Share on Facebook Share on Twitter Share on Google+ Share on Pinterest Share on Linkedin ਟੀਡੀਆਈ ਸੈਕਟਰ-110 ਤੇ 111 ਦੇ ਵਸਨੀਕ ਮੁੜ ਤੋਂ ਸੰਘਰਸ਼ ਵਿੱਢਣ ਦੇ ਰੌਂਅ ’ਚ ਸੈਕਟਰ ਵਾਸੀਆਂ ਨੂੰ ਦਰਪੇਸ਼ ਸਮੱਸਿਆਵਾਂ ਦਾ ਹੱਲ ਨਾ ਹੋਣ ਕਾਰਨ ਲੋਕਾਂ ’ਚ ਗੁੱਸੇ ਦੀ ਲਹਿਰ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਫਰਵਰੀ: ਟੀਡੀਆਈ ਦੇ ਸੈਕਟਰ-110 ਅਤੇ ਸੈਕਟਰ-111 ਦੇ ਵਸਨੀਕ ਮੁੜ ਤੋਂ ਕਲੋਨਾਈਜਰ ਖ਼ਿਲਾਫ਼ ਸੰਘਰਸ਼ ਵਿੱਢਣ ਦੇ ਰੌਂਅ ਵਿੱਚ ਹਨ। ਸੈਕਟਰ ਵਾਸੀਆਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਲੋੜੀਂਦੀ ਕਾਰਵਾਈ ਨਾ ਕੀਤੇ ਜਾਣ ਕਾਰਨ ਲੋਕਾਂ ਵਿੱਚ ਰੋਸ ਵਧਦਾ ਜਾ ਰਿਹਾ ਹੈ। ਇਸ ਸਬੰਧੀ ਰਾਜਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਰੈਜ਼ੀਡੈਂਟਸ ਵੈਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਹੋਈ। ਜਿਸ ਵਿੱਚ ਸੰਘਰਸ਼ ਵਿੱਢਣ ਦਾ ਫੈਸਲਾ ਲਿਆ ਗਿਆ। ਉਨ੍ਹਾਂ ਕਿਹਾ ਕਿ ਕਲੋਨਾਈਜਰ ਨੂੰ 15 ਦਿਨਾਂ ਦਾ ਅਲਟੀਮੇਟਮ ਦਿੰਦਿਆਂ ਚਿਤਾਵਨੀ ਦਿੱਤੀ ਕਿ ਜੇਕਰ ਇਸ ਦੌਰਾਨ ਟੀਡੀਆਈ ਦੇ ਪ੍ਰਬੰਧਕਾਂ ਵੱਲੋਂ ਸਥਾਨਕ ਲੋਕਾਂ ਦੀਆਂ ਜਾਇਜ਼ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਗਿਆ ਤਾਂ ਐਸੋਸੀਏਸ਼ਨ ਵੱਲੋਂ ਫਿਰ ਤੋਂ ਸੰਘਰਸ਼ ਸ਼ੁਰੂ ਕੀਤਾ ਜਾਵੇਗਾ। ਜਿਸ ਦੀ ਜ਼ਿੰਮੇਵਾਰੀ ਟੀਡੀਆਈ ਦੇ ਪ੍ਰਬੰਧਕਾਂ ਦੀ ਹੋਵੇਗੀ। ਇਹ ਜਾਣਕਾਰੀ ਦਿੰਦਿਆਂ ਐਸੋਸੀਏਸ਼ਨ ਦੇ ਪ੍ਰੈਸ ਸਕੱਤਰ ਜਸਵੀਰ ਸਿੰਘ ਗੜਾਂਗ ਨੇ ਦੱਸਿਆ ਕਿ ਮੀਟਿੰਗ ਦੌਰਾਨ ਟੀਡੀਆਈ ਸੈਕਟਰ-110 ਅਤੇ ਸੈਕਟਰ-111 ਵਿੱਚ ਟੁੱਟੀਆਂ ਸੜਕਾਂ, ਸਿਕਿਉਰਿਟੀ ਸਿਸਟਮ ਵਿੱਚ ਕਮੀਆਂ, ਕਲੱਬ ਦੀ ਉਸਾਰੀ ਵਿੱਚ ਦੇਰੀ, ਟਰਾਂਸਫ਼ਾਰਮਰਾਂ ਦੀ ਮੁਰੰਮਤ, ਐਕਮੇ, ਪਰੀਮੀਅਰ ਏਕੜ ਅਤੇ ਏਫੋਰਡੇਏਬਲ ਫਲੈਟਾਂ ਵਿੱਚ ਪੀਣ ਵਾਲੇ ਪਾਣੀ ਦੀ ਕਮੀ ਵਰਗੀਆਂ ਮੁੱਖ ਸਮੱਸਿਆਵਾਂ ਸਬੰਧੀ ਵਿਚਾਰ ਚਰਚਾ ਕੀਤੀ ਗਈ। ਉਨ੍ਹਾਂ ਦੱਸਿਆ ਕਿ ਟੀਡੀਆਈ ਦੇ ਪ੍ਰਬੰਧਕਾਂ ਨਾਲ ਐਸੋਸੀਏਸ਼ਨ ਦੀ ਤਿੰਨ ਮਹੀਨੇ ਪਹਿਲਾਂ ਮੀਟਿੰਗ ਹੋਈ ਸੀ। ਜਿਸ ਵਿੱਚ ਓਪਰੋਕਤ ਸਮੱਸਿਆਵਾਂ ਨੂੰ ਦੂਰ ਕਰਨ ਦਾ ਟੀਡੀਆਈ ਪ੍ਰਬੰਧਕਾਂ ਨੇ ਭਰੋਸਾ ਦਿੱਤਾ ਸੀ ਪਰ ਅਜੇ ਤੱਕ ਇਹ ਸਮੱਸਿਆਵਾਂ ਦੂਰ ਨਹੀਂ ਕੀਤੀਆਂ ਗਈਆਂ। ਮੀਟਿੰਗ ਵਿੱਚ ਐਮਐਲ ਸ਼ਰਮਾ, ਐਚਐਸ ਸੋਹੀ, ਪ੍ਰੇਮ ਸਿੰਘ, ਹਰਦੇਵ ਸਿੰਘ, ਆਰਐਸ ਗਿੱਲ ਅਤੇ ਜੀਐਸ ਮੰਡੇਰ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ