Nabaz-e-punjab.com

ਮੁਹਾਲੀ ਫੇਜ਼-10 ਦੇ ਵਸਨੀਕਾਂ ਨੂੰ ਇਲਾਕੇ ਦੇ ਵਿਕਾਸ ਦੀ ਆਸ ਬੱਝੀ

ਅਕਾਲੀ ਦਲ ਦੇ ਕੌਂਸਲਰ ਸਰਬਜੀਤ ਸਿੰਘ ਸਮਾਣਾ ਨੇ ਸ਼ੁਰੂ ਕਰਵਾਏ ਵਿਕਾਸ ਕਾਰਜ

ਪੱਤਰ ਪ੍ਰੇਰਕ
ਨਬਜ਼-ਏ-ਪੰਜਾਬ ਬਿਊਰੋ, ਐਸ.ਏ.ਐਸ. ਨਗਰ (ਮੁਹਾਲੀ), 8 ਮਾਰਚ-
ਇੱਥੋਂ ਦੇ ਫੇਜ਼-10 ਦੇ ਵਸਨੀਕਾਂ ਨੂੰ ਸਰਬਪੱਖੀ ਵਿਕਾਸ ਦੀ ਆਸ ਬੱਝ ਗਈ ਹੈ। ਇਸ ਸਬੰਧੀ ਅਕਾਲੀ ਦਲ ਦੇ ਕੌਂਸਲਰ ਸਰਬਜੀਤ ਸਿੰਘ ਸਮਾਣਾ ਵੱਲੋਂ ਵਾਰਡ ਨੰਬਰ-25 ਵਿੱਚ ਪੇਵਰ ਬਲਾਕ ਲਗਾਉਣ ਦੇ ਕੰਮਾਂ ਰਸਮੀ ਉਦਘਾਟਨ ਕੀਤਾ। ਉਨ੍ਹਾਂ ਦੱਸਿਆ ਕਿ ਇਸ ਕੰਮ ’ਤੇ 15 ਲੱਖ ਰੁਪਏ ਖ਼ਰਚੇ ਜਾਣਗੇ। ਉਨ੍ਹਾਂ ਦੱਸਿਆ ਕਿ ਰਿਹਾਇਸ਼ੀ ਖੇਤਰ ਵਿੱਚ ਲੋੜ ਅਨੁਸਾਰ ਅਤੇ ਲੋਕਾਂ ਦੀ ਸਹੂਲਤ ਲਈ ਢੁਕਵੀਆਂ ਥਾਵਾਂ ’ਤੇ ਟੇਪਰ ਪੇਵਰ ਬਲਾਕ ਲਗਾਏ ਜਾਣਗੇ। ਇਸ ਨਾਲ ਵਾਹਨ ਪਾਰਕਿੰਗ ਦੀ ਸਮੱਸਿਆ ਹੱਲ ਹੋਵੇਗੀ। ਇਸ ਤੋਂ ਪਹਿਲਾਂ ਲੱਖਾਂ ਰੁਪਏ ਦੀ ਲਾਗਤ ਨਾਲ ਸਮੁੱਚੇ ਇਲਾਕੇ ਵਿੱਚ ਐਲਈਡੀ ਲਾਈਟਾਂ ਲਗਾਈਆਂ ਗਈਆਂ ਹਨ। ਸ੍ਰੀ ਸਰਬਜੀਤ ਸਿੰਘ ਨੇ ਦੱਸਿਆ ਕਿ ਫੇਜ਼-10 (ਵਾਰਡ ਨੰਬਰ-25) ਵਿੱਚ ਲੋਕਾਂ ਦੀ ਪਿਆਸ ਬੁਝਾਉਣ ਲਈ ਸਾਢੇ 32 ਲੱਖ ਰੁਪਏ ਦੀ ਲਾਗਤ ਨਾਲ ਪੀਣ ਵਾਲੇ ਪਾਣੀ ਦਾ ਨਵਾਂ ਟਿਊਬਵੈੱਲ ਲਗਾਇਆ ਗਿਆ ਹੈ ਅਤੇ ਐਤਕੀਂ ਗਰਮੀਆਂ ਦੇ ਦਿਨਾਂ ਵਿੱਚ ਸ਼ਹਿਰ ਵਾਸੀਆਂ ਨੂੰ ਪਾਣੀ ਦੀ ਕੋਈ ਕਿੱਲਤ ਨਹੀਂ ਆਵੇਗੀ। ਕੌਂਸਲਰ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੀ ਜੇਬ ’ਚੋਂ ਪੈਸੇ ਖਰਚ ਕਰਕੇ ਐਮਆਈਜੀ ਰਿਹਾਇਸ਼ੀ ਬਲਾਕ ਦੇ ਪਾਰਕ ਦੀ ਬਿਊਟੀਕੇਸ਼ਨ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਵਾਰਡ ਨੰਬਰ-25 ਦੀਆਂ ਸਮੂਹ ਪਾਰਕਾਂ ਨੂੰ ਸੈਰਗਾਹ ਬਣਾਇਆ ਜਾਵੇਗਾ ਅਤੇ ਬੱਚਿਆਂ ਦੇ ਖੇਡਣ ਲਈ ਲੋੜ ਅਨੁਸਾਰ ਹੋਰ ਨਵੇਂ ਝੁੱਲੇ ਅਤੇ ਬੈਂਚ ਰੱਖੇ ਜਾਣਗੇ ਅਤੇ ਸਫ਼ਾਈ ਵਿਵਸਥਾ ਨੂੰ ਯਕੀਨੀ ਬਣਾਇਆ ਜਾਵੇਗਾ। ਇਸ ਮੌਕੇ ਨਾਨਕ ਸਿੰਘ, ਮੋਹਨ ਸਿੰਘ, ਕੇਬੀਐਸ ਗੁਲਾਟੀ, ਰੁਪਿੰਦਰ ਸਿੰਘ, ਦਲਜੀਤ ਸਿੰਘ, ਰੋਬਿਨ ਸਿੰਘ, ਜਗਦੇਵ ਸ਼ਰਮਾ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਸਹਾਇਕ ਪ੍ਰੋਫੈਸਰਾਂ ਤੇ ਲਾਇਬ੍ਰੇਰੀਅਨ ਨੇ ਡਾਇਰੈਕਟਰ ਉਚੇਰੀ ਸਿੱਖਿਆ ਦਾ ਦਫ਼ਤਰ ਘੇਰਿਆ

ਸਹਾਇਕ ਪ੍ਰੋਫੈਸਰਾਂ ਤੇ ਲਾਇਬ੍ਰੇਰੀਅਨ ਨੇ ਡਾਇਰੈਕਟਰ ਉਚੇਰੀ ਸਿੱਖਿਆ ਦਾ ਦਫ਼ਤਰ ਘੇਰਿਆ ਮਹਿਲਾ ਪ੍ਰੋਫ਼ੈਸਰਾਂ ਸਮ…