ਪੈਨਸ਼ਨਰ ਦਿਵਸ ਮੌਕੇ 75 ਤੋਂ 80 ਸਾਲ ਉਮਰ ਦੇ ਸੇਵਾਮੁਕਤ ਮੁਲਾਜ਼ਮਾਂ ਦਾ ਵਿਸ਼ੇਸ਼ ਸਨਮਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਦਸੰਬਰ:
ਪੰਜਾਬ ਰਾਜ ਪਾਵਰਕੌਮ ਅਤੇ ਟਰਾਂਸਮਿਸ਼ਨ ਐਸੋਸੀਏਸ਼ਨ ਮੁਹਾਲੀ ਵੱਲੋਂ ਵੰਡ ਮੰਡਲ ਮੁਹਾਲੀ ਵਿੱਚ ਸੋਮਵਾਰ ਨੂੰ ਪੈਨਸ਼ਨਰ ਦਿਵਸ ਮੰਡਲ ਪ੍ਰਧਾਨ ਸੁਰਿੰਦਰ ਸਿੰਘ ਮੱਲ੍ਹੀ ਦੀ ਅਗਵਾਈ ਹੇਠ ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ 75 ਤੋਂ 80 ਸਾਲ ਉਮਰ ਦੇ ਛੇ ਸੇਵਾਮੁਕਤ ਮੁਲਾਜ਼ਮਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਵਰਗ ਚੇਤਨਾ ਦੇ ਸੰਪਾਦਕ ਯਸ਼ਪਾਲ ਨੇ ਆਪਣੇ ਸੰਬੋਧਨ ਵਿੱਚ ਨਵੀਂ ਪੈਨਸ਼ਨ ਨੀਤੀ ਨੂੰ ਮੁੱਢੋਂ ਰੱਦ ਕਰਦਿਆਂ ਪੁਰਾਣੀ ਪੈਨਸ਼ਨ ਨੀਤੀ ਲਾਗੂ ਕਰਨ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਮੌਜੂਦਾ ਪੈਨਸ਼ਨ ਪ੍ਰਣਾਲੀ ਪੈਨਸ਼ਨਰਾਂ ਲਈ ਲਾਹੇਬੰਦ ਨਹੀਂ ਸੋਗਂ ਘਾਤਕ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਨੇ ਡੀਏ ਦੀਆਂ ਬਕਾਇਆਂ ਕਿਸ਼ਤਾਂ ਵੀ ਜਾਰੀ ਨਹੀਂ ਕੀਤੀਆਂ ਹਨ।
ਸਰਕਲ ਆਗੂ ਬ੍ਰਿਜ ਮੋਹਨ ਨੇ ਦੱਸਿਆ ਕਿ ਸਮਾਰੋਹ ਵਿੱਚ ਸੂਬਾ ਪ੍ਰਧਾਨ ਅਵਿਨਾਸ ਚੰਦਰ ਸ਼ਰਮਾ, ਸੂਬਾ ਮੀਤ ਪ੍ਰਧਾਨ ਰਾਧੇ ਸ਼ਾਮ, ਸਰਕਲ ਪ੍ਰਧਾਨ ਸ਼ਾਮ ਲਾਲ, ਸਕੱਤਰ ਰਣਜੀਤ ਸਿੰਘ ਬਿਲਿੰਗ ਨੇ ਵੀ ਸ਼ਿਰਕਤ ਕੀਤੀ। ਬੁਲਾਰਿਆਂ ਨੇ ਮੰਗ ਕੀਤੀ ਕਿ ਪੈਨਸ਼ਨਰਾਂ ਲਈ ਕੈਸ਼ਲੈਸ ਮੈਡੀਕਲ ਸਕੀਮ ਚਾਲੂ ਕੀਤੀ ਜਾਵੇ, ਪੈਨਸ਼ਨਰਾਂ ਦੇ ਬੈਠਣ ਦਾ ਯੋਗ ਪ੍ਰਬੰਧ ਕੀਤਾ ਜਾਵੇ, ਮੈਡੀਕਲ ਭੱਤਾ 2 ਹਜ਼ਾਰ ਰੁਪਏ ਕੀਤਾ ਜਾਵੇ, ਬੁਢਾਪਾ ਐਲ ਟੀ ਸੀ ਸਮੇਂ ਸਿਰ ਦਿੱਤਾ ਜਾਵੇ। ਰਿਟਾਇਰ ਕਰਮਚਾਰੀਆਂ ਨੂੰ ਬਿਜਲੀ ਦੀ ਰਿਆਇਤ ਜਾਰੀ ਰੱਖੀ ਜਾਵੇ, ਡੀਏ ਦੀਆਂ ਬਕਾਇਆ ਕਿਸ਼ਤਾ ਦਿੱਤੀਆਂ ਜਾਣ, ਪੇ ਗਰੇਡ ਵਿੱਚ ਵਾਧਾ 1 ਜਨਵਰੀ 2006 ਤੋਂ ਦਿੱਤਾ ਜਾਵੇ।
ਇਸ ਮੌਕੇ ਬੋਲਦਿਆਂ ਆਗੂਆਂ ਨੇ ਮੰਗ ਕੀਤੀ ਕਿ ਪੈਨਸ਼ਨਰਾਂ ਨੂੰ ਪੈਨਸ਼ਨ ਸਮੇਂ ਸਿਰ ਦਿੱਤੀ ਜਾਵੇ, ਮੈਡੀਕਲ ਭੱਤਾ 2 ਹਜ਼ਾਰ, ਬੁਢਾਪਾ ਭੱਤਾ ਅਤੇ ਐਲ.ਟੀ.ਸੀ ਸਮੇਂ ਸਿਰ ਦਿੱਤਾ ਜਾਵੇ। ਆਗੂਆਂ ਨੇ ਪੈਨਸ਼ਨਰਾਂ ਦੇ ਹੱਕ ਵਿੱਚ ਸੁਪਰੀਮ ਕੋਰਟ ਵੱਲੋਂ ਸੁਣਾਏ ਫੈਸਲੇ ਦਾ ਹਵਾਲਾ ਦਿੰਦਿਆਂ ਕਿਹਾ ਕਿ ਪੈਨਸ਼ਨ ਨਾ ਤਾਂ ਕੋਈ ਬਖ਼ਸ਼ੀਸ਼ ਅਤੇ ਨਾ ਹੀ ਖਰੈਤ ਹੈ। ਆਗੂਆਂ ਨੇ ਖਦਸ਼ਾ ਪ੍ਰਗਟ ਕੀਤਾ ਕਿ ਮੋਦੀ ਸਰਕਾਰ ਵਿਸ਼ਵ ਬੈਂਕ ਦੇ ਦਬਾਅ ਹੇਠ ਮੁਲਾਜ਼ਮ ਮਾਰੂ ਫੈਸਲੇ ਕਰ ਰਹੀ ਹੈ। ਜਿਸ ਤੋਂ ਮੁਲਾਜ਼ਮਾਂ ਅਤੇ ਸੇਵਾਮੁਕਤ ਮੁਲਾਜ਼ਮਾਂ ਨੂੰ ਸੁਚੇਤ ਰਹਿਣ ਦੀ ਲੋੜ ਹੈ। ਇਸ ਮੌਕੇ ਮੰਗ ਕੀਤੀ ਕਿ ਸੇਵਾਮੁਕਤ ਹੋਣ ਤੋਂ ਬਾਅਦ ਬਿਜਲੀ ਦੀ ਰਿਆਇਤ ਜਾਰੀ ਰੱਖੀ ਜਾਵੇ, ਡੀ.ਏ ਦੀਆਂ ਕਿਸ਼ਤਾਂ ਦਾ ਬਕਾਇਆ ਤੁਰੰਤ ਦਿੱਤਾ ਜਾਵੇ, ਨਵੇਂ ਪੇ ਕਮਿਸ਼ਨ ਦੀ ਰਿਪੋਰਟ ਆਉਣ ਤੱਕ 50 ਫੀਸਦੀ ਡੀ.ਏ ਬੇਸਿਕ ਪੈਨਸ਼ਨ ਵਿੱਚ ਸ਼ਾਮਲ ਕੀਤੀ ਜਾਵੇ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…