ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਪ੍ਰੋਜੈਕਟ ਦੀ ਸਿੱਖਿਆ ਸਕੱਤਰ ਵੱਲੋਂ ਮਹੀਨੇਵਾਰ ਸਮੀਖਿਆ ਮੀਟਿੰਗ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਅਕਤੂਬਰ:
ਪੰਜਾਬ ਰਾਜ ਦੇ ਸਾਰੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਪ੍ਰੋਜੈਕਟ ਅਗਸਤ ਮਹੀਨੇ ਤੋਂ ਸ਼ੁਰੂ ਕੀਤਾ ਗਿਆ ਹੈ। ਇਸ ਪ੍ਰੋਜੈਕਟ ਦਾ ਮਨੋਰਥ ਪੜ੍ਹਾਈ ਵਿੱਚ ਕਿਸੇ ਕਾਰਨਾਂ ਕਰਕੇ ਪਛੜੇ ਬੱਚਿਆਂ ਨੂੰ ਪੜ੍ਹਾਈ ਵਿੱਚ ਅੱਗੇ ਲੈ ਕੇ ਜਾਣਾ ਅਤੇ ਉਨ੍ਹਾਂ ਦੀ ਸਿਰਜਣਾਤਮਿਕ ਪ੍ਰਤਿਭਾ ਨੂੰ ਹੋਰ ਜ਼ਿਆਦਾ ਨਿਖਾਰਨਾ ਹੈ। ਸਕੱਤਰ ਸਕੂਲ ਸਿੱਖਿਆ ਪੰਜਾਬ ਦੇ ਦਫਤਰ ਵੱਲੋੱ ਪ੍ਰੈੱਸ ਨੂੰ ਜਾਰੀ ਕੀਤੀ ਜਾਣਕਾਰੀ ’ਚ ਦੱਸਿਆ ਗਿਆ ਹੈ ਕਿ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਪ੍ਰੋਜੈਕਟ ਤਹਿਤ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ (ਐਲੀਮੈਂਟਰੀ) ਅਤੇ ਇਸ ਪ੍ਰੋਜੈਕਟ ਦੇ ਜ਼ਿਲ੍ਹਾ ਕੋਆਰਡੀਨੇਟਰਾਂ ਦੀ ਮਹੀਨੇਵਾਰ ਮੀਟਿੰਗ ਦਾ ਆਯੋਜਿਨ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਆਡੀਟੋਰੀਅਮ ਵਿੱਚ ਸਕੂਲ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੀ ਅਗਵਾਈ ਵਿੱਚ ਕੀਤਾ ਗਿਆ ਹੈ।
ਸਾਰੇ ਪੰਜਾਬ ਦੇ ਬਾਈ ਜ਼ਿਲ੍ਹਿਆਂ ਦੀ ਤਿੰਨ ਦਿਨਾਂ ਮੀਟਿੰਗ ’ਚ ਪਹਿਲੇ ਦੋ ਦਿਨ 14 ਜ਼੍ਹਿਲਿਆਂ ਦੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ, ਬੀਪੀਓਜ਼ ਅਤੇ ਪੜ੍ਹੋ ਪੰਜਾਬ ਟੀਮ ਦੇ ਲਗਪਗ 850 ਮੈਂਬਰਾਂ ਨੇ ਭਾਗ ਲਿਆ। ਸਿੱਖਿਆ ਸਕੱਤਰ ਨੇ ਦੱਸਿਆ ਕਿ ਇਸ ਮੀਟਿੰਗ ਵਿੱਚ ਇਸ ਪ੍ਰੋਜੈਕਟ ਦੇ ਆਸ਼ੇ ਅਤੇ ਉਦੇਸ਼ਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਅਧਿਆਪਕਾਂ ਦੇ ਸਿਖਾਉਣ ਤੇ ਬੱਚਿਆਂ ਦੇ ਸਿੱਖਣ ਪੱਧਰ ਬਾਰੇ ਵਿਚਾਰ ਕਰਦਿਆਂ ਨਵੀਆਂ ਅਧਿਆਪਨ ਵਿਧੀਆਂ, ਕ੍ਰਿਆਵਾਂ ਅਤੇ ਸਿੱਖਣ ਸਹਾਇਕ ਸਮੱਗਰੀ ਬਾਰੇ ਚਰਚਾ ਕੀਤੀ ਗਈ।
ਇਸ ਮੀਟਿੰਗ ਵਿੱਚ ਸਬੰਧਤ ਜ਼ਿਲ੍ਹਿਆਂ ਦੇ ਸਾਰੇ ਬਲਾਕਾਂ ਵਿੱਚ ਸਿੱਖਿਆ ਦੇ ਪੱਧਰ, ਸੁਧਾਰ ਅਤੇ ਵਿਉਂਤਬੰਦੀ ਦੀ ਯੋਜਨਾਂ ਬਾਰੇ ਖੁੱਲ੍ਹ ਕੇ ਚਰਚਾ ਕਰਦਿਆਂ ਚੰਗੇ ਸਕੂਲਾਂ ਨੂੰ ਹੱਲਾਸ਼ੇਰੀ ਦਿੰਦਿਆਂ ਅਤੇ ਕਮਜ਼ੋਰ ਸਕੂਲਾਂ ਨੂੰ ਸਮਾਂ ਸੀਮਾਂ ਵਿੱਚ ਆਪਣਾ ਅਕਸ ਸੁਧਾਰਨ ਦੀ ਹਿਦਾਇਤ ਕੀਤੀ ਗਈ। ਉਨ੍ਹਾਂ ਦੱਸਿਆ ਇਸ ਮੀਟਿੰਗ ਵਿੱਚ ਸਕੂਲਾਂ ਦੇ ਬੇਸ ਲਾਈਨ ਸਿੱਖਿਆ ਪੱਧਰ ਦਾ ਡੂੰਘਾ ਵਿਸ਼ਲੇਸ਼ਣ ਕਰਦਿਆਂ ਸਮੱਸਿਆਵਾਂ ਤੇ ਉਨ੍ਹਾਂ ਦੇ ਸਮਾਧਾਨ ਬਾਰੇ ਵਿਚਾਰਾਂ ਦਾ ਆਦਾਨ ਪ੍ਰਦਾਨ ਕੀਤਾ ਗਿਆ। ਇਸ ਮੌਕੇ, ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਪ੍ਰੋਜੈਕਟ ਦੇ ਇੰਚਾਰਜ਼ ਅਤੇ ਸਹਾਇਕ ਸਟੇਟ ਪ੍ਰੋਜੈਕਟ ਡਾਇਰੈਕਟਰ (ਪ੍ਰਾਇਮਰੀ ਸਿੱਖਿਆ) ਡਾ. ਦਵਿੰਦਰ ਸਿੰਘ ਬੋਹਾ ਨੇ ਇਸ ਪ੍ਰੋਜੈਕਟ ਦੀ ਸਮੁੱਚੀ ਟੀਮ ਨਾਲ ਮੀਟਿੰਗ ਦੇ ਕੋਆਰਡੀਨੇਟਰ ਵਜੋਂ ਇਸ ਪ੍ਰੋਜੈਕਟ ਬਾਰੇ ਵਿਸਥਾਰ ਸਹਿਤ ਚਾਨਣਾ ਪਾਉਂਦਿਆਂ ਇਸ ਨੂੰ ਗੰਭੀਰਤਾ ਨਾਲ ਲੈਣ ਦੀ ਅਪੀਲ ਕੀਤੀ ਇਸ ਮੌਕੇ ਡਾਇਰੈਕਟਰ ਐਸਸੀਈਆਰਟੀ ਸੁਖਦੇਵ ਸਿੰਘ ਕਾਹਲੋਂ ਅਤੇ ਡਾ. ਜਰਨੈਲ ਸਿੰਘ ਅਸਿਸਟੈਂਟ ਡਾਇਰੈਕਟਰ ਟਰੇਨਿੰਗ ਐਸਸੀਈਆਰਟੀ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Education and Board

Check Also

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ ਸਰਕਾਰੀ ਮੈਰੀਟੋ…