ਮੁਹਾਲੀ ਵਿੱਚ ਲਾਵਾਰਿਸ ਪਸ਼ੂਆਂ ਦੀ ਸਮੱਸਿਆ ਤੋਂ ਸ਼ਹਿਰ ਵਾਸੀ ਡਾਢੇ ਦੁਖੀ

ਲਾਵਾਰਸਿ ਪਸ਼ੂਆਂ ਨੇ ਹੁਣ ਰਿਹਾਇਸ਼ੀ ਖੇਤਰ ਵਿੱਚ ਘਰਾਂ ਮੂਹਰੇ ਗਲੀਆਂ ਵਿੱਚ ਲਾਏ ਡੇਰੇ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਜੁਲਾਈ:
ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਦਿਨ ਪ੍ਰਤੀ ਦਿਨ ਲਾਵਾਰਿਸ ਪਸ਼ੂਆਂ ਅਤੇ ਆਵਾਰਾ ਕੁੱਤਿਆਂ ਦੀ ਸਮੱਸਿਆ ਗੰਭੀਰ ਹੁੰਦੀ ਜਾ ਰਹੀ ਹੈ। ਸ਼ਹਿਰ ਦੇ ਪਾਰਕ ਅਤੇ ਰਿਹਾਇਸ਼ੀ ਇਲਾਕੇ ਪਸ਼ੂ ਚਰਾਂਦ ਬਣ ਕੇ ਰਹਿ ਗਏ ਹਨ। ਪਸ਼ੂ ਨਾ ਸਿਰਫ਼ ਸੜਕਾਂ ’ਤੇ ਗੰਦਗੀ ਫੈਲਾ ਰਹੇ ਹਨ, ਸਗੋਂ ਗਰੀਨ ਬੈਲਟਾਂ ਦਾ ਸਤਿਆਨਾਸ ਕਰਕੇ ਸ਼ਹਿਰ ਦੀ ਖ਼ੂਬਸੂਰਤ ਨੂੰ ਵੀ ਗ੍ਰਹਿਣ ਲਗਾ ਰਹੇ ਹਨ। ਹੁਣ ਪਸ਼ੂ ਲੋਕਾਂ ਦੇ ਘਰਾਂ ਤੱਕ ਪਹੁੰਚ ਗਏ ਹਨ। ਇੱਥੋਂ ਦੇ ਸੈਕਟਰ-70 ਵਿੱਚ ਪਸ਼ੂਆਂ ਨੂੰ ਟੋਲੀ ਬੰਨ੍ਹ ਕੇ ਗਲੀਆਂ ਵਿੱਚ ਘੁੰਮਦੇ ਦੇਖਿਆ ਗਿਆ।
ਭਾਜਪਾ ਦੇ ਸਾਬਕਾ ਕੌਂਸਲਰ ਬੌਬੀ ਕੰਬੋਜ, ਅਕਾਲੀ ਆਗੂ ਹਰਪਾਲ ਸਿੰਘ ਚੰਨਾ ਅਤੇ ਕਾਂਗਰਸੀ ਆਗੂ ਅਮਰੀਕ ਸਿੰਘ ਸੋਮਲ ਕਈ ਵਾਰ ਲਾਵਾਰਿਸ ਪਸ਼ੂਆਂ ਦੀ ਸਮੱਸਿਆ ਦਾ ਮਾਮਲਾ ਨਗਰ ਨਿਗਮ ਦੀ ਮੀਟਿੰਗਾਂ ਵਿੱਚ ਚੁੱਕਦੇ ਜਹੇ ਹਨ ਹੈ ਲੇਕਿਨ ਸਥਿਤੀ ਜਿਊਂ ਦੀ ਤਿਊਂ ਬਰਕਰਾਰ ਹੈ। ਪਸ਼ੂਆਂ ਕਾਰਨ ਹੁਣ ਤੱਕ ਕਈ ਸੜਕ ਹਾਦਸੇ ਵਾਪਰ ਚੁੱਕੇ ਹਨ। ਜਿਨ੍ਹਾਂ ’ਚ ਕਈ ਲੋਕ ਫੌਤ ਹੋ ਚੁੱਕੇ ਹਨ।
ਯੂਥ ਆਫ਼ ਪੰਜਾਬ ਦੇ ਚੇਅਰਮੈਨ ਪਰਮਦੀਪ ਸਿੰਘ ਬੈਦਵਾਨ, ਕੁਲਵਿੰਦਰ ਬਾਵਾ, ਜੋਤੀ ਸਿੰਗਲਾ ਅਤੇ ਹੋਰਨਾਂ ਵਿਅਕਤੀਆਂ ਨੇ ਸ਼ਹਿਰ ਨੂੰ ਲਾਵਾਰਿਸ ਪਸ਼ੂਆਂ ਤੋਂ ਮੁਕਤ ਬਣਾਉਣ ਲਈ ਨਗਰ ਨਿਗਮ ਦੀ ਕਾਰਗੁਜ਼ਾਰੀ ’ਤੇ ਪ੍ਰਸ਼ਨ-ਚਿੰਨ੍ਹ ਲਗਾਉਂਦਿਆਂ ਕਿਹਾ ਕਿ ਇਸ ਖੇਤਰ ਦੇ ਲੋਕ ਲੰਮੇ ਸਮੇਂ ਤੋਂ ਲਾਵਾਰਿਸ ਪਸ਼ੂਆਂ ਦੀ ਸਮੱਸਿਆ ਨਾਲ ਜੂਝ ਰਹੇ ਹਨ। ਇਹੀ ਨਹੀਂ ਪਿੰਡ ਕੁੰਭੜਾ ਅਤੇ ਮਟੌਰ ਦੇ ਪਸ਼ੂ ਪਾਲਕ ਆਪਣੇ ਪਸ਼ੂਆਂ ਨੂੰ ਘਾਹ ਚਰਨ ਲਈ ਪਾਰਕਾਂ ਅਤੇ ਹੋਰਨਾਂ ਥਾਵਾਂ ’ਤੇ ਖੱੁਲੇ੍ਹ ਛੱਡ ਦਿੰਦੇ ਹਨ।
ਭਾਜਪਾ ਆਗੂ ਬੌਬੀ ਕੰਬੋਜ ਨੇ ਦੱਸਿਆ ਕਿ ਲਾਵਾਰਿਸ ਤੇ ਪਾਲਤੂ ਪਸ਼ੂਆਂ ਦੀ ਸਮੱਸਿਆ ਸਬੰਧੀ ਉਹ ਕਈ ਵਾਰ ਅਧਿਕਾਰੀਆਂ ਨੂੰ ਲਿਖਤੀ ਸ਼ਿਕਾਇਤਾਂ ਦੇ ਚੁੱਕੇ ਹਨ ਅਤੇ ਨਗਰ ਨਿਗਮ ਦੀਆਂ ਮੀਟਿੰਗਾਂ ਵਿੱਚ ਇਹ ਮੁੱਦਾ ਚੁੱਕਦੇ ਰਹੇ ਹਨ ਲੇਕਿਨ ਹੁਣ ਤੱਕ ਕੋਈ ਕਾਰਵਾਈ ਨਹੀਂ ਹੋਈ। ਉਨ੍ਹਾਂ ਦੋਸ਼ ਲਾਇਆ ਕਿ ਨਿਗਮ ਪ੍ਰਸ਼ਾਸਨ ਇਸ ਪੱਖੋਂ ਪੂਰੀ ਤਰ੍ਹਾਂ ਅਵੇਸਲਾ ਦਿਖਾਈ ਦੇ ਰਿਹਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਇਸ ਸਬੰਧੀ ਜਲਦੀ ਠੋਸ ਕਾਰਵਾਈ ਨਹੀਂ ਕੀਤੀ ਗਈ ਤਾਂ ਉਹ ਸੰਘਰਸ਼ ਵਿੱਢਣ ਲਈ ਮਜਬੂਰ ਹੋਣਗੇ।

Load More Related Articles
Load More By Nabaz-e-Punjab
Load More In General News

Check Also

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ ਅੰਗਰੇਜ਼ਾਂ ਵੇਲੇ ਸ਼ਹਿਰੀ ਕਾ…