ਪਟਿਆਲਾ ਤੇ ਸੰਗਰੂਰ ਵਿੱਚ ਰਿਹਾਇਸ਼ੀ ਤੇ ਉਦਯੋਗਿਕ ਅਰਬਨ ਅਸਟੇਟ ਵਿਕਸਤ ਕੀਤੀਆਂ ਜਾਣਗੀਆਂ: ਅਮਨ ਅਰੋੜਾ

ਅਰਬਨ ਅਸਟੇਟਾਂ ਲਈ ਜ਼ਮੀਨ ਐਕੁਆਇਰ/ਲੈਂਡ ਪੁਲਿੰਗ ਬਾਰੇ ਸਕਰੀਨਿੰਗ ਕਮੇਟੀ ਤੋਂ ਜਾਂਚ ਕਰਵਾਉਣ ਦੇ ਨਿਰਦੇਸ਼

ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਭਵਿੱਖੀ ਪ੍ਰਾਜੈਕਟਾਂ ਦੀ ਵੀ ਕੀਤੀ ਸਮੀਖਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਨਵੰਬਰ:
ਪੰਜਾਬ ਦੇ ਸ਼ਹਿਰੀ ਖੇਤਰਾਂ ਵਿੱਚ ਯੋਜਨਾਬੱਧ ਵਿਕਾਸ ਨੂੰ ਯਕੀਨੀ ਬਣਾਉਣ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਪਟਿਆਲਾ ਵਿਕਾਸ ਅਥਾਰਟੀ (ਪੀਡੀਏ) ਰਾਹੀਂ ਨੇੜ ਭਵਿੱਖ ਵਿੱਚ ਪਟਿਆਲਾ ਅਧੀਨ ਆਉਂਦੇ ਸ਼ਹਿਰਾਂ ਵਿੱਚ ਰਿਹਾਇਸ਼ੀ ਅਤੇ ਉਦਯੋਗਿਕ ਉਦੇਸ਼ਾਂ ਲਈ ਨਵੀਆਂ ਅਰਬਨ ਅਸਟੇਟਾਂ ਵਿਕਸਤ ਕੀਤੀਆਂ ਜਾਣਗੀਆਂ।
ਅੱਜ ਪੁੱਡਾ ਭਵਨ ਮੁਹਾਲੀ ਵਿਖੇ ਪੀਡੀਏ ਦੇ ਪ੍ਰਗਤੀ ਅਧੀਨ ਕਾਰਜਾਂ, ਭਵਿੱਖੀ ਪ੍ਰਾਜੈਕਟਾਂ ਅਤੇ ਹੋਰ ਕੰਮਾਂ ਦੀ ਸਮੀਖਿਆ ਕਰਦਿਆਂ ਅਮਨ ਅਰੋੜਾ ਨੇ ਦੱਸਿਆ ਕਿ ਪਟਿਆਲਾ, ਸੰਗਰੂਰ ਅਤੇ ਸਮਾਣਾ ਵਿੱਚ ਰਿਹਾਇਸ਼ੀ ਅਤੇ ਉਦਯੋਗਿਕ ਅਰਬਨ ਅਸਟੇਟ ਵਿਕਸਤ ਕਰਨ ਦੀ ਤਜਵੀਜ਼ ਹੈ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਉਕਤ ਪ੍ਰਸਤਾਵਿਤ ਪ੍ਰਾਜੈਕਟਾਂ ਲਈ ਜ਼ਮੀਨ ਐਕੁਆਇਰ/ਲੈਂਡ ਪੁਲਿੰਗ ਸਬੰਧੀ ਦਰਖ਼ਾਸਤਾਂ ਦੀ ਸਕਰੀਨਿੰਗ ਕਮੇਟੀ ਤੋਂ 15 ਦਿਨਾਂ ਵਿੱਚ ਪੜਤਾਲ ਕਰਵਾਉਣ ਦੇ ਨਿਰਦੇਸ਼ ਵੀ ਦਿੱਤੇ।

ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਵਿਭਾਗ ਦੇ ਪ੍ਰਮੁੱਖ ਸਕੱਤਰ ਏ.ਕੇ. ਸਿਨਹਾ ਨੇ ਬੜੀ ਨਦੀ ਅਤੇ ਛੋਟੀ ਨਦੀ ਦੀ ਨੁਹਾਰ ਬਦਲਣ ਸਬੰਧੀ ਪ੍ਰਾਜੈਕਟ ਪਟਿਆਲਾ ਵਿਖੇ ਐਸਟੀਪੀਜ਼ ਅਤੇ ਈਟੀਪੀ ਦੀ ਉਸਾਰੀ ਅਤੇ ਸੀਵਰੇਜ ਨੈੱਟਵਰਕ ਵਿਛਾਉਣ ਸਬੰਧੀ ਕਾਰਜਾਂ ਦਾ ਜਾਇਜ਼ਾ ਵੀ ਲਿਆ। ਮੀਟਿੰਗ ਵਿੱਚ ਅਧਿਕਾਰੀਆਂ ਨੇ ਮੰਤਰੀ ਨੂੰ ਪੀਡੀਏ ਦੀ ਅਰਬਨ ਅਸਟੇਟ 1, 2, 3, 4 ਅਤੇ ਪੀਡੀਏ ਓਮੈਕਸ ਸਿਟੀ ਨੂੰ 24 ਘੰਟੇ ਨਹਿਰੀ ਪਾਣੀ ਦੀ ਸਪਲਾਈ ਦੇਣ ਦੀ ਤਜਵੀਜ਼ ਬਾਰੇ ਵੀ ਜਾਣੂ ਕਰਵਾਇਆ। ਇਸ ਤੋਂ ਇਲਾਵਾ ਪੀਡੀਏ ਵੱਲੋਂ ਸ਼ੁਰੂ ਕੀਤੇ ਜਾਣ ਵਾਲੇ ਪ੍ਰਾਜੈਕਟਾਂ ਦੇ ਨਾਲ-ਨਾਲ ਚਲਾਈਆਂ ਜਾ ਰਹੀਆਂ ਨਿਯਮਤ ਗਤੀਵਿਧੀਆਂ ਬਾਰੇ ਵੀ ਚਰਚਾ ਕੀਤੀ ਗਈ। ਸ੍ਰੀ ਅਰੋੜਾ ਨੇ ਪੀਡੀਏ ਦੇ ਮੁੱਖ ਪ੍ਰਸ਼ਾਸਕ ਗੌਤਮ ਜੈਨ ਨੂੰ ਲੰਬਿਤ ਪਏ ਵੱਖ-ਵੱਖ ਕੇਸਾਂ ਦੇ ਨਿਪਟਾਰੇ ਲਈ ਪ੍ਰਕਿਰਿਆ ਨੂੰ ਹੋਰ ਤੇਜ਼ ਕਰਨ ਅਤੇ ਮਨਜ਼ੂਰਸ਼ੁਦਾ ਰਿਹਾਇਸ਼ੀ ਪ੍ਰਾਜੈਕਟਾਂ ਵਿੱਚ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਸਬੰਧੀ ਕਾਰਜ ਕਰਨ ਦੇ ਨਿਰਦੇਸ਼ ਦਿੱਤੇ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…