ਕਲੀਨਿਕਲ ਅਸਟੈਬਲਿਸਟਮੈਂਟ ਐਕਟ ਦੇ ਵਿਰੋਧ ਵਿੱਚ ਪੰਜਾਬ ਬੰਦ ਦੇ ਸੱਦੇ ਨੂੰ ਭਰਵਾਂ ਹੁੰਗਾਰਾ

ਲੈਬ ਟੈਕਨੀਸ਼ੀਅਨਾਂ ਦੇ ਭਵਿੱਖ ਨੂੰ ਦੇਖਦੇ ਹੋਏ ਸਰਕਾਰ ਐਕਟ ਲਾਗੂ ਤੋਂ ਪਹਿਲਾਂ ਮੁੜ ਵਿਚਾਰ ਕਰੇ: ਪਰਮਦੀਪ ਸਿੰਘ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਜੂਨ:
ਸੰਯੁਕਤ ਐਸੋਸੀਏਸ਼ਨ ਆਫ਼ ਇੰਡਪੈਂਡੈਂਟ ਮੈਡੀਕਲ ਲੈਬਾਰਟਰੀ ਐਂਡ ਅਲਾਈਡ ਪ੍ਰੋਫੈਸ਼ਨਲਜ਼ (ਜੈ ਮਲਾਪ) ਵੱਲੋਂ ਕਲੀਨਿਕਲ ਅਸਟੈਬਲਿਸਟਮੈਂਟ ਐਕਟ ਦੇ ਵਿਰੋਧ ਵਿੱਚ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਸੂਬੇ ਵਿੱਚ ਭਰਵਾ ਹੁੰਗਾਰਾ ਮਿਲਿਆ। ਮੰਗਲਵਾਰ ਨੂੰ ਮੁਹਾਲੀ ਸਮੇਤ ਸਾਰੇ ਜ਼ਿਲ੍ਹਿਆਂ ਵਿੱਚ ਮੈਡੀਕਲ ਲੈਬਾਰਟਰੀਆਂ ਬੰਦ ਰੱਖ ਕੇ ਰੋਸ ਪ੍ਰਗਟਾਇਆ ਗਿਆ। ਜਿਸ ਕਾਰਨ ਅੱਜ ਆਮ ਲੋਕਾਂ ਨੂੰ ਵੱਖ-ਵੱਖ ਕਿਸਮ ਦੇ ਮੈਡੀਕਲ ਟੈੱਸਟ ਕਰਵਾਉਣ ਲਈ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।
ਸੰਯੁਕਤ ਐਸੋਸੀਏਸ਼ਨ ਆਫ਼ ਇੰਡਪੈਂਡੈਂਟ ਮੈਡੀਕਲ ਲੈਬਾਰਟਰੀ ਐਂਡ ਅਲਾਈਡ ਪ੍ਰੋਫੈਸ਼ਨਲਜ਼ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਪਰਮਦੀਪ ਸਿੰਘ ਮਾਨਾ ਅਤੇ ਹੋਰਨਾਂ ਆਗੂਆਂ ਨੇ ਦੱਸਿਆ ਕਿ 1 ਜੁਲਾਈ ਤੋਂ ਪੰਜਾਬ ਸਰਕਾਰ ਕਲੀਨਿਕਲ ਅਸਟੈਬਲਿਸਟਮੈਂਟ ਐਕਟ ਲਾਗੂ ਕਰਨ ਜਾ ਰਹੀ ਹੈ। ਇਸ ਨਾਲ ਵੰਡੇ ਕਾਰਪੋਰੇਟ ਘਰਾਣਿਆਂ ਨੂੰ ਵੱਡੀ ਤਾਕਤ ਦੇ ਕੇ ਛੋਟੀਆਂ ਲੈਬਾਰਟਰੀਆਂ ਜੋ ਕਿ ਲੋਕਾਂ ਨੂੰ ਵਾਜਬ ਰੇਟ ’ਤੇ ਸੇਵਾਵਾਂ ਦੇ ਰਹੀਆਂ ਹਨ, ਨੂੰ ਖ਼ਤਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਤਕਰੀਬਨ 10 ਹਜ਼ਾਰ ਤੋਂ ਵੱਧ ਲੈਬਾਰਟਰੀਆਂ ਹਨ। ਜਿਨ੍ਹਾਂ ਵਿੱਚ 30 ਹਜ਼ਾਰ ਤੋਂ ਵੱਧ ਟੈਕਨੀਸ਼ੀਅਨ ਕੰਮ ਕਰਦੇ ਹਨ, ਛੋਟੀਆਂ ਲੈਬਾਰਟਰੀਆਂ ਬੰਦ ਹੋਣ ਨਾਲ ਬੈਰੁਜ਼ਗਾਰੀ ਵਧੇਗੀ ਅਤੇ ਮੱਧ ਵਰਗ ਦੇ ਲੋਕਾਂ ’ਤੇ ਆਰਥਿਕ ਬੋਝ ਵਧੇਗਾ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਹਜ਼ਾਰਾਂ ਵਿਅਕਤੀਆਂ ਦੇ ਭਵਿੱਖ ਨੂੰ ਦੇਖਦੇ ਹੋਏ ਇਸ ਐਕਟ ਨੂੰ ਲਾਗੂ ਕਰਨ ਤੋਂ ਪਹਿਲਾਂ ਨਵੇਂ ਸਿਰਿਓਂ ਵਿਚਾਰ ਕਰਕੇ ਲੋੜੀਂਦੇ ਬਦਲਾਅ ਕੀਤੇ ਜਾਣ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…