Share on Facebook Share on Twitter Share on Google+ Share on Pinterest Share on Linkedin ਪੜ੍ਹੋ ਪੰਜਾਬ ਪੜ੍ਹਾਓ ਪੰਜਾਬ: ਗੁਣਾਤਮਿਕ ਸਿੱਖਿਆ ਲਈ ਉੱਚ ਅਧਿਕਾਰੀਆਂ ਨਾਲ ਰੀਵਿਊ ਮੀਟਿੰਗ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਫਰਵਰੀ: ਸਿੱਖਿਆ ਮੰਤਰੀ ਓਪੀ ਸੋਨੀ ਵੱਲੋਂ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੀ ਗੁਣਾਤਮਿਕ ਸਿੱਖਿਆ ਲਈ ਸਮੇਂ-ਸਮੇਂ ਸਿਰ ਅਧਿਆਪਕਾਂ ਅਤੇ ਸਿੱਖਿਆ ਅਧਿਕਾਰੀਆਂ ਨਾਲ ਗੱਲਬਾਤ ਕਰਨ ਦੇ ਵਿਭਾਗ ਨੂੰ ਦਿਸ਼ਾ ਨਿਰਦੇਸ਼ ਦਿੱਤੇ ਜਾਂਦੇ ਹਨ। ਜਿਸ ਦੇ ਤਹਿਤ ‘ਪੜ੍ਹੋ ਪੰਜਾਬ ਪੜ੍ਹਾਓ ਪੰਜਾਬ’ ਪ੍ਰਾਜੈਕਟ ਦੀ ਵਿਸ਼ੇਸ਼ ਰੀਵਿਊ ਮੀਟਿੰਗ ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ, ਉੱਪ-ਜ਼ਿਲ੍ਹਾ ਸਿੱਖਿਆ ਅਫ਼ਸਰਾਂ, ਡਾਈਟ ਪ੍ਰਿੰਸੀਪਲਾਂ, ਬਲਾਕ ਸਿੱਖਿਆ ਅਫ਼ਸਰਾਂ ਤੇ ਬਲਾਕ ਮਾਸਟਰ ਟਰੇਨਰਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਡੀਪੀਆਈ (ਐਲੀਮੈਂਟਰੀ) ਇੰਦਰਜੀਤ ਸਿੰਘ ਵੀ ਹਾਜ਼ਰ ਸਨ। ਇਸ ਦੌਰਾਨ ਸਟੇਟ ਪ੍ਰਾਜੈਕਟ ਕੋਆਰਡੀਨੇਟਰ ਡਾ. ਦਵਿੰਦਰ ਸਿੰਘ ਬੋਹਾ ਵੱਲੋਂ ਪਿਛਲੇ ਦਿਨੀਂ ਪਹਿਲੀ ਤੋਂ ਪੰਜਵੀਂ ਸ਼੍ਰੇਣੀ ਦੇ ਬੱਚਿਆਂ ਦੀ ਕਰਵਾਈ ਜਾਂਚ ’ਤੇ ਆਧਾਰਿਤ ਅਗਲੀ ਸਕੂਲ, ਬਲਾਕ ਤੇ ਜ਼ਿਲ੍ਹਾ ਵਾਈਜ਼ ਵਿਸ਼ੇਸ਼ ਨੀਤੀ ਤਿਆਰ ਕਰਨ ਲਈ ਆਖਿਆ। ਇਸ ਮੌਕੇ ਸਿੱਖਿਆ ਸਕੱਤਰ ਸਕੱਤਰ ਕਿਸ਼ਨ ਕੁਮਾਰ ਨੇ ਕਿਹਾ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ ਤੇ ਬਲਾਕ ਸਿੱਖਿਆ ਅਫ਼ਸਰ ਮੌਜੂਦਾ ਸੂਚਨਾ ਟੈਕਨਾਲੋਜੀ ਦੀ ਸਹੀ ਵਰਤੋਂ ਕਰਦਿਆਂ ਵਿਗਿਆਨਕ ਸੋਚ ਨਾਲ ਆਪੋ-ਆਪਣੇ ਖੇਤਰ ਦਾ ਵਿਸ਼ਲੇਸ਼ਣ ਕਰਕੇ ਵਿਦਿਆਰਥੀਆਂ ਦਾ ਦਾਖ਼ਲਾ ਸਕੂਲਾਂ ਵਿੱਚ ਵਧਾਉਣ ਲਈ ਯੋਜਨਾਬੰਦੀ ਕਰਨ। ਉਨ੍ਹਾਂ ਸਰਕਾਰੀ ਸਕੂਲਾਂ ਵਿੱਚ ਚਲਾਈ ਜਾ ਰਹੀ ‘ਈਚ ਵੰਨ ਬਰਿੰਗ ਵੰਨ’ ਮੁਹਿੰਮ ਤਹਿਤ ਪ੍ਰੀ ਪ੍ਰਾਇਮਰੀ ਤੇ ਪ੍ਰਾਇਮਰੀ ਸ਼੍ਰੇਣੀਆਂ ਵਿੱਚ ਦਾਖ਼ਲਾ ਵਧਾਉਣ ਲਈ ਪ੍ਰੇਰਿਤ ਕੀਤਾ। ਸਕੂਲਾਂ ਤੋਂ ਗੈਰਹਾਜ਼ਰ ਰਹਿ ਰਹੇ ਬੱਚਿਆਂ ਦੀ ਸੂਚੀਆਂ ਬਣਾ ਕੇ ਉਨ੍ਹਾਂ ’ਤੇ ਕੰਮ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਿੱਖਿਆ ਦੀ ਗੁਣਵੱਤਾ ਵਿੱਚ ਸੁਧਾਰ ਲਿਆਉਣ ਲਈ ਰਾਜ ਦੇ ਸਾਰੇ ਪ੍ਰਾਇਮਰੀ ਸਕੂਲਾਂ ਵਿੱਚ ‘ਪੜ੍ਹੋ ਪੰਜਾਬ ਪੜ੍ਹਾਓ ਪੰਜਾਬ’ ਪ੍ਰਾਜੈਕਟ ਚਲਾਇਆ ਜਾ ਰਿਹਾ ਹੈ। ਜਿਸ ’ਤੇ ਵਿਸ਼ੇਸ਼ ਯੋਜਨਾਬੰਦੀ ਕਰਕੇ ਅਧਿਆਪਕਾਂ ਵੱਲੋਂ ਨਵੀਆਂ ਤਕਨੀਕਾਂ ਨਾਲ ਬੱਚਿਆਂ ਨੂੰ ਪੜ੍ਹਾਇਆ ਜਾਂਦਾ ਹੈ। ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਦਾ ਸਿੱਖਣ ਪੱਧਰ ਉੱਚਾ ਚੁੱਕਣ ਲਈ ਬਾਲ ਕੇਂਦਰਿਤ ਟੀਚਾ ਪਹੁੰਚ ਅਪਣਾਉਂਦਿਆਂ ਕੰਮ ਕਰਨ ਦੀ ਜ਼ਰੂਰਤ ਹੈ। ਉਨ੍ਹਾਂ ਸਕੂਲੀ ਅਧਿਆਪਕਾਂ ਤੇ ਸਕੂਲ ਮੁਖੀਆਂ ਦੀ ਮਿਹਨਤ ਦੀ ਤਾਰੀਫ਼ ਕਰਦਿਆਂ ਕਿਹਾ ਕਿ ਅਧਿਆਪਕਾਂ ਵੱਲੋਂ ਸਮਾਜਿਕ ਭਾਈਚਾਰੇ ਤੇ ਐਨਆਰਆਈ ਲੋਕਾਂ ਦੇ ਸਹਿਯੋਗ ਨਾਲ ਸਕੂਲਾਂ ਨੂੰ ਸਮਾਰਟ ਬਣਾਇਆ ਜਾ ਰਿਹਾ ਹੈ ਅਤੇ ਸਰਕਾਰੀ ਸਕੂਲਾਂ ਨੂੰ ਖ਼ੂਬਸੂਰਤ ਦਿੱਖ ਦਿੱਤੀ ਗਈ ਹੈ। ਇਸ ਲੜੀ ਨੂੰ ਬਰਕਰਾਰ ਰੱਖਣ ਲਈ ਵਿਦਿਆਰਥੀਆਂ ਦੇ ਗੁਣਾਤਮਿਕ ਪੱਖ ਨੂੰ ਵੀ ਮਜ਼ਬੂਤ ਕਰਨਾ ਬਹੁਤ ਜ਼ਰੂਰੀ ਹੈ। ਇਸ ਲਈ ਸਮਾਰਟ ਸਕੂਲਾਂ ਦੇ ਸਮਾਰਟ ਕਲਾਸ-ਰੂਮਾਂ ਵਿੱਚ ਪ੍ਰਾਜੈਕਟਰ ਲਗਾ ਕੇ ਈ-ਕੰਟੈਂਟ ਵੱਲੋਂ ਬੱਚਿਆਂ ਨੂੰ ਸਿੱਖਿਆ ਪ੍ਰਦਾਨ ਕੀਤੀ ਜਾਂਦੀ ਹੈ। ਉਨ੍ਹਾਂ ‘ਪੜ੍ਹੋ ਪੰਜਾਬ ਪੜ੍ਹਾਓ ਪੰਜਾਬ’ ਟੀਮ ਨੂੰ ਸਿੱਖਿਆ ਦੇ ਖੇਤਰ ਵਿੱਚ ਵਧੀਆ ਢੰਗ ਨਾਲ ਕੰਮ ਕਰਨ ਲਈ ਮਨੋਬਲ ਵਧਾਇਆ ਤੇ ਟੀਚਿਆਂ ਤੋਂ ਪਿੱਛੇ ਰਹਿ ਗਏ ਬੱਚਿਆਂ ਨੂੰ ਵਿਸ਼ੇਸ਼ ਤਵੱਜੋ ਦਿੰਦਿਆਂ ਅੰਤਿਮ ਜਾਂਚ ਤੋਂ ਪਹਿਲਾਂ ਟੀਚਿਆਂ ਤੱਕ ਪਹੁੰਚਾਉਣ ਦਾ ਸਫਲ ਯਤਨ ਕਰਨ ਲਈ ਕਿਹਾ। ਇਸ ਮੌਕੇ ਸਹਾਇਕ ਡਾਇਰੈਕਟਰ ਜਰਨੈਲ ਸਿੰਘ ਕਾਲੇਕੇ, ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ), ਉਪ-ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ), ਪ੍ਰਿੰਸੀਪਲ ਡਾਈਟ ਅਤੇ ਹੋਰ ਆਲਾ ਅਧਿਕਾਰੀ ਵੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ