ਰਿਟਾਇਰੀ ਆਫ਼ੀਸਰ ਐਸੋਸੀਏਸ਼ਨ ਵੱਲੋਂ ਸਾਬਕਾ ਚੇਅਰਮੈਨ ਸ਼ੇਰਗਿੱਲ ਦੀ ਯਾਦ ਵਿੱਚ ਸਮਾਗਮ

ਸਿੱਖਿਆ ਬੋਰਡ ਦੇ ਆਡੀਟੋਰੀਅਮ ਹੋਇਆ ਪ੍ਰਭਾਵਸ਼ਾਲੀ ਸਮਾਗਮ, ਉੱਘੀਆਂ ਸ਼ਖ਼ਸੀਅਤਾਂ ਦਾ ਸਨਮਾਨ

ਨਬਜ਼-ਏ-ਪੰਜਾਬ, ਮੁਹਾਲੀ, 25 ਫਰਵਰੀ:
ਪੰਜਾਬ ਸਕੂਲ ਸਿੱਖਿਆ ਬੋਰਡ ਦੇ ਰਿਟਾਇਰੀ ਆਫ਼ੀਸਰਜ਼ ਐਸੋਸੀਏਸ਼ਨ ਵੱਲੋਂ ਸਾਬਕਾ ਚੇਅਰਮੈਨ ਮਰਹੂਮ ਗੁਰਬਖ਼ਸ਼ ਸਿੰਘ ਸ਼ੇਰਗਿੱਲ ਦੀ ਯਾਦ ਵਿੱਚ ਸਮਾਗਮ ਕਰਵਾਇਆ ਗਿਆ। ਬੋਰਡ ਦੀ ਸਕੱਤਰ ਪਰਲੀਨ ਕੌਰ ਬਰਾੜ ਨੇ ਸਭ ਤੋਂ ਸੀਨੀਅਰ ਸੇਵਾਮੁਕਤ ਅਫ਼ਸਰਾਂ ਨੂੰ ਸਨਮਾਨਿਤ ਕੀਤਾ। ਜਿਨ੍ਹਾਂ ਡਿਪਟੀ ਡਾਇਰੈਕਟਰ (ਸੇਵਾਮੁਕਤ) ਤਰਲੋਚਨ ਸਿੰਘ ਤਰਸੀ, ਸਾਬਕਾ ਕੰਟਰੋਲਰ ਜਰਨੈਲ ਸਿੰਘ, ਸਾਬਕਾ ਡਿਪਟੀ ਡਾਇਰੈਕਟਰ ਹਰਬੰਸ ਕੌਰ ਗਿੱਲ ਅਤੇ ਅਕਾਦਮਿਕ ਬਰਾਂਚ ਦੀ ਸਾਬਕਾ ਡਾਇਰੈਕਟਰ ਜਗਦੀਸ਼ ਕੌਰ ਬਰਾੜ ਸ਼ਾਮਲ ਹਨ। ਇਸ ਮੌਕੇ ਐਸੋਸੀਏਸ਼ਨ ਲਈ ਸ਼ਲਾਘਾਯੋਗ ਕੰਮ ਕਰਨ ਵਾਲੇ ਸਾਬਕਾ ਅਧਿਕਾਰੀਆਂ ਹਰਪ੍ਰੀਤ ਕੌਰ, ਗੁਰਮੀਤ ਸਿੰਘ ਰੰਧਾਵਾ, ਮੇਘ ਰਾਜ ਗੋਇਲ, ਹਰਵਿੰਦਰ ਸਿੰਘ ਅਤੇ ਪਰਮਜੀਤ ਸਿੰਘ ਪੰਮਾ ਨੂੰ ਵੀ ਸਨਮਾਨਿਤ ਕੀਤਾ ਗਿਆ।
ਜਥੇਬੰਦੀ ਦੇ ਸਾਬਕਾ ਜਨਰਲ ਸਕੱਤਰ ਹਰਬੰਸ ਸਿੰਘ ਬਾਗੜੀ ਨੇ ਗੁਰਬਖ਼ਸ਼ ਸਿੰਘ ਸ਼ੇਰਗਿੱਲ ਵੱਲੋਂ ਬੋਰਡ ਦੇ ਮੁਲਾਜ਼ਮਾਂ ਲਈ ਪੈਨਸ਼ਨ ਸਕੀਮ ਲਾਗੂ ਕਰਨ ਲਈ ਪਾਏ ਯੋਗਦਾਨ ਦੀ ਸ਼ਲਾਘਾ ਕੀਤੀ। ਸਾਬਕਾ ਜਨਰਲ ਸਕੱਤਰ ਭਗਵੰਤ ਸਿੰਘ ਬੇਦੀ ਨੇ ਬੋਰਡ ਮੌਜੂਦਾ ਮੁਲਾਜ਼ਮਾਂ ਅਤੇ ਸੇਵਾਮੁਕਤ ਕਰਮਚਾਰੀਆਂ ਅਤੇ ਅਧਿਕਾਰੀਆਂ ਨੂੰ ਇੱਕ ਪਲੇਟਫ਼ਾਰਮ ’ਤੇ ਇਕੱਠੇ ਹੋਣ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਰੀਬ ਪੰਜ ਅਰਬ ਦੀ ਦੇਣਦਾਰੀ ਤੋਂ ਪੱਲਾ ਝਾੜਦੀ ਆ ਰਹੀ ਹੈ। ਜਿਸ ਕਾਰਨ ਬੋਰਡ ਦੀ ਆਰਥਿਕ ਸਥਿਤੀ ਡਾਵਾਂਡੋਲ ਹੁੰਦੀ ਜਾ ਰਹੀ ਹੈ।
ਐਸੋਸੀਏਸ਼ਨ ਦੇ ਜਨਰਲ ਸਕੱਤਰ ਹਰਬੰਸ ਸਿੰਘ ਢੋਲੇਵਾਲ ਨੇ ਕਿਹਾ ਕਿ ਜਥੇਬੰਦੀ ਦੀਆਂ ਗਤੀਵਿਧੀਆਂ ਤੋਂ ਜਾਣੂ ਕਰਵਾਇਆ। ਸਾਬਕਾ ਪ੍ਰਧਾਨ ਗੁਰਮੇਲ ਸਿੰਘ ਢਿੱਲੋਂ ਅਤੇ ਗੁਰਦੀਪ ਸਿੰਘ ਢਿੱਲੋਂ ਨੇ ਪ੍ਰੋ. ਸ਼ੇਰਗਿੱਲ ਸਮੇਤ ਸਾਬਕਾ ਚੇਅਰਮੈਨ ਭਰਪੂਰ ਸਿੰਘ ਅਤੇ ਪ੍ਰੋ. ਹਰਬੰਸ ਸਿੰਘ ਦੇ ਕੰਮਾਂ ਦੀ ਸ਼ਲਾਘਾ ਕੀਤੀ। ਮੁਲਾਜ਼ਮ ਜਥੇਬੰਦੀ ਦੇ ਜਨਰਲ ਸਕੱਤਰ ਸੁਖਚੈਨ ਸਿੰਘ ਸੈਣੀ ਅਤੇ ਰਾਣੂ ਟਰੱਸਟ ਦੇ ਚੇਅਰਮੈਨ ਜਰਨੈਲ ਸਿੰਘ ਚੁੰਨੀ ਨੇ ਵੀ ਸੰਬੋਧਨ ਕੀਤਾ।
ਇਸ ਮੌਕੇ ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਰਾਮਨਾਥ ਗੋਇਲ, ਗੁਰਦੇਵ ਸਿੰਘ ਮੱਖਣ, ਹਰਵਿੰਦਰ ਸਿੰਘ, ਨਿਰੰਜਨ ਲਾਲ ਮਾਹੀ, ਮਲੂਕ ਸਿੰਘ, ਵਰਿੰਦਰ ਕੁਮਾਰ, ਸੁਰਿੰਦਰਪਾਲ ਬੈਦਵਾਨ, ਰੌਣਕ ਲਾਲ ਅਰੋੜਾ, ਸੁਰਿੰਦਰ ਨਾਰੰਗ, ਜਰਨੈਲ ਸਿੰਘ ਗਿੱਲ, ਐਮਪੀ ਸ਼ਰਮਾ ਸਮੇਤ ਵੱਡੀ ਗਿਣਤੀ ਵਿੱਚ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਜਾਅਲੀ ਜਾਤੀ ਸਰਟੀਫਿਕੇਟ ਮਾਮਲੇ ਵਿੱਚ ਹਾਈ ਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ

ਜਾਅਲੀ ਜਾਤੀ ਸਰਟੀਫਿਕੇਟ ਮਾਮਲੇ ਵਿੱਚ ਹਾਈ ਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਮੁਹਾਲੀ ਦੇ ਫੇਜ਼-8 …