ਰੈਜ਼ੀਡੈਂਟਸ ਵੈਲਫੇਅਰ ਕਮੇਟੀ ਵੱਲੋਂ ਸਿਹਤ ਮੰਤਰੀ ਸਮੇਤ ਹੋਰਨਾਂ ਕਰੋਨਾ ਯੋਧਿਆਂ ਦਾ ਸਨਮਾਨ

ਪੰਜਾਬ ਨੂੰ ਕਰੋਨਾ ਮੁਕਤ ਕਰਨ ਲਈ ਸਾਂਝੇ ਯਤਨਾ ਦੀ ਲੋੜ: ਸਿੱਧੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਜੂਨ:
ਰੈਜ਼ੀਡੈਂਟਸ ਵੈਲਫੇਅਰ ਕਮੇਟੀ ਸੈਕਟਰ-78 ਨੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਸਮੇਤ ਕੋਵਿਡ-19 ਦੇ ਯੋਧਿਆਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਕਮੇਟੀ ਦੀ ਪ੍ਰਧਾਨ ਸ੍ਰੀਮਤੀ ਕ੍ਰਿਸ਼ਨਾ ਮਿੱਤੂ ਦੀ ਅਗਵਾਈ ਹੇਠ ਜਨਰਲ ਸਕੱਤਰ ਇੰਦਰਜੀਤ ਸਿੰਘ, ਮੀਤ ਪ੍ਰਧਾਨ ਸਤਨਾਮ ਸਿੰਘ ਭਿੰਡਰ, ਨਰਿੰਦਰ ਮਾਨ, ਨਿਰਮਲ ਸਿੰਘ ਸਭਰਵਾਲ ਨੇ ਸਾਂਝੇ ਤੌਰ ’ਤੇ ਵਿਸ਼ੇਸ਼ ਟੀਮ ਬਣਾ ਕੇ ਡਾਕਟਰਾਂ, ਨਰਸਾਂ, ਸਿਹਤ ਕਾਮਿਆਂ, ਪੁਲੀਸ ਜਵਾਨਾਂ, ਸਫ਼ਾਈ ਕਰਮਚਾਰੀਆਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਸ੍ਰੀਮਤੀ ਕ੍ਰਿਸ਼ਨਾ ਮਿੱਤੂ ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਸਮੇਤ ਸਾਰੇ ਕਰੋਨਾ ਯੋਧਾ ਆਪਣੀ ਜਾਨ ਦੀ ਪ੍ਰਵਾਹ ਕੀਤੇ ਬਿਨਾਂ ਸੇਵਾ ਭਾਵਨਾ ਤਹਿਤ ਕਰੋਨਾ ਮਹਾਮਾਰੀ ਦੇ ਖ਼ਿਲਾਫ਼ ਫਰੰਟ ਲਾਈਨ ’ਤੇ ਆ ਕੇ ਡਿਊਟੀ ਨਿਭਾ ਰਹੇ ਹਨ। ਜਿਨ੍ਹਾਂ ਦਾ ਹਰੇਕ ਨਾਗਰਿਕ ਨੂੰ ਸਨਮਾਨ ਕਰਨਾ ਚਾਹੀਦਾ ਹੈ। ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਨੂੰ ਕਰੋਨਾ ਤੋਂ ਮੁਕਤ ਕਰਨ ਲਈ ਸਾਨੂੰ ਸਾਰਿਆਂ ਨੂੰ ਸਾਂਝੀ ਲੜਾਈ ਲੜਨੀ ਚਾਹੀਦੀ ਹੈ। ਕਿਉਂਕਿ ਕੁਦਰਤੀ ਆਫ਼ਤ ਅਤੇ ਅਜਿਹੀਆਂ ਖ਼ਤਰਨਾਕ ਬਿਮਾਰੀਆਂ ਮਰੀਜ਼ ਨੂੰ ਆਪਣੇ ਲਪੇਟੇ ਵਿੱਚ ਲੈਣ ਲੱਗਿਆ। ਉਸ ਦੀ ਜਾਤ, ਧਰਮ ਅਤੇ ਪਾਰਟੀ ਨਹੀਂ ਪੁੱਛਦੀਆਂ ਹਨ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …