nabaz-e-punjab.com

ਏਅਰਫੋਰਸ ਸਟੇਸ਼ਨ ਦੇ 1 ਹਜ਼ਾਰ ਮੀਟਰ ਘੇਰੇ ਦੇ ਅੰਦਰ ਮੀਟ ਦੀਆਂ ਦੁਕਾਨਾਂ ਖੋਲ੍ਹਣ ’ਤੇ ਪਾਬੰਦੀ ਦੇ ਹੁਕਮ ਜਾਰੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਅਕਤੂਬਰ:
ਮੁਹਾਲੀ ਦੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਂਾ ਮੈਜਿਸਟਰੇਟ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਵੱਲੋਂ ਮੁਹਾਲੀ ਦੀ ਹੱਦ ਨਾਲ ਲੱਗਦੇ ਏਅਰਫੋਰਸ ਸਟੇਸ਼ਨ ਅਥਾਰਟੀ ਚੰਡੀਗੜ੍ਹ ਦੇ ਇੱਕ ਹਜ਼ਾਰ ਮੀਟਰ ਏਰੀਆ ਵਿੱਚ ਮੀਟ ਦੀਆਂ ਦੁਕਾਨਾਂ ਚਲਾਉਣ ’ਤੇ ਪੂਰਨ ਤੌਰ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਏਅਰਫੋਰਸ ਸਟੇਸ਼ਨ ਅਥਾਰਟੀ ਚੰਡੀਗੜ੍ਹਂ ਨੇ ਜ਼ਿਲ੍ਹਂਾ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆਂਦਾ ਹੈ ਕਿ ਏਅਰਫੋਰਸ ਸਟੇਸ਼ਨ ਦੇ ਆਲੇ ਦੁਆਲੇ ਕੁਝ ਲੋਕਾਂ ਵੱਲੋਂ ਮੀਟ ਦੀਆਂ ਦੁਕਾਨਾਂ ਖੋਲ੍ਹਂੀਆਂ ਹੋਈਆਂ ਹਨ। ਇਨ੍ਹਾਂ ਦੁਕਾਨਾਂ ਕਰਕੇ ਏਅਰਫੋਰਸ ਦੇ ਨੇੜਲੇ ਖੇਤਰ ਵਿੱਚ ਮਾਸਾਹਾਰੀ ਪੰਛੀ ਉੱਡਦੇ ਰਹਿੰਦੇ ਹਨ। ਜਿਸ ਕਾਰਨ ਕਿਸੇ ਵੀ ਸਮੇਂ ਪੰਛੀਆਂ ਦੇ ਹਵਾਈ ਜਹਾਜ਼ ਨਾਲ ਟਕਰਾਉਣ ਕਰਕੇ ਹਾਦਸਾ ਵਾਪਰਨ ਦਾ ਡਰ ਬਣਿਆ ਰਹਿੰਦਾ ਹੈ ਕਿ ਜੋ ਕਿ ਰਾਸ਼ਟਰੀ ਸੁਰੱਖਿਆ ਲਈ ਵੀ ਖ਼ਤਰੇ ਦਾ ਕਾਰਨ ਬਣਦਾ ਹੈ ਅਤੇ ਫ਼ੌਜ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਵਿੱਚ ਵੀ ਵਿਘਨ ਪੈਂਦਾ ਹੈ। ਜਿਸ ਕਾਰਨ ਅਮਨ ਤੇ ਕਾਨੂੰਨ ਦੀ ਸਥਿਤੀ ਵੀ ਭੰਗ ਹੋਣ ਦਾ ਖ਼ਦਸ਼ਾ ਬਣਿਆ ਰਹਿੰਦਾ ਹੈ।
ਸ੍ਰੀਮਤੀ ਸਪਰਾ ਨੇ ਦੱਸਿਆ ਕਿ ਉਨ੍ਹਾਂ ਨੇ ਬਤੌਰ ਜ਼ਿਲ੍ਹਂਾ ਮੈਜਿਸਟਰੇਟ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦੇ ਐਕਟ ਨੰਬਰ 2) ਦੀ ਧਾਰਾ 144 ਦੇ ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਏਅਰ ਫੋਰਸ ਸਟੇਸ਼ਨ ਤੋਂ ਇੱਕ ਹਜ਼ਾਰ ਮੀਟਰ ਏਰੀਆ (ਜੋ ਜ਼ਿਲਂ੍ਹਾ ਮੁਹਾਲੀ ਦੀ ਹਦੂਦ ਅੰਦਰ ਆਉਂਦਾ ਹੈ) ਦੇ ਆਲੇ ਦੁਆਲੇ ਮੀਟ ਦੀਆਂ ਦੁਕਾਨਾਂ ਚਲਾਉਣ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਦੱਸਿਆ ਕਿ ਇਹ ਹੁਕਮ 8 ਦਸੰਬਰ 2018 ਤੱਕ ਤੁਰੰਤ ਪ੍ਰਭਾਵ ਨਾਲ ਜ਼ਿਲ੍ਹਂਾ ਮੁਹਾਲੀ ਦੀ ਹੱਦ ਅੰਦਰ ਲਾਗੂ ਰਹਿਣਗੇ।

Load More Related Articles
Load More By Nabaz-e-Punjab
Load More In General News

Check Also

Gian Jyoti announces scholarships for African students

Gian Jyoti announces scholarships for African students Nabaz-e-Punjab, Mohali, March 2, 20…