ਪਲਾਟਾਂ ਦੀ ਕੀਮਤ ਵਿੱਚ ਵਾਧੇ ਖ਼ਿਲਾਫ਼ ਅਦਾਲਤ ਦਾ ਬੂਹਾ ਖੜਕਾਉਣਗੇ ਸੈਕਟਰ-76 ਤੋਂ 80 ਦੇ ਬਾਸ਼ਿੰਦੇ

ਸੈਕਟਰ ਵਾਸੀਆਂ ਨੇ ਵੱਡਾ ਇਕੱਠ ਕਰਕੇ ਪੰਜਾਬ ਸਰਕਾਰ ਤੇ ਗਮਾਡਾ ਖ਼ਿਲਾਫ਼ ਸੰਘਰਸ਼ ਵਿੱਢਣ ਦਾ ਕੀਤਾ ਐਲਾਨ

ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਸੰਘਰਸ਼ ਜਾਰੀ ਰੱਖਣ ਅਤੇ ਕਾਨੂੰਨੀ ਲੜਾਈ ਲੜਨ ਦਾ ਐਲਾਨ

ਨਬਜ਼-ਏ-ਪੰਜਾਬ, ਮੁਹਾਲੀ, 24 ਸਤੰਬਰ:
ਇੱਥੋਂ ਦੇ ਸੈਕਟਰ-76 ਤੋਂ 80 ਦੇ ਵਸਨੀਕਾਂ ’ਤੇ ਜ਼ਬਰਦਸਤੀ ਥੋਪੀ ਗਈ ਇਨਹਾਸਮੈਂਟ ਨੂੰ ਲੈ ਕੇ ਪੀੜਤ ਵਿਅਕਤੀਆਂ ਨੇ ਅੱਜ ਸੈਕਟਰ-79 ਦੇ ਸਪੈਸ਼ਲ ਪਾਰਕ ਵਿੱਚ ਵੱਡਾ ਇਕੱਠਾ ਕਰਕੇ ਪੰਜਾਬ ਦੀ ‘ਆਪ’ ਸਰਕਾਰ ਅਤੇ ਗਮਾਡਾ ਦੇ ਫ਼ੈਸਲੇ ਖ਼ਿਲਾਫ਼ ਰੋਸ ਪ੍ਰਗਟ ਕਰਦਿਆਂ ਇਨਸਾਫ਼ ਪ੍ਰਾਪਤੀ ਲਈ ਅਦਾਲਤ ਦਾ ਬੂਹਾ ਖੜਕਾਉਣ ਦਾ ਐਲਾਨ ਕੀਤਾ ਹੈ।
ਇਕੱਠ ਨੂੰ ਸੋਸ਼ਲ ਵੈਲਫੇਅਰ ਐਂਡ ਡਿਵੈਲਪਮੈਂਟ ਸੈਕਟਰ-79 ਦੇ ਪ੍ਰਧਾਨ ਹਰਦਿਆਲ ਚੰਦ ਬਡਬਰ, ਰੈਜ਼ੀਡੈਂਟ ਵੈਲਫੇਅਰ ਐਂਡ ਡਿਵੈਲਪਮੈਂਟ ਐਸੋਸੀਏਸ਼ਨ ਸੈਕਟਰ-77 ਦੇ ਜਨਰਲ ਸਕੱਤਰ ਜਰਨੈਲ ਸਿੰਘ, ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨ ਸੈਕਟਰ-80 ਤੋਂ ਲਾਭ ਸਿੰਘ, ਕੌਂਸਲਰ ਹਰਜੀਤ ਸਿੰਘ ਭੋਲੂ, ਨਵਜੋਤ ਸਿੰਘ ਬਾਛਲ, ਕਾਮਰੇਡ ਮੇਜਰ ਸਿੰਘ, ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨ ਸੈਕਟਰ-79 ਦੇ ਪ੍ਰਧਾਨ ਐਮਪੀ ਸਿੰਘ, ਗੁਰਦੇਵ ਸਿੰਘ ਦਿਉਲ, ਸੁਰਿੰਦਰ ਕੰਗ, ਜਸਵਿੰਦਰ ਸਿੰਘ, ਗੁਰਜੀਤ ਸਿੰਘ, ਨਰਿੰਦਰ ਸਿੰਘ, ਦਿਆਲ ਚੰਦ, ਸੁਸ਼ੀਲ ਚੰਦ, ਕੁਲਵੰਤ ਸਿੰਘ, ਬਲਜੀਤ ਸਿੰਘ, ਲਖਵਿੰਦਰ ਸਿੰਘ ਕਾਹਲੋਂ ਅਤੇ ਕਮਲਵੀਰ ਸਿੰਘ ਸੋਢੀ ਨੇ ਵੀ ਸੰਬੋਧਨ ਕੀਤਾ।
ਬੁਲਾਰਿਆਂ ਨੇ ਕਿਹਾ ਕਿ ਸੈਕਟਰ-76 ਤੋਂ 80 ਦੇ ਵਸਨੀਕ ਕਈ ਵਾਰ ਸਥਾਨਕ ਵਿਧਾਇਕ ਅਤੇ ਗਮਾਡਾ ਦੇ ਉੱਚ ਅਧਿਕਾਰੀਆਂ ਨੂੰ ਮਿਲ ਚੁੱਕੇ ਹਨ ਪ੍ਰੰਤੂ ਹੁਣ ਤੱਕ ਕੋਈ ਰਾਹਤ ਨਹੀਂ ਮਿਲੀ। ਇਹੀ ਨਹੀਂ ਸੈਕਟਰ ਵਾਸੀਆਂ ਵੱਲੋਂ ਗਮਾਡਾ ਦੇ ਬਾਹਰ ਧਰਨਾ ਪ੍ਰਦਰਸ਼ਨ ਵੀ ਕੀਤੇ ਗਏ ਅਤੇ ਗਮਾਡਾ ਅਧਿਕਾਰੀਆਂ ਨੇ ਮੰਗ ਪੱਤਰ ਹਾਸਲ ਕਰਦਿਆਂ ਮਾਮਲੇ ਨੂੰ ਹਮਦਰਦੀ ਨਾਲ ਵਿਚਾਰਨ ਦੇ ਭਰੋਸੇ ਵੀ ਦਿੱਤੇ ਗਏ ਪ੍ਰੰਤੂ ਇਸ ਦੇ ਬਾਵਜੂਦ ਮਸਲੇ ਦਾ ਹੱਲ ਨਹੀਂ ਹੋਇਆ। ਜਿਸ ਕਾਰਨ ਹੁਣ ਉਨ੍ਹਾਂ ਨੂੰ ਮਜਬੂਰ ਹੋ ਕੇ ਅਦਾਲਤ ਦੀ ਸ਼ਰਨ ਵਿੱਚ ਜਾਣਾ ਪੈ ਰਿਹਾ ਹੈ। ਇਸ ਮੌਕੇ ਸਰਬਸੰਮਤੀ ਨਾਲ ਫ਼ੈਸਲਾ ਲਿਆ ਗਿਆ ਕਿ ਹੁਣ ਇਨਸਾਫ਼ ਲਈ ਕਾਨੂੰਨੀ ਲੜਾਈ ਲੜੀ ਜਾਵੇਗੀ ਅਤੇ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਸੰਘਰਸ਼ ਵੀ ਜਾਰੀ ਰਹੇਗਾ। ਬੁਲਾਰਿਆਂ ਨੇ ਸੈਕਟਰ ਵਾਸੀਆਂ ਨੂੰ ਸੁਚੇਤ ਕੀਤਾ ਕਿ ਕੁੱਝ ਰਾਜਸੀ ਆਗੂ ਸਿਆਸੀ ਲਾਹਾ ਲੈਣ ਲਈ ਚਾਲਾਂ ਚੱਲ ਰਹੇ ਹਨ। ਜਿਨ੍ਹਾਂ ਤੋਂ ਸਾਵਧਾਨ ਰਹਿਣ ਦੀ ਲੋੜ ਹੈ।

Load More Related Articles
Load More By Nabaz-e-Punjab
Load More In General News

Check Also

ਕਰੋਨਾ ਪੀਰੀਅਡ ਦੌਰਾਨ ਉੱਠੀ ਸੀ ‘ਮਹਿਲਾ ਹੋਸਟਲ’ ਦੀ ਮੰਗ: ਹਰਦੀਪ ਵਿਰਕ

ਕਰੋਨਾ ਪੀਰੀਅਡ ਦੌਰਾਨ ਉੱਠੀ ਸੀ ‘ਮਹਿਲਾ ਹੋਸਟਲ’ ਦੀ ਮੰਗ: ਹਰਦੀਪ ਵਿਰਕ ਪੰਜਾਬ, ਹਰਿਆਣਾ, ਹਿਮਾਚਲ, ਉੱਤਰਾਖੰ…