ਐਨਜੀਟੀ ਨਿਗਰਾਨ ਕਮੇਟੀ ਵੱਲੋਂ ਜ਼ਿਲ੍ਹਾ ਵਾਤਾਵਰਨ ਯੋਜਨਾ ਦੀ ਪ੍ਰਗਤੀ ਦੀ ਸਮੀਖਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਮਈ:
ਜਸਟਿਸ (ਸੇਵਾਮੁਕਤ) ਜਸਬੀਰ ਸਿੰਘ ਦੀ ਪ੍ਰਧਾਨਗੀ ਹੇਠ ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨਜੀਟੀ) ਦੀ ਨਿਗਰਾਨ ਕਮੇਟੀ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਜ਼ਿਲ੍ਹਾ ਵਾਤਾਵਰਨ ਯੋਜਨਾ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਉੱਚ ਪੱਧਰੀ ਮੀਟਿੰਗ ਕੀਤੀ। ਐਨਜੀਟੀ ਨਿਗਰਾਨ ਕਮੇਟੀ ਦੇ ਹੋਰ ਮੈਂਬਰਾਂ ਵਿੱਚ ਐਸਸੀ ਅਗਰਵਾਲ, ਸਾਬਕਾ ਮੁੱਖ ਸਕੱਤਰ, ਪੰਜਾਬ, ਡਾ. ਬਾਬੂ ਰਾਮ, ਤਕਨੀਕੀ ਮੈਂਬਰ ਸ਼ਾਮਲ ਸਨ। ਮੀਟਿੰਗ ਵਿੱਚ ਭਾਗ ਲੈਣ ਵਾਲੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਵਿੱਚ ਅਮਿਤ ਤਲਵਾਰ ਡਿਪਟੀ ਕਮਿਸ਼ਨਰ, ਅਮਰਦੀਪ ਸਿੰਘ ਗੁਜਰਾਲ ਏਡੀਸੀ (ਡੀ), ਸ੍ਰੀਮਤੀ ਪੂਜਾ ਐਸ ਗਰੇਵਾਲ ਪੀਸੀਐਸ, ਏਡੀਸੀ (ਯੂਡੀ), ਸ੍ਰੀਮਤੀ ਨਵਜੋਤ ਕੌਰ ਕਮਿਸ਼ਨਰ ਤੇ ਹੋਰਨਾਂ ਸਬੰਧਤ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਦੱਸਿਆ ਕਿ ਮੀਟਿੰਗ ਦੌਰਾਨ ਮੁਹਾਲੀ ਲਈ ਜ਼ਿਲ੍ਹਾ ਵਾਤਾਵਰਨ ਯੋਜਨਾ ਵਿੱਚ ਦਰਸਾਏ ਗਏ ਵੱਖ-ਵੱਖ ਵਾਤਾਵਰਣ ਪਹਿਲੂਆਂ ਜਿਵੇਂ ਕਿ ਠੋਸ ਰਹਿੰਦ-ਖੂੰਹਦ ਪ੍ਰਬੰਧਨ, ਘਰੇਲੂ ਪੱਧਰ ‘ਤੇ ਸਬੰਧਤ ਗਤੀਵਿਧੀਆਂ ਦੀ ਪਾਲਣਾ ਕਰਨ ਸਬੰਧੀ ਸਾਰੇ ਹਿੱਸੇਦਾਰ ਵਿਭਾਗਾਂ ਵੱਲੋਂ ਕੀਤੀ ਗਈ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ। ਕੂੜਾ ਪ੍ਰਬੰਧਨ, ਹਵਾ ਗੁਣਵੱਤਾ ਸੁਧਾਰ, ਬਾਇਓ-ਮੈਡੀਕਲ ਵੇਸਟ ਮੈਨੇਜਮੈਂਟ, ਪਲਾਸਟਿਕ ਵੇਸਟ ਮੈਨੇਜਮੈਂਟ, ਸੀ ਐਂਡ ਡੀ ਵੇਸਟ, ਲੀਗੇਸੀ ਵੇਸਟ ਆਦਿ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ। ਐਨਜੀਟੀ ਨਿਗਰਾਨ ਕਮੇਟੀ ਵੱਲੋਂ ਮੀਟਿੰਗ ਵਿੱਚ ਹਾਜ਼ਰ ਸਬੰਧਤ ਵਿਭਾਗਾਂ ਨਾਲ ਜ਼ਿਲ੍ਹੇ ਦੇ ਵਾਤਾਵਰਨ ਨੂੰ ਸੁਧਾਰਨ ਲਈ ਸੁਝਾਅ ਸਾਂਝੇ ਕੀਤੇ ਗਏ।
ਐਨਜੀਟੀ ਨਿਗਰਾਨ ਕਮੇਟੀ ਨੇ ਸਬੰਧਤ ਵਿਭਾਗਾਂ ਦੁਆਰਾ ਕੀਤੀ ਪ੍ਰਗਤੀ ਦੀ ਸ਼ਲਾਘਾ ਕੀਤੀ ਅਤੇ ਮੁਹਾਲੀ ਲਈ ਜ਼ਿਲ੍ਹਾ ਵਾਤਾਵਰਨ ਯੋਜਨਾ ਵਿੱਚ ਦਰਸਾਏ ਅਨੁਸਾਰ ਨਿਰਧਾਰਿਤ ਸਮਾਂ ਸੀਮਾਵਾਂ ਨੂੰ ਪੂਰਾ ਕਰਨ ਲਈ ਕੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਐਨਜੀਟੀ ਨਿਗਰਾਨ ਕਮੇਟੀ ਨੇ ਉਨ੍ਹਾਂ ਗਤੀਵਿਧੀਆਂ ਲਈ ਕੁਝ ਸਮਾਂ-ਸੀਮਾਵਾਂ ਨੂੰ ਵੀ ਸੋਧਿਆ ਹੈ। ਜਿਨ੍ਹਾਂ ’ਤੇ ਕੁਝ ਕਾਰਨਾਂ ਕਰਕੇ ਕੰਮ ਸ਼ੁਰੂ ਨਹੀਂ ਹੋ ਸਕਿਆ ਸੀ ਜਾਂ ਫਿਰ ਉਹ ਜਾਰੀ ਹਨ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…