖ ਕਿਸਮਾਂ ਦੇ ਪੌਦੇ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਅਗਸਤ:
ਇੱਥੋਂ ਦੇ ਸੈਕਟਰ-77 ਦੇ ਵਸਨੀਕਾਂ ਵੱਲੋਂ ਸੈਕਟਰ ਵਾਸੀਆਂ ਨੂੰ ਦਰਪੇਸ਼ ਮੁਸ਼ਕਲਾਂ ਦੇ ਹੱਲ ਅਤੇ ਸਮਾਜ ਸੇਵੀ ਕਾਰਜਾਂ ਲਈ ਗਠਿਤ ਰੈਜ਼ੀਡੈਂਟ ਵੈੱਲਫੇਅਰ ਸੁਸਾਇਟੀ ਵੱਲੋਂ ਵਣ ਮਹਾਂਉਤਸਵ ਮਨਾਇਆ ਗਿਆ। ਇਸ ਦੌਰਾਨ ਸੈਕਟਰ-77 ਵਿੱਚ ਵੱਖ ਵੱਖ ਜਨਤਕ ਥਾਵਾਂ ਦੇ ਫਲਦਾਰ ਅਤੇ ਛਾਂਦਾਰ ਪੌਦੇ ਲਗਾਏ ਗਏ। ਇਸ ਮੌਕੇ ਸੀਨੀਅਰ ਸਿਟੀਜ਼ਨਾਂ ਅਤੇ ਹੋਰ ਉੱਦਮੀ ਨੌਜਵਾਨਾਂ ਨੇ ਸੈਕਟਰ ਨੂੰ ਹਰਿਆ ਭਰਿਆ ਬਣਾਉਣ ਦੀ ਜ਼ਿੰਮੇਵਾਰੀ ਲੈਂਦਿਆਂ ਭਵਿੱਖ ਵਿੱਚ ਪੌਦਿਆਂ ਦੀ ਸਹੀ ਤਰੀਕੇ ਨਾਲ ਸਾਂਭ ਸੰਭਾਲ ਕਰਨ ਦਾ ਪ੍ਰਣ ਕੀਤਾ।
ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਦਿਆਲ ਚੰਦ, ਜਰਨਲ ਸਕੱਤਰ ਸੁਖਦੇਵ ਸਿੰਘ ਦੋਆਬਾ, ਕੌਂਸਲਰ ਅਮਰੀਕ ਸਿੰਘ ਸੋਮਲ, ਈਐਸਆਈ ਹਸਪਤਾਲ ਦੇ ਐਸਐਮਓ ਡਾ. ਨਰਿੰਦਰ ਮੋਹਨ ਅਤੇ ਸੈਕਟਰ-76 ਤੋਂ 80 ਦੇ ਪ੍ਰਧਾਨ ਸੁੱਚਾ ਸਿੰਘ ਕਲੌੜ ਸਮੇਤ ਕਈ ਹੋਰਨਾਂ ਮੈਂਬਰਾਂ ਨੇ ਇਸ ਮੁਹਿੰਮ ਦਾ ਹਿੱਸਾ ਬਣਦਿਆਂ ਪੌਦੇ ਲਗਾਏ।
ਇਸ ਮੌਕੇ ਐਸਐਮਓ ਡਾ. ਨਰਿੰਦਰ ਮੋਹਨ ਨੇ ਇਲਾਕਾ ਵਾਸੀਆ ਨੂੰ ਬਰਸਾਤਾਂ ਦੇ ਦਿਨਾਂ ਵਿੱਚ ਡੇਂਗੂ, ਮਲੇਰੀਆ ਸਮੇਤ ਹੋਰ ਬਿਮਾਰੀਆਂ ਦੀ ਰੋਕਥਾਮ ਬਾਰੇ ਜਾਗਰੂਕ ਕੀਤਾ। ਉਨ੍ਹਾਂ ਧੂੰਏਂ ਦੀ ਰੋਕਥਾਮ ਲਈ ਵੱਧ ਤੋਂ ਵੱਧ ਰੁੱਖ ਲਗਾਉਣ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਹਰੇ ਭਰੇ ਪੌਦੇ ਜਿੱਥੇ ਨੂੰ ਆਕਸੀਜਨ ਦਿੰਦੇ ਹਨ, ਉੱਥੇ ਵਾਤਾਵਰਨ ਵੀ ਸ਼ੁੱਧ ਰਹਿੰਦਾ ਹੈ।

Load More Related Articles
Load More By Nabaz-e-Punjab
Load More In General News

Check Also

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਨਬਜ਼-ਏ-ਪੰਜਾਬ, ਮੁਹਾਲੀ, 15 ਨਵੰਬਰ…