Share on Facebook Share on Twitter Share on Google+ Share on Pinterest Share on Linkedin ਰੈਜ਼ੀਡੈਂਟਸ ਸੋਸ਼ਲ ਵੈਲਫੇਅਰ ਐਸੋਸੀਏਸ਼ਨ ਫੇਜ਼-2 ਦੀ ਮੀਟਿੰਗ ਵਿੱਚ ਵਿਕਾਸ ਕਾਰਜਾਂ ਦੀ ਸਮੀਖਿਆ ਐਸੋਸੀਏਸ਼ਨ ਦੇ ਆਗੂਆਂ ਵੱਲੋਂ ਪਾਰਕਾਂ ਵਿੱਚ ਓਪਨ ਜਿੰਮ ਲਗਾਉਣ ਲਈ ਸਿਹਤ ਮੰਤਰੀ ਦਾ ਧੰਨਵਾਦ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਜੁਲਾਈ: ਇੱਥੋਂ ਦੇ ਰੈਜ਼ੀਡੈਂਟਸ ਸੋਸ਼ਲ ਵੈਲਫੇਅਰ ਐਸੋਸੀਏਸ਼ਨ ਫੇਜ਼-2 ਦੀ ਅਹਿਮ ਮੀਟਿੰਗ ਪ੍ਰਧਾਨ ਜਗਰੂਪ ਸਿੰਘ ਭੰਗੂ ਦੀ ਅਗਵਾਈ ਹੇਠ ਸੀਨੀਅਰ ਕਾਂਗਰਸ ਆਗੂ ਰਾਜਾ ਕੰਵਰਜੋਤ ਸਿੰਘ ਦੇ ਗ੍ਰਹਿ ਵਿਖੇ ਹੋਈ। ਜਿਸ ਵਿੱਚ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ’ਤੇ ਚਰਚਾ ਕਰਦਿਆਂ ਉਨ੍ਹਾਂ ਦਾ ਸਥਾਈ ਹੱਲ ਕਰਨ ਦੀ ਮੰਗ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸੋਸੀਏਸ਼ਨ ਦੇ ਪ੍ਰੈੱਸ ਸਕੱਤਰ ਅਮਰਦੀਪ ਸਿੰਘ ਸੈਣੀ ਨੇ ਦੱਸਿਆ ਕਿ ਮੀਟਿੰਗ ਵਿੱਚ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਰਜਿੰਦਰ ਸਿੰਘ ਰਾਣਾ ਨੇ ਸ਼ਿਰਕਤ ਕੀਤੀ। ਮੀਟਿੰਗ ਵਿੱਚ ਮੌਜੂਦਾ ਸਮੇਂ ਵਿੱਚ ਚਲ ਰਹੇ ਵੱਖ ਵੱਖ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ ਗਈ। ਬੁਲਾਰਿਆਂ ਨੇ ਸ਼ਹਿਰ ਵਿੱਚ ਆਵਾਰਾ ਪਸ਼ੂਆਂ ਅਤੇ ਆਵਾਰਾ ਕੁੱਤਿਆਂ ਦੀ ਸਮੱਸਿਆ ਦੇ ਹੱਲ ਕਰਨ ਦੀ ਮੰਗ ਕਰਦਿਆਂ ਬਰਸਾਤ ਦੇ ਮੌਸਮ ਦੇ ਮੱਦੇਨਜ਼ਰ ਨਿਕਾਸੀ ਨਾਲਿਆਂ ਅਤੇ ਰੋਡ ਗਲੀਆਂ ਦੀ ਸਫ਼ਾਈ ਕਰਨ ਦੀ ਮੰਗ ਕੀਤੀ। ਜਨਰਲ ਸਕੱਤਰ ਮਮਿਕ ਕੁਮਾਰ ਨੇ ਸਥਾਨਕ ਫੇਜ਼-2 ਦੀਆਂ ਵੱਖ ਵੱਖ ਪਾਰਕਾਂ ਵਿੱਚ ਓਪਨ ਜਿੰਮ ਲਗਾਉਣ ਲਈ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦਾ ਧੰਨਵਾਦ ਕਰਦਿਆਂ ਕਿਹਾ ਕਿ ਓਪਨ ਜਿੰਮ ਲੱਗਣ ਨਾਲ ਲੋਕਾਂ ਨੂੰ ਕਾਫੀ ਫਾਇਦਾ ਹੋਵੇਗਾ। ਉਨ੍ਹਾਂ ਕਿਹਾ ਕਿ ਫੇਜ਼-2 ਦੀਆਂ ਸਮੱਸਿਆਵਾਂ ਦਾ ਹੱਲ ਸਮੇਂ ਸਮੇਂ ਸਿਰ ਕਰਵਾਇਆ ਜਾਂਦਾ ਹੈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਰਾਜਾ ਕੰਵਰਜੋਤ ਸਿੰਘ ਨੇ ਕਿਹਾ ਕਿ ਨਗਰ ਨਿਗਮ ਵੱਲੋਂ ਸ਼ਹਿਰ ਦੇ ਵਿਕਾਸ ਲਈ ਵਧੇਰੇ ਕੰਮ ਕੀਤੇ ਜਾ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਫੇਜ਼-2 ਨੂੰ ਖੁਸ਼ਹਾਲ ਬਣਾਉਣ ਦੇ ਉਪਰਾਲੇ ਕੀਤੇ ਜਾਣਗੇ ਅਤੇ ਲੋਕਾਂ ਨੂੰ ਪਹਿਲ ਦੇ ਆਧਾਰ ’ਤੇ ਬੁਨਿਆਦੀ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ। ਮੀਟਿੰਗ ਵਿੱਚ ਚੇਅਰਮੈਨ ਕੈਪਟਨ ਅਜੀਤ ਸਿੰਘ, ਸਕੱਤਰ ਸੁਖਵਿੰਦਰ ਸਿੰਘ, ਜੀ.ਐਸ. ਭੰਵਰਾ, ਐਡਵੋਕੇਟ ਐਚ.ਕੇ. ਅੱਗਰਵਾਲ ਵੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ