nabaz-e-punjab.com

ਤੇਲ ਦੀਆਂ ਕੀਮਤਾਂ ਵਧਾਉਣ ਦੀ ਨਿਖੇਧੀ, ਬੀਬੀ ਬਾਦਲ ਤੋਂ ਅਸਤੀਫ਼ਾਂ ਮੰਗਿਆ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 23 ਮਈ:
ਆਲ ਇੰਡੀਆ ਜੱਟ ਮਹਾਂ ਸਭਾ ਦੇ ਸੂਬਾ ਪ੍ਰਧਾਨ ਅਤੇ ਅਕਾਲੀ ਦਲ (1920) ਦੇ ਸਾਬਕਾ ਸਕੱਤਰ ਅਤੇ ਮੁੱਖ ਬੁਲਾਰੇ ਰਾਜਿੰਦਰ ਸਿੰਘ ਬਡਹੇੜੀ ਨੇ ਅੱਜ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਕੇਂਦਰ ਦੀ ਮੋਦੀ ਸਰਕਾਰ ’ਤੇ ਰੋਜ਼ਾਨਾ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕਰਕੇ ਕਿਸਾਨਾਂ ਅਤੇ ਗਰੀਬ ਲੋਕਾਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਦੋਸ਼ ਲਾਇਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਿੱਚ ਕੈਬਨਿਟ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਆਪਣੀ ਕੁਰਸੀ ਬਚਾਉਣ ਲਈ ਚੁੱਪ ਧਾਰੀ ਹੋਈ ਹੈ। ਉਨ੍ਹਾਂ ਮੰਗ ਕੀਤੀ ਕਿ ਬੀਬੀ ਬਾਦਲ ਨੂੰ ਮਹਿੰਗਾਈ ਦੇ ਖ਼ਿਲਾਫ਼ ਤੁਰੰਤ ਪ੍ਰਭਾਵ ਨਾਲ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਾ ਚਾਹੀਦਾ ਹੈ।
ਸ੍ਰੀ ਬਡਹੇੜੀ ਨੇ ਆਖਿਆ ਕਿ ਗਰੀਬ ਲੋਕਾਂ ਕੋਲ ਦੋਪਹੀਆ ਵਾਹਨ ਹਨ ਜੋ ਕਿ ਪੈਟਰੋਲ ਨਾਲ ਚੱਲਦੇ ਹਨ ਇਸ ਪੈਟਰੋਲ ਦੀਆਂ ਕੀਮਤਾਂ ਵਿੱਚ ਵਾਧੇ ਦੀ ਸਭ ਵੱਧ ਮਾਰ ਗਰੀਬ ਲੋਕਾਂ ਨੂੰ ਪੈ ਰਹੀ ਹੈ। ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਹੋਣ ਨਾਲ ਸਾਰੇ ਵਰਗਾਂ ‘ਤੇ ਮਹਿੰਗਾਈ ਦੀ ਮਾਰ ਪੈਂਦੀ ਹੈ ਕਿਉਂਕਿ ਇਸ ਨਾਲ ਵਸਤਾਂ ਦੀ ਢੋਆ ਢੁਆਈ ਵਿੱਚ ਖਰਚਿਆਂ ਵਿੱਚ ਵਾਧਾ ਹੋਣ ਨਾਲ ਸਾਰੀਆਂ ਚੀਜ਼ਾਂ ਦੀਆਂ ਕੀਮਤਾਂ ਵਿੱਚ ਵਾਧਾ ਹੁੰਦਾ ਹੈ ਪਰ ਮੋਦੀ ਸਰਕਾਰ ਗਰੀਬਾਂ ਬਾਰੇ ਕੁਝ ਨਹੀਂ ਸੋਚ ਰਹੀ ਸਗੋਂ ਰੋਜ਼ਾਨਾ ਵਾਧਾ ਕਰਕੇ ਗਰੀਬ ਲੋਕਾਂ ਨੂੰ ਰੋਣ ਲਈ ਅਤੇ ਖ਼ੁਦਕੁਸ਼ੀਆਂ ਲਈ ਮਜ਼ਬੂਰ ਕੀਤਾ ਜਾ ਰਿਹੈ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ ਫੇਜ਼-2 ਅਤੇ ਫੇਜ਼-3ਏ ਦੇ ਵਸਨੀਕਾਂ…