Nabaz-e-punjab.com

ਸਮਾਰਟ ਸਕੂਲ ਬਣਾਉਣ ਵਿੱਚ ਯੋਗਦਾਨ ਪਾਉਣ ਵਾਲੀਆਂ ਉੱਘੀਆਂ ਸ਼ਖ਼ਸੀਅਤਾਂ ਤੇ ਅਧਿਆਪਕਾਂ ਦਾ ਸਨਮਾਨ

ਅਧਿਆਪਕਾਂ ਦੀ ਲਗਨ ਤੇ ਸੇਵਾ ਭਾਵਨਾ ਨਾਲ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ: ਸ੍ਰੀਮਤੀ ਧਾਲੀਵਾਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਅਕਤੂਬਰ:
ਸਿੱਖਿਆ ਵਿਭਾਗ ਪੰਜਾਬ ਵੱਲੋਂ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲ ਬਣਾਉਣ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੇ 400 ਦਾਨੀ ਸੱਜਣਾਂ, ਸਮਾਜ ਸੇਵੀ, ਧਾਰਮਿਕ ਸੰਸਥਾਵਾਂ ਅਤੇ ਸੈਲਫ਼ ਸਮਾਰਟ ਸਕੂਲ ਬਣਾਉਣ ਵਿੱਚ ਯੋਗਦਾਨ ਪਾਉਣ ਵਾਲੇ ਅਧਿਆਪਕਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇੱਥੋਂ ਦੇ ਸ਼ਿਵਾਲਿਕ ਪਬਲਿਕ ਸਕੂਲ ਫੇਜ਼-6 ਵਿੱਚ ਜ਼ਿਲ੍ਹਾ ਪੱਧਰੀ ਸਨਮਾਨ ਸਮਾਰੋਹ ਕਰਵਾਇਆ ਗਿਆ। ਜਿਸ ਵਿੱਚ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਦੇ ਚਾਂਸਲਰ ਸਤਨਾਮ ਸਿੰਘ ਸੰਧੂ ਦੀ ਤਰਫ਼ੋਂ ਵਾਈਸ ਚਾਂਸਲਰ ਪ੍ਰੋ. ਬੀਐਸ ਸੋਹੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਜਦੋਂਕਿ ਪ੍ਰਧਾਨਗੀ ਜ਼ਿਲ੍ਹਾ ਸਿੱਖਿਆ ਅਫ਼ਸਰ (ਅ) ਸ੍ਰੀਮਤੀ ਗੁਰਪ੍ਰੀਤ ਕੌਰ ਧਾਲੀਵਾਲ ਨੇ ਕੀਤੀ। ਸ਼ਿਵਾਲਿਕ ਸਕੂਲ ਦੇ ਡਾਇਰੈਕਟਰ ਡੀਐਸ ਬੇਦੀ ਵੀ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਹੋਏ। ਇਸ ਮੌਕੇ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵੱਲੋਂ ਪੰਜ ਸਰਕਾਰੀ ਸਕੂਲਾਂ ਨੂੰ ਸਮਾਰਟ ਬਣਾਉਣ ਲਈ ਅਪਣਾਉਣ ਅਤੇ ਸੈੱਲਫ਼ ਸਮਾਰਟ ਸਕੂਲਾਂ ਨੂੰ 10 ਕੰਪਿਊਟਰ ਦਾਨ ਕਰਨ ਸਮੇਤ ਭਵਿੱਖ ਵਿੱਚ ਇਹ ਸਿਲਸਿਲਾ ਜਾਰੀ ਰੱਖਣ ਦਾ ਐੈਲਾਨ ਕੀਤਾ।
ਇਸ ਮੌਕੇ ਬੋਲਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ (ਅ) ਸ੍ਰੀਮਤੀ ਗੁਰਪ੍ਰੀਤ ਕੌਰ ਧਾਲੀਵਾਲ ਨੇ ਦੱਸਿਆ ਕਿ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਅਤੇ ਸਿੱਖਿਆ ਸਕੱਤਰ ਸਕੱਤਰ ਕੁਮਾਰ ਦੀ ਯੋਗ ਅਗਵਾਈ ਹੇਠ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਮਿਹਨਤ, ਲਗਨ ਅਤੇ ਸੇਵਾ ਭਾਵਨਾ ਨਾਲ ਪਿਛਲੇ ਦੋ ਸਾਲਾਂ ਵਿੱਚ ਸਰਕਾਰੀ ਸਕੂਲਾਂ ਅਤੇ ਵਿਭਾਗ ਨੂੰ ਫਰਸ਼ ਤੋਂ ਅਰਸ਼ ਤੱਕ ਪਹੁੰਚਾ ਦਿੱਤਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਅਧਿਆਪਕ ਇਸ ਸਾਲ ਵੀ ਸਰਕਾਰੀ ਸਕੂਲਾਂ ਦੇ ਨਤੀਜਿਆਂ ਲਈ ਵਿਦਿਆਰਥੀਆਂ ਦੀ ਯੋਗ ਅਗਵਾਈ ਕਰਨਗੇ। ਉਨ੍ਹਾਂ ਸਮਾਰਟ ਸਕੂਲਾਂ ਪ੍ਰਤੀ ਖ਼ੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਪ੍ਰਾਇਮਰੀ ਅਧਿਆਪਕਾਂ ਦੀ ਲਗਨ ਅਤੇ ਸੇਵਾ ਭਾਵਨਾ ਨਾਲ ਡਿਊਟੀ ਨਿਭਾਉਣ ਸਦਕਾ ਪੂਰੇ ਪੰਜਾਬ ’ਚੋਂ ਜ਼ਿਲ੍ਹਾ ਮੁਹਾਲੀ ਦਾ ਨਾਮ ਰੋਸ਼ਨ ਹੋਇਆ ਹੈ। ਉਨ੍ਹਾਂ ਕਿਹਾ ਕਿ ਅਧਿਆਪਕਾਂ ਨੇ ਸਰਕਾਰੀ ਫੰਡਾਂ ਤੋਂ ਬਿਨਾਂ ਸਮਾਜ ਸੇਵੀ ਅਤੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਕੇ ਰੱਖ ਦਿੱਤੀ ਹੈ ਅਤੇ ਹੁਣ ਪੇਂਡੂ ਖੇਤਰ ਦੇ ਸਰਕਾਰੀ ਸਕੂਲ ਵੀ ਕਿਸੇ ਕਾਨਵੈਂਟ ਸਕੂਲ ਦੀ ਖੂਬਸੂਰਤ ਇਮਾਰਤ ਨਾਲੋਂ ਘੱਟ ਨਹੀਂ ਹਨ।
ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀਮਤੀ ਸੁਰਜੀਤ ਕੌਰ ਅਤੇ ਸ੍ਰੀਮਤੀ ਡੇਜ਼ੀ, ਸਮੂਹ ਬਲਾਕ ਸਿੱਖਿਆ ਅਫ਼ਸਰ ਸ੍ਰੀਮਤੀ ਨੀਨਾ ਰਾਣੀ, ਸ੍ਰੀਮਤੀ ਕੁਲਦੀਪ ਕੌਰ, ਕ੍ਰਿਸ਼ਨ ਪੁਰੀ ਅਤੇ ਜਸਵੀਰ ਸਿੰਘ, ਕਮਲਜੀਤ ਸਿੰਘ, ਪ੍ਰਿਤਪਾਲ ਸਿੰਘ ਅਤੇ ਸੰਦੀਪ ਸਿੰਘ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In School & College

Check Also

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ ਨਬਜ਼-ਏ-ਪੰਜਾਬ, ਮੁਹ…