ਸਹਾਇਕ ਸੁਪਰਡੈਂਟ ਦੀ ਅਸਾਮੀਆਂ ਲਈ ਲਿਖਤੀ ਪ੍ਰੀਖਿਆ ਦਾ ਨਤੀਜਾ ਵੈਬਸਾਈਟ ’ਤੇ ਅਪਲੋਡ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 16 ਫਰਵਰੀ:
ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ (ਐਸਐਸ ਬੋਰਡ) ਨੇ ਅੱਜ 31 ਜਨਵਰੀ 2021 ਨੂੰ ਸਹਾਇਕ ਸੁਪਰਡੈਂਟ ਦੀ ਅਸਾਮੀਆਂ ਭਰਨ ਲਈ ਕਰਵਾਈ ਗਈ ਲਿਖਤੀ ਪ੍ਰੀਖਿਆ ਦਾ ਨਤੀਜਾ ਐਸਐਸ ਬੋਰਡ ਦੀ ਵੈਬਸਾਈਟ ਤੇ ਅਪਲੋਡ ਕਰ ਦਿੱਤਾ ਹੈ। ਅੱਜ ਇੱਥੇ ਇਹ ਜਾਣਕਾਰੀ ਅਧੀਨ ਸੇਵਾਵਾਂ ਚੋਣ ਬੋਰਡ ਦੇ ਚੇਅਰਮੈਨ ਰਮਨ ਬਹਿਲ ਨੇ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ। ਉਨ੍ਹਾਂ ਲਿਖਤੀ ਪ੍ਰੀਖਿਆ ਵਿੱਚ ਸਫਲਤਾ ਹਾਸਲ ਕਰਨ ਵਾਲੇ ਉਮੀਦਵਾਰਾਂ ਨੂੰ ਭਰਤੀ ਪ੍ਰਕਿਰਿਆ ਦੇ ਅਗਲੇ ਪੜਾਅ (ਸਰੀਰਿਕ ਯੋਗਤਾ ਟੈਸਟ) ਲਈ ਹਰ ਪੱਖੋਂ ਤਿਆਰ ਰਹਿਣ ਦੀ ਅਪੀਲ ਕਰਦਿਆਂ ਕਿਹਾ ਸਰੀਰਕ ਯੋਗਤਾ ਟੈਸਟ ਸਬੰਧੀ ਜਲਦ ਹੀ ਤਰੀਕਾਂ ਦਾ ਐਲਾਨ ਬੋਰਡ ਦੀ ਵੈਬਸਾਈਟ ਉੱਤੇ ਕਰ ਦਿੱਤਾ ਜਾਵੇਗਾ।
ਸ੍ਰੀ ਬਹਿਲ ਨੇ ਕਿਹਾ ਕਿ ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ ਆਰੰਭੀ ਗਈ ਭਰਤੀ ਦੀ ਇਸ ਮੁਹਿੰਮ ਦੇ ਤਹਿਤ ਜਲਦ ਹੀ ਜ਼ਿਲ੍ਹੇਦਾਰ, ਨਹਿਰੀ ਮਾਲ ਪਟਵਾਰੀ ਅਤੇ ਜੂਨੀਅਰ ਡਰਾਫਟਮੈਨ ਦੀ ਭਰਤੀ ਸਬੰਧੀ ਵੀ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ, ਜਿਸ ਸਬੰਧੀ ਉਮੀਦਵਾਰ ਬੋਰਡ ਦੀ ਵੈਬਸਾਈਟ ਰੈਗੂਲਰ ਤੌਰ ’ਤੇ ਵਿਜ਼ਿਟ ਕਰਦੇ ਰਹਿਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਘਰ-ਘਰ ਰੁਜ਼ਗਾਰ ਮੁਹੱਈਆ ਕਰਵਾਉਣ ਦੇ ਵਾਅਦੇ ਨੂੰ ਪੂਰਾ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਹੁਣ ਤੱਕ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਹੋਰਨਾਂ ਵਿਭਾਗਾਂ ਵਿੱਚ ਖਾਲੀ ਪਈਆਂ ਅਸਾਮੀਆਂ ਭਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ।

Load More Related Articles
Load More By Nabaz-e-Punjab
Load More In General News

Check Also

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, …