ਸਿੱਖ ਵਿਦਿਆਰਥੀਆਂ ਨੂੰ ਕਿਰਪਾਨ ਤੇ ਕੜਾ ਪਾਉਣ ਤੋਂ ਰੋਕਣਾ ਮੰਦਭਾਗੀ ਗੱਲ: ਜੇ ਪੀ ਸਿੰਘ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਅਪਰੈਲ:
ਕਲਗੀਧਰ ਸੇਵਕ ਜਥੇ ਦੇ ਪ੍ਰਧਾਨ ਅਤੇ ਧਰਮ ਪ੍ਰਚਾਰ ਕਮੇਟੀ ਦੇ ਇੰਚਾਰਜ ਸ੍ਰੀ ਜਤਿੰਦਰ ਪਾਲ ਸਿੰਘ ਜੇਪੀ ਨੇ ਹਰਿਆਣਾ ਵਿੱਚ ਸੁਪਰਵਾਈਜਰ ਦੀ ਭਰਤੀ ਲਈ 30 ਅਪ੍ਰੈਲ ਨੂੰ ਹੋਣ ਵਾਲੀ ਪ੍ਰੀਖਿਆ ਦੌਰਾਨ ਸਿੱਖ ਵਿਦਿਆਰਥੀਆਂ ਦੇ ਕ੍ਰਿਪਾਨ ਅਤੇ ਕੜਾ ਪਹਿਨਣ ਉਪਰ ਲਗਾਈ ਪਾਬੰਦੀ ਦੀ ਨਿਖੇਧੀ ਕੀਤੀ ਹੈ। ਅੱਜ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰ. ਜੇ ਪੀ ਸਿੰਘ ਨੇ ਕਿਹਾ ਕਿ ਹਰਿਆਣਾ ਕਰਮਚਾਰੀ ਚੋਣ ਕਮਿਸ਼ਨ ਵੱਲੋਂ 30 ਅਪ੍ਰੈਲ ਨੂੰ ਸੁਪਰਵਾਈਜਰ ਦੀ ਭਰਤੀ ਲਈ ਪ੍ਰੀਖਿਆ ਲਈ ਜਾ ਰਹੀ ਹੈ, ਜਿਸ ਵਿੱਚ ਮੋਬਾਇਲ, ਅੰਗੂਠੀ, ਘੜੀ ਦੇ ਨਾਲ ਕੜਾ ਅਤੇ ਕਿਰਪਾਨ ਪਾਉਣ ਉਪਰ ਦੀ ਪਾਬੰਦੀ ਲਗਾ ਦਿੱਤੀ ਗਈ ਹੈ, ਜੋ ਕਿ ਨਿੰਦਣਯੋਗ ਹੈ।
ਉਹਨਾਂ ਕਿਹਾ ਕਿ ਸਿੱਖਾਂ ਦੀਆਂ ਕੁਰਬਾਨੀਆਂ ਕਾਰਨ ਹੀ ਅੱਜ ਦੇਸ਼ ਆਜਾਦ ਹੋਇਆ ਹੈ ਪਰ ਸਿੱਖਾਂ ਨੂੰ ਹੁਣ ਆਪਣੇ ਦੇਸ਼ ਵਿਚ ਹੀ ਆਪਣੇ ਧਾਰਮਿਕ ਚਿੰਨਾਂ ਲਈ ਸੰਘਰਸ਼ ਕਰਨਾ ਪੈ ਰਿਹਾ ਹੈ। ਉਹਨਾਂ ਕਿਹਾ ਕਿ ਹਰਿਆਣਾ ਦੀ ਭਾਜਪਾ ਸਰਕਾਰ ਜਾਣ ਬੁਝ ਕੇ ਸਿੱਖਾਂ ਨੂੰ ਜਲੀਲ ਕਰਨ ਲਈ ਅਜਿਹੇ ਹੁਕਮ ਜਾਰੀ ਕਰ ਰਹੀ ਹੈ। ਉਹਨਾਂ ਦੋਸ਼ ਲਾਇਆ ਕਿ ਅਸਲ ਵਿੱਚ ਹਰਿਆਣਾ ਦੀ ਭਾਜਪਾ ਸਰਕਾਰ ਪੰਜਾਬ ਸਮੇਤ ਪੂਰੇ ਦੇਸ਼ ਦੇ ਹਾਲਾਤ ਖਰਾਬ ਕਰਨਾ ਚਾਹੁੰਦੀ ਹੈ, ਇਸੇ ਕਾਰਨ ਉਹ ਅਜਿਹੇ ਹੁਕਮ ਜਾਰੀ ਕਰ ਰਹੀ ਹੈ। ਉਹਨਾਂ ਕਿਹਾ ਕਿ ਇਸ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਨੂੰ ਵੀ ਯੋਗ ਕਾਰਵਾਈ ਕਰਨੀ ਚਾਹੀਦੀ ਹੈ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਇਸ ਸੰਬਧੀ ਹਰਿਆਣਾ ਦੇ ਮੁੱਖ ਮੰਤਰੀ ਨਾਲ ਗੱਲ ਕਰਨੀ ਚਾਹੀਦੀ ਹੈ। ਸ੍ਰੀ ਜੇ.ਪੀ. ਸਿੰਘ ਨੇ ਇਸ ਸੰਬੰਧੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰ. ਕਿਰਪਾਲ ਸਿੰਘ ਬਡੂੰਗਰ ਨੇ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਇਸ ਮੁੱਦੇ ਨੂੰ ਹਰਿਆਣਾ ਦੇ ਮੁੱਖ ਮੰਤਰੀ ਨਾਲ ਮਿਲ ਕੇ ਇਸ ਦਾ ਹਲ ਕੀਤਾ ਜਾਵੇ ਤਾਂ ਜੋ ਸਿੱਖ ਮਹਿਲਾਵਾਂ ਦਾ ਧਾਰਮਿਕ ਅਜਾਦੀ ਦਾ ਅਧਿਕਾਰ ਕਾਇਮ ਰਹੇ।

Load More Related Articles
Load More By Nabaz-e-Punjab
Load More In General News

Check Also

ਮੇਅਰ ਵੱਲੋਂ ਸਮੱਸਿਆਵਾਂ ਹੱਲ ਕਰਨ ਦਾ ਭਰੋਸਾ, ਐਸਐਚਓ ਨੇ ਚੋਰ ਜਲਦੀ ਫੜਨ ਦੀ ਗੱਲ ਕਹੀ

ਮੇਅਰ ਵੱਲੋਂ ਸਮੱਸਿਆਵਾਂ ਹੱਲ ਕਰਨ ਦਾ ਭਰੋਸਾ, ਐਸਐਚਓ ਨੇ ਚੋਰ ਜਲਦੀ ਫੜਨ ਦੀ ਗੱਲ ਕਹੀ ਵੈੱਲਫੇਅਰ ਐਸੋਸੀਏਸ਼ਨ …