ਜ਼ਿਲ੍ਹਾ ਸਾਂਝ ਕੇਂਦਰਾਂ ਵਿੱਚ ਆਮ ਲੋਕਾਂ ਨੂੰ ਮੁਹੱਈਆ ਕੀਤੀਆਂ ਜਾ ਰਹੀਆਂ ਸੇਵਾਵਾਂ ਦੀ ਕੀਤੀ ਸਮੀਖਿਆ

ਡੀਐਸਪੀ (ਐਚ) ਅਮਰੋਜ ਸਿੰਘ ਦੀ ਨਿਗਰਾਨੀ ਹੇਠ ਹੋਈ ਜ਼ਿਲ੍ਹਾ ਪੁਲੀਸ ਸਾਂਝ ਕੇਂਦਰ ਦੇ ਮੈਂਬਰਾਂ ਦੀ ਮੀਟਿੰਗ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਦਸੰਬਰ:
ਪੰਜਾਬ ਪੁਲੀਸ ਦੇ ਆਈਜੀ-ਕਮ-ਕਮਿਊਨਿਟੀ ਪੁਲੀਸਿੰਗ ਪੰਜਾਬ ਦੇ ਇੰਚਾਰਜ ਈਸ਼ਵਰ ਸਿੰਘ ਦੀਆਂ ਹਦਾਇਤਾਂ ਅਨੁਸਾਰ ਮੁਹਾਲੀ ਦੇ ਡੀਐਸਪੀ (ਐਚ) ਅਮਰੋਜ ਸਿੰਘ ਦੀ ਨਿਗਰਾਨੀ ਹੇਠ ਵੀਰਵਾਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਜ਼ਿਲ੍ਹਾ ਪੁਲੀਸ ਸਾਂਝ ਕੇਂਦਰ ਦੇ ਮੈਂਬਰਾਂ ਨਾਲ ਮੀਟਿੰਗ ਹੋਈ। ਜਿਸ ਵਿੱਚ ਜ਼ਿਲ੍ਹਾ ਸਾਂਝ ਕੇਂਦਰ ਦੇ ਇੰਚਾਰਜ ਗੁਰਿੰਦਰ ਸਿੰਘ ਅਤੇ ਦਵਿੰਦਰ ਸਿੰਘ ਨੇਗੀ ਸਮੇਤ ਗ਼ੈਰ ਸਰਕਾਰੀ ਮੈਂਬਰ ਤੇ ਕਲਗੀਧਰ ਸੇਵਕ ਜਥਾ ਦੇ ਪ੍ਰਧਾਨ ਭਾਈ ਜਤਿੰਦਰਪਾਲ ਸਿੰਘ, ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਸਕੱਤਰ ਰਾਜ ਮੱਲ, ਸਾਬਕਾ ਕੌਂਸਲਰ ਮਨਜੀਤ ਕੌਰ ਸੈਣੀ ਅਤੇ ਹੋਰ ਮੈਂਬਰ ਮੌਜੂਦ ਸਨ। ਡੀਐਸਪੀ ਨੇ ਸਾਂਝ ਕੇਂਦਰਾਂ ਵਿੱਚ ਆਮ ਲੋਕਾਂ ਨੂੰ ਮੁਹੱਈਆ ਕੀਤੀਆਂ ਜਾ ਰਹੀਆਂ ਸੇਵਾਵਾਂ ਦੀ ਸਮੀਖਿਆ ਕੀਤੀ।
ਮੀਟਿੰਗ ਵਿੱਚ ਸਮੂਹ ਮੈਂਬਰਾਂ ਨੂੰ ਸਾਂਝ ਕੇਂਦਰ ਵੱਲੋਂ ਆਮ ਨਾਗਰਿਕਾਂ ਨੂੰ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਬਾਰੇ ਜਾਣੂ ਕਰਾਇਆ ਗਿਆ। ਜਿਸ ਵਿੱਚ ਪੁਲੀਸ ਐਪ, ਸ਼ਕਤੀ ਐਪ, ਨੌ ਯੁਅਰ ਪੁਲੀਸ (ਕੀ ਤੁਸੀਂ ਆਪਣੀ ਪੁਲੀਸ ਬਾਰੇ ਜਾਣਨਾ ਚਾਹੁੰਦੇ ਹੋ), ਪੀ.ਪੀ. ਸਾਂਝ ਬਾਰੇ ਜਾਣੂ ਕਰਾਇਆ ਗਿਆ ਅਤੇ ਜ਼ਿਲ੍ਹਾ ਮੁਹਾਲੀ ਵਿੱਚ ਸਰਦੀਆਂ ਦਾ ਮੌਸਮ ਅਤੇ ਧੁੰਦ ਹੋਣ ਕਰਕੇ ਟਰੈਕਟਰ-ਟਰਾਲੀਆਂ, ਟਰੱਕਾਂ ਤੇ ਬੱਸਾਂ ਅਤੇ ਹੋਰਨਾਂ ਵਾਹਨਾਂ ਉੱਤੇ ਸਟਿੱਕਰ ਲਗਾਉਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਤਾਂ ਜੋ ਖ਼ਰਾਬ ਮੌਸਮ ਅਤੇ ਸੰਘਣੀ ਧੁੰਦ ਕਾਰਨ ਸੜਕੀਂ ਹਾਦਸਿਆਂ ਨੂੰ ਠੱਲ੍ਹ ਪਾਈ ਜਾ ਸਕੇ। ਮੀਟਿੰਗ ਵਿੱਚ ਹਾਜ਼ਰ ਮੈਂਬਰਾਂ ਨੇ ਪੁਲੀਸ ਦੀ ਕਾਰਗੁਜ਼ਾਰੀ ਅਤੇ ਜ਼ਿਲ੍ਹਾ ਸਾਂਝ ਕੇਂਦਰ ਰਾਹੀਂ ਪ੍ਰਦਾਨ ਕੀਤੀਆਂ ਜਾ ਰਹੀਆਂ ਵੱਖ ਵੱਖ ਸੇਵਾਵਾਂ ਦੀ ਸ਼ਲਾਘਾ ਕੀਤੀ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਸਰਕਾਰ ਵੈਟਰਨਰੀ ਇੰਸਪੈਕਟਰਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਵਚਨਬੱਧ: ਖੁੱਡੀਆਂ

ਪੰਜਾਬ ਸਰਕਾਰ ਵੈਟਰਨਰੀ ਇੰਸਪੈਕਟਰਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਵਚਨਬੱਧ: ਖੁੱਡੀਆਂ ਵੈਟਰਨਰੀ ਇੰਸਪੈਕਟਰਜ਼…