Nabaz-e-punjab.com

ਸਰਕਾਰੀ ਹਾਈ ਸਕੂਲ ਪਿੰਡ ਕੰਡਾਲਾ ਦਾ ਦਸਵੀਂ ਦਾ ਨਤੀਜਾ ਸ਼ਾਨਦਾਰ ਰਿਹਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਮਈ:
ਸਰਕਾਰੀ ਹਾਈ ਸਕੂਲ ਪਿੰਡ ਕੰਡਾਲਾ ਦਾ ਇਸ ਸਾਲ ਵੀ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ ਹੈ। ਸਕੂਲ ਮੁਖੀ ਸ੍ਰੀਮਤੀ ਪਰਮਿੰਦਰ ਕੌਰ ਨੇ ਦੱਸਿਆ ਕਿ ਅਧਿਆਪਕਾਂ ਦੀ ਲਗਨ ਅਤੇ ਸੇਵਾ ਭਾਵਨਾ ਸਦਕਾ ਸਕੂਲ ਦਾ ਨਤੀਜਾ 97 ਫੀਸਦੀ ਆਇਆ ਹੈ। ਪੰਜਾਬ ਬੋਰਡ ਦੀ ਦਸਵੀਂ ਦੀ ਸਾਲਾਨਾ ਪ੍ਰੀਖਿਆ ਵਿੱਚ ਸਕੂਲ ਦੇ 66 ਵਿਦਿਆਰਥੀ ਅਪੀਅਰ ਹੋਏ ਸਨ। ਜਿਨ੍ਹਾਂ ’ਚੋਂ 64 ਵਿਦਿਆਰਥੀ ਚੰਗੇ ਅੰਕ ਲੈ ਕੇ ਪਾਸ ਹੋਏ ਹਨ। ਸਿਰਫ਼ ਇਕ ਵਿਦਿਆਰਥੀ ਦੀ ਕੰਪਾਰਟਮੈਂਟ ਆਈ ਹੈ ਜਦੋਂਕਿ ਇਕ ਵਿਦਿਆਰਥੀ ਦਾ ਸਾਇੰਸ ਵਿਸ਼ੇ ਦਾ ਨਤੀਜਾ ਘੋਸ਼ਿਤ ਕੀਤਾ ਜਾਣਾ ਬਾਕੀ ਹੈ।
ਜਾਣਕਾਰੀ ਅਨੁਸਾਰ ਪੰਜਾਬੀ ਵਿਸ਼ੇ ਦਾ ਨਤੀਜਾ ਵੀ 100 ਫੀਸਦੀ ਆਇਆ ਹੈ। ਪੰਜਾਬੀ ਵਿਸ਼ੇ ਦੀਆਂ ਅਧਿਆਪਕਾਵਾਂ ਸ੍ਰੀਮਤੀ ਮਨਪ੍ਰੀਤ ਕੌਰ ਅਤੇ ਸ੍ਰੀਮਤੀ ਹਰਪ੍ਰੀਤ ਕੌਰ ਨੇ ਰੋਜ਼ਾਨਾ ਸ਼ਾਮ ਨੂੰ 5 ਤੋਂ ਸਾਢੇ 5 ਵਜੇ ਵਿਦਿਆਰਥੀਆਂ ਨੂੰ ਸਪੈਸ਼ਲ ਕਲਾਸਾਂ ਲਗਾ ਕੇ ਪੜਾਇਆ ਗਿਆ ਹੈ। ਇੰਝ ਹਿਸਾਬ, ਸਮਾਜਿਕ ਸਿੱਖਿਆ, ਹਿੰਦੀ, ਕੰਪਿਊਟਰ, ਫਿਜ਼ੀਕਲ ਐਜੂਕੇਸ਼ਨ ਆਦਿ ਵਿਸ਼ਿਆਂ ਦਾ ਨਤੀਜਾ ਵੀ 100 ਫੀਸਦੀ ਰਿਹਾ ਹੈ।
ਸਕੂਲ ਮੁਖੀ ਪਰਮਿੰਦਰ ਕੌਰ ਨੇ ਦੱਸਿਆ ਕਿ ਸਤਨਾਮ ਸਿੰਘ ਪੁੱਤਰ ਤਰਸੇਮ ਸਿੰਘ ਨੇ 88.61 ਫੀਸਦੀ ਅੰਕ ਲੈ ਕੇ ਸਕੂਲ ਵਿੱਚ ਪਹਿਲਾ, ਸੁਨੇਹਾ ਪੁੱਤਰੀ ਕੁਲਵਿੰਦਰ ਸਿੰਘ ਨੇ 88.15 ਫੀਸਦੀ ਅੰਕ ਲੈ ਕੇ ਦੂਜਾ ਅਤੇ ਅੰਕਿਤਾ ਪੁੱਤਰੀ ਦਵਿੰਦਰ ਸਿੰਘ ਨੇ 87.84 ਫੀਸਦੀ ਅੰਕ ਲੈ ਕੇ ਤੀਜਾ ਸਥਾਨ ਹਾਸਲ ਕੀਤਾ ਹੈ। ਉਨ੍ਹਾਂ ਦੱਸਿਆ ਕਿ 6 ਵਿਦਿਆਰਥੀਆਂ ਨੇ 80 ਫੀਸਦੀ ਅੰਕ ਹਾਸਲ ਕੀਤੇ ਹਨ ਜਦੋਂਕਿ 51 ਵਿਦਿਆਰਥੀਆਂ ਨੇ ਦਸਵੀਂ ਦੀ ਪ੍ਰੀਖਿਆ ਪਹਿਲੇ ਦਰਜੇ ਵਿੱਚ ਪਾਸ ਕੀਤੀ ਹੈ। ਉਨ੍ਹਾਂ ਕਿਹਾ ਕਿ ਅਧਿਆਪਕਾਂ ਦੀ ਲਗਨ ਅਤੇ ਸੇਵਾ ਭਾਵਨਾ ਨਾਲ ਬੱਚਿਆਂ ਨੂੰ ਪੜ੍ਹਾਉਣ ਸਦਕਾ ਸਕੂਲ ਨੇ ਇਹ ਮੁਕਾਮ ਹਾਸਲ ਕੀਤਾ ਹੈ। ਜਿਨ੍ਹਾਂ ਨੇ ਸਵੇਰੇ ਅਤੇ ਸ਼ਾਮ ਨੂੰ ਵਾਧੂ ਸਮਾਂ ਕੱਢ ਕੇ ਸਪੈਸ਼ਲ ਕਲਾਸਾਂ ਲਗਾਈਆਂ ਗਈਆਂ ਹਨ।

Load More Related Articles
Load More By Nabaz-e-Punjab
Load More In School & College

Check Also

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ ਨਬਜ਼-ਏ-ਪੰਜਾਬ, ਮੁਹ…