Share on Facebook Share on Twitter Share on Google+ Share on Pinterest Share on Linkedin ਆਪ ਦੇ ਜ਼ਿਲ੍ਹਾ ਮੁਹਾਲੀ ਦੇ ਜਨਰਲ ਸਕੱਤਰ ਮੁੰਦਰਾ ਵੱਲੋਂ ਅਹੁਦੇ ਤੋਂ ਅਸਤੀਫ਼ਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਸਤੰਬਰ: ਆਮ ਆਦਮੀ ਪਾਰਟੀ (ਆਪ) ਵੱਲੋਂ ਆਪ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਵਿਧਾਨ ਸਭਾ ਦੇ ਵਿਰੋਧੀ ਧਿਰ ਦੇ ਆਗੂ ਦੇ ਅਹੁਦੇ ਤੋਂ ਗਲਤ ਢੰਗ ਨਾਲ ਲਾਂਭੇ ਕਰਨ ਦੀ ਕਾਰਵਾਈ ਦੇ ਖ਼ਿਲਾਫ਼ ਆਪ ਆਗੂਆਂ ਵੱਲੋਂ ਅਸਤੀਫ਼ੇ ਦੇਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਆਪ ਦੇ ਜ਼ਿਲ੍ਹਾ ਮੁਹਾਲੀ ਦੇ ਜਨਰਲ ਸਕੱਤਰ ਐਡਵੋਕੇਟ ਰਾਜਬੀਰ ਸਿੰਘ ਮੁੰਦਰਾ ਨੇ ਵੀ ਆਪਣੀ ਚੁੱਪੀ ਤੋੜਦਿਆਂ ਅੱਜ ਜਨਰਲ ਸਕੱਤਰ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦਿੱਤਾ ਹੈ। ਇੱਥੇ ਜਾਰੀ ਇੱਕ ਬਿਆਨ ਵਿੱਚ ਸ੍ਰੀ ਮੁੰਦਰਾ ਨੇ ਕਿਹਾ ਕਿ ਪਾਰਟੀ ਵੱਲੋਂ ਗੈਰ ਸੰਵਿਧਾਨਕ ਢੰਗ ਅਖ਼ਤਿਆਰ ਕਰਦਿਆਂ ਸ੍ਰੀ ਖਹਿਰਾ ਨੂੰ ਵਿਰੋਧੀ ਧਿਰ ਦੇ ਅਹੁਦੇ ਤੋ ਉਤਾਰਿਆ ਅਤੇ ਉਨ੍ਹਾਂ ਨੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਹੱਕ ਵਿੱਚ ਅਸਤੀਫ਼ਾ ਦਿੱਤਾ ਹੈ। ਉਂਜ ਉਹ ਆਮ ਆਦਮੀ ਪਾਰਟੀ ਦੇ ਆਮ ਵਲੰਟੀਅਰ ਦੇ ਤੌਰ ਤੇ ਕੰਮ ਕਰਦੇ ਰਹਿਣਗੇ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਤੋਂ ਬਾਅਦ ਸ੍ਰੀ ਖਹਿਰਾ ਨੇ ਲੋਕਾਂ ਨਾਲ ਜੁੜੇ ਹੋਏ ਮੁੱਦਿਆਂ ਨੂੰ ਵਿਧਾਨ ਸਭਾ ਅਤੇ ਮੀਡੀਆ ਵਿੱਚ ਚੁੱਕਣ ਕਾਰਨ ਪਾਰਟੀ ਵਿੱਚ ਜਾਨ ਪੈ ਗਈ ਸੀ ਅਤੇ ਵਲੰਟੀਅਰਾਂ ਵਿੱਚ ਜੋਸ਼ ਭਰ ਗਿਆ ਸੀ ਲੇਕਿਨ ਸ੍ਰੀ ਖਹਿਰਾ ਨੂੰ ਜਿਸ ਤਰੀਕੇ ਨਾਲ ਅਹੁਦੇ ਤੋਂ ਲਾਂਭੇ ਕੀਤਾ ਗਿਆ ਹੈ। ਉਸ ਨਾਲ ਵਲੰਟੀਅਰਾਂ ਦਾ ਹੌਸ਼ਲਾ ਟੁੱਟਾ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ