
ਪਿੰਡ ਰਾਏਪੁਰ ਕਲਾਂ ਦੇ ਵਸਨੀਕਾਂ ਨੇ ਕੀਤਾ ਕੁਲਵੰਤ ਸਿੰਘ ਨੂੰ ਸਮਰਥਨ ਦੇਣ ਦਾ ਐਲਾਨ
ਕਿਹਾ ਆਮ ਪਰਿਵਾਰ ’ਚੋਂ ਉੱਠਿਆ ਕੁਲਵੰਤ ਸਿੰਘ ਸਮਝਦਾ ਹੈ ਲੋਕਾਂ ਦਾ ਦੁੱਖ ਦਰਦ
ਚੋਣ ਦੌਰਾਨ ਪਿੰਡ ਰਾਏਪੁਰ ਕਲਾਂ ਭਾਵੁਕਤਾ ਦੀ ਰੰਗ ਵਿੱਚ ਰੰਗਿਆ ਹੋਇਆ ਆਇਆ ਨਜ਼ਰ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਜਨਵਰੀ:
ਮੁਹਾਲੀ ਨਗਰ ਨਿਗਮ ਦੇ ਸਾਬਕਾ ਮੇਅਰ ਸਰਦਾਰ ਕੁਲਵੰਤ ਸਿੰਘ ਆਮ ਪਰਿਵਾਰ ਵਿੱਚੋਂ ਉੱਠੇ ਆਮ ਵਿਅਕਤੀ ਹਨ ਅਤੇ ਆਪਣੇ ਲੋਕਾਂ ਦਾ ਦਰਦ ਸਮਝਦੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਪਿੰਡ ਰਾਏਪੁਰ ਕਲਾਂ ਵਿਖੇ ਨਗਰ ਨਿਗਮ ਦੇ ਸਾਬਕਾ ਮੇਅਰ ਸਰਦਾਰ ਕੁਲਵੰਤ ਸਿੰਘ ਦੇ ਪ੍ਰੋਗਰਾਮ ਦੌਰਾਨ ਪਿੰਡ ਦੇ ਹੀ ਕੁਝ ਬਜ਼ੁਰਗਾਂ ਨੇ ਆਪਣੇ ਸਾਂਝੇ ਸੰਬੋਧਨ ਦੌਰਾਨ ਕੀਤਾ। ਇਸ ਮੌਕੇ ਭਾਵੁਕ ਹੁੰਦੇ ਹੋਏ ਪਿੰਡ ਦੇ ਬਜ਼ੁਰਗਾਂ ਨੇ ਕਿਹਾ ਕਿ ਉਹ ਵਾਹਿਗੁਰੂ ਅੱਗੇ ਅਰਦਾਸ ਕਰਦੇ ਹਨ ਕਿ ਉਨ੍ਹਾਂ ਦਾ ਪੁੱਤ ਕੁਲਵੰਤ ਸਿੰਘ ਜਿੱਤ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰੇ।
ਇਕ ਪਾਸੇ ਜਿੱਥੇ ਅਗਾਮੀ ਵਿਧਾਨ ਸਭਾ ਚੋਣਾਂ ਦੇ ਲਈ ਸਿਆਸੀ ਪਾਰਾ ਸਿਖਰ ਵੱਲ ਨੂੰ ਹੈ ਉੱਥੇ ਹੀ ਦੂਜੇ ਪਾਸੇ ਅੱਜ ਪਿੰਡ ਰਾਏਪੁਰ ਕਲਾਂ ਦਾ ਮਾਹੌਲ ਭਾਵੁਕ ਰੰਗ ਵਿਚ ਰੰਗਿਆ ਹੋਇਆ ਨਜ਼ਰ ਆਇਆ ਪਿੰਡ ਦੇ ਵੱਡੇ ਬਜ਼ੁਰਗਾਂ ਮਾਤਾਵਾਂ ਭੈਣਾਂ ਅਤੇ ਬੱਚਿਆਂ ਦੇ ਨਾਲ ਗੱਲਬਾਤ ਕਰਦੇ ਹੋਏ ਇਸ ਦੌਰਾਨ ਆਪ ਵੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਵੰਤ ਭਾਵੁਕ ਹੋ ਗਏ। ਇਸ ਦੌਰਾਨ ਪਿੰਡ ਦੇ ਸਾਬਕਾ ਸਰਪੰਚ ਰਸ਼ਪਾਲ ਕੌਰ ਦੀ ਅਗਵਾਈ ਹੇਠ ਹੋਈ ਇਸ ਪ੍ਰੋਗਰਾਮ ਦੇ ਦੌਰਾਨ ਰਣਧੀਰ ਸਿੰਘ ਰਾਕੇਸ਼ ਕੁਮਾਰ ਸਾਬਕਾ ਸਰਪੰਚ ਰਵਿੰਦਰ ਸਿੰਘ, ਬੇਅੰਤ ਸਿੰਘ, ਪੰਚ ਦੀਪ ਚੰਦ, ਬਲਵਿੰਦਰ ਸਿੰਘ, ਗੁਰਜੀਤ ਸਿੰਘ, ਬਿਕਰਮਜੀਤ ਸਿੰਘ, ਮਨਦੀਪ ਸ਼ਰਮਾ, ਵਿਜੇ ਸ਼ਰਮਾ, ਮੋਹਿਤ ਅਤੇ ਅਮਰੀਕ ਸਿੰਘ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਜੇਕਰ ਇਹ ਸਿਲਸਿਲਾ ਜਾਰੀ ਰਿਹਾ ਤਾਂ ਉਹ ਦਿਨ ਦੂਰ ਨਹੀਂ ਜਦੋਂ ਸ਼ਹਿਰ ਦੇ ਨਾਲ ਨਾਲ ਪਿੰਡਾਂ ਦੇ ਲੋਕਾਂ ਨੂੰ ਕੁਲਵੰਤ ਸਿੰਘ ਦੇ ਹੱਕ ਵਿੱਚ ਖੁੱਲ੍ਹ ਕੇ ਸਾਹਮਣੇ ਆਉਣ ਲੱਗ ਜਾਣਗੇ।