ਟੀਡੀਆਈ ਸਮਾਰਟ ਸਿਟੀ ਦੇ ਵਸਨੀਕਾਂ ਨੇ ਬਿਲਡਰ ਖ਼ਿਲਾਫ਼ ਪੁਲੀਸ ਨੂੰ ਦਿੱਤੀ ਸ਼ਿਕਾਇਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਦਸੰਬਰ:
ਟੀਡੀਆਈ ਸਮਾਰਟ ਸਿਟੀ ਰੈਂਜੀਡੈਂਟਸ ਵੈੱਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਸੰਜੀਵ ਸੈਣੀ ਦੀ ਅਗਵਾਈ ਹੇਠ ਸੈਕਟਰ ਵਾਸੀਆਂ ਨੇ ਅੱਜ ਟੀਡੀਆਈ ਬਿਲਡਰ ਖ਼ਿਲਾਫ਼ ਬਲੌਂਗੀ ਥਾਣੇ ਵਿੱਚ ਸ਼ਿਕਾਇਤ ਦੇ ਕੇ ਪਰਚਾ ਦਰਜ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਟੀਡੀਆਈ ਸੈਕਟਰ-117 ਵਿੱਚ ਸੀਵਰੇਜ ਦੀ ਨਿਕਾਸੀ ਦਾ ਸਹੀ ਪ੍ਰਬੰਧ ਨਹੀਂ ਹੈ। ਸੀਵਰੇਜ ਦਾ ਗੰਦਾ ਪਾਣੀ ਅਕਸਰ ਓਵਰਫਲੋ ਰਹਿੰਦਾ ਹੈ। ਬਿਲਡਰ ਵੱਲੋਂ ਸੀਵਰੇਜ ਦਾ ਪਾਣੀ ਖੇਤਾਂ ਵਿੱਚ ਸੁੱਟੇ ਜਾਣ ਕਾਰਨ ਮਨੁੱਖੀ ਸਿਹਤ ਲਈ ਖ਼ਤਰਨਾਕ ਸਾਬਤ ਹੋ ਸਕਦਾ ਹੈ। ਇਹੀ ਨਹੀਂ ਸੀਵਰੇਜ ਦਾ ਪਾਣੀ ਓਵਰਫਲੋ ਹੋ ਕੇ ਸੜਕ ’ਤੇ ਆ ਜਾਂਦਾ ਹੈ। ਜਿਸ ਕਾਰਨ ਸੈਕਟਰ ਵਾਸੀਆਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।
ਐਸੋਸੀਏਸ਼ਨ ਦੇ ਆਗੂਆਂ ਨੇ ਕਿਹਾ ਕਿ ਬਿਲਡਰ ਵੱਲੋਂ ਗਰੀਨ ਟ੍ਰਿਬਿਊਨਲ ਦੇ ਨਿਯਮਾਂ ਦੀ ਉਲੰਘਣਾ ਕਰਕੇ ਪਾਰਕ ਵਿੱਚ ਦੋ ਸੀਵਰੇਜ ਟਰੀਟਮੈਂਟ ਪਲਾਂਟ ਬਣਾਏ ਹੋਏ ਹਨ। ਮੈਂਟੀਨੈਂਸ ਦੇ ਪੂਰੇ ਪੈਸੇ ਲਏ ਗਏ ਸਨ ਪਰ ਨਾ ਤਾਂ ਸਹੀ ਤਰੀਕੇ ਨਾਲ ਸੈਕਟਰ ਦੀ ਸਾਂਭ-ਸੰਭਾਲ ਕੀਤੀ ਜਾ ਰਹੀ ਹੈ ਅਤੇ ਨਾ ਹੀ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਹਨ। ਸੈਕਟਰ ਵਿੱਚ ਕਈ ਵਾਰ ਚੋਰੀਆਂ ਹੋ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਸੈਕਟਰ ਵਾਸੀ ਪਿਛਲੇ ਚਾਰ ਸਾਲ ਤੋਂ ਉਪਰੋਕਤ ਸਮੱਸਿਆਵਾਂ ਦੇ ਹੱਲ ਲਈ ਬਿਲਡਰ ਦੇ ਤਰਲੇ ਕੱਢ ਰਹੇ ਹਨ ਪ੍ਰੰਤੂ ਹੁਣ ਤੱਕ ਝੂਠੇ ਲਾਰਿਆਂ ਤੋਂ ਬਿਨਾਂ ਕੁੱਝ ਪੱਲੇ ਨਹੀਂ ਪਿਆ। ਉਨ੍ਹਾਂ ਮੰਗ ਕੀਤੀ ਕਿ ਬਿਲਡਰ ਖ਼ਿਲਾਫ਼ ਪੁਲੀਸ ਕੇਸ ਦਰਜ ਕੀਤਾ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਬਿਲਡਰ ਵਿਰੁੱਧ ਕੋਈ ਕਾਰਵਾਈ ਨਾ ਕੀਤੀ ਗਈ ਤਾਂ ਸੈਕਟਰ ਵਾਸੀ ਧਰਨਾ ਲਗਾਉਣ ਤੋਂ ਗੁਰੇਜ਼ ਨਹੀਂ ਕਰਨਗੇ।

Load More Related Articles
Load More By Nabaz-e-Punjab
Load More In General News

Check Also

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੋਹਾਣਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੋਹਾਣਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਨਬਜ਼-ਏ-ਪੰਜਾਬ, ਮੁਹਾਲੀ, 5 ਜਨਵਰੀ: ਸਰਬੰ…