
ਮਨਵੇਸ ਸਿੱਧੂ ਵੱਲੋਂ ਮੁਹਾਲੀ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਸੁਧਾਈ ਦੇ ਕੰਮ ਕੀਤੀ ਸਮੀਖਿਆ
ਇਲੈਕਟੋਰਲ ਰੋਲ ਅਬਜਰਵਰ-ਕਮ-ਡਵੀਜ਼ਨਲ ਕਮਿਸ਼ਨਰ ਨੇ ਰੈਵੀਨਿਊ ਕੋਰਟਾਂ ਨਾਲ ਸਬੰਧਤ ਮਸਲਿਆਂ ਦਾ ਵੀ ਲਿਆ ਜਾਇਜ਼ਾ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਨਵੰਬਰ:
ਅਗਲੇ ਵਰ੍ਹੇ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਦੇ ਮੱਦੇਨਜ਼ਰ ਅਤੇ ਭਾਰਤ ਦੇ ਮੁੱਖ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਇਲੈਕਟੋਰਲ ਰੋਲ ਅਬਜ਼ਰਵਰ-ਕਮ-ਡਵੀਜ਼ਨਲ ਕਮਿਸ਼ਨਰ ਰੂਪਨਗਰ ਮਨਵੇਸ ਸਿੰਘ ਸਿੱਧੂ ਨੇ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਪ੍ਰਸ਼ਾਸਨਿਕ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਸਮੀਖਿਆ ਕੀਤੀ। ਉਨ੍ਹਾਂ ਨੇ ਵਿਧਾਨ ਸਭਾ ਚੋਣਾਂ ਸਬੰਧੀ ਜ਼ਿਲ੍ਹੇ ਵਿੱਚ ਰੈਵੀਨਿਊ ਕੇਸਾਂ ਸਬੰਧੀ ਮਾਮਲਿਆਂ ਦਾ ਵੀ ਜਾਇਜ਼ਾ ਲਿਆ।
ਇਹ ਜਾਣਕਾਰੀ ਦਿੰਦੇ ਹੋਏ ਮੁਹਾਲੀ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ ਅੱਜ ਦੀ ਮੀਟਿੰਗ ਵਿੱਚ ਕਮਿਸ਼ਨਰ-ਕਮ-ਇਲੈਕਟੋਰਲ ਰੋਲ ਅਬਜਰਵਰ ਵੱਲੋਂ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਨੂੰ ਇਹ ਆਦੇਸ਼ ਦਿੱਤੇ ਗਏ ਕਿ ਵੋਟਰ ਸੂਚੀਆਂ ਦੀ ਸੁਧਾਈ ਵਿੱਚ ਤੇਜ਼ੀ ਲਿਆਂਦੀ ਜਾਵੇ ਅਤੇ ਪੇਂਡੂ ਖੇਤਰਾਂ ਦੇ ਨਾਲ-ਨਾਲ ਸ਼ਹਿਰੀ ਖੇਤਰਾਂ ਦੇ ਵਸਨੀਕ ਜੋ ਯੋਗਤਾ ਮਿਤੀ 1-1-2022 ਦੇ ਅਧੀਨ ਵੋਟਾਂ ਬਣਾਉਣ ਦੇ ਯੋਗ ਹੋ ਗਏ ਹਨ, ਨੂੰ ਵੋਟਰ ਸੂਚੀਆਂ ਵਿੱਚ ਸ਼ਾਮਲ ਕਰਨ ਲਈ ਵੱਧ ਤੋਂ ਵੱਧ ਕੈਂਪ ਲਗਾ ਕੇ ਉਨ੍ਹਾਂ ਦੀਆਂ ਵੋਟਾਂ ਬਣਾਈਆਂ ਜਾਣ। ਉਨ੍ਹਾਂ ਇਹ ਆਦੇਸ਼ ਵੀ ਦਿੱਤੇ ਕਿ ਕਿਸੇ ਵੀ ਇਲਾਕੇ ਵਿੱਚ ਪੋਲਿੰਗ ਸਟੇਸ਼ਨਾਂ ਉੱਤੇ ਵੋਟਾਂ ਬਣਾਉਣ ਲਈ ਬੀਐਲਓ ਦੇ ਜਾਣ ਤੋਂ ਪਹਿਲਾਂ ਮਿਤੀ ਅਤੇ ਸਮੇਂ ਬਾਰੇ ਸਬੰਧਤ ਇਲਾਕੇ ਦੇ ਲੋਕਾਂ ਨੂੰ ਵੱਖ-ਵੱਖ ਪ੍ਰਚਾਰ ਮਾਧਿਅਮਾਂ ਰਾਹੀਂ ਅਗਾੳਂੂ ਜਾਣਕਾਰੀ ਦਿੱਤੀ ਜਾਵੇ ਤਾਂ ਜੋ ਉਹ ਸਮੇਂ ਸਿਰ ਪਹੁੰਚ ਕੇ ਆਪਣੀ ਯੋਗਤਾ ਮੁਤਾਬਕ ਵੋਟ ਬਣਵਾ ਸਕਣ।
ਮਨਵੇਸ ਸਿੱਧੂ ਵੱਲੋਂ ਚੋਣਕਾਰ ਰਜਿਸਟ੍ਰਸ਼ਨ ਅਫ਼ਸਰਾਂ ਨੂੰ ਇਹ ਆਦੇਸ਼ ਵੀ ਦਿੱਤੇ ਕਿ ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨਾਂ, ਮੁਨਿਆਦੀ, ਪੋਸਟਰਾਂ, ਬੈਨਰਾਂ, ਮੰਦਰ ਅਤੇ ਗੁਰਦੁਆਰਿਆਂ ਰਾਹੀਂ ਆਮ ਲੋਕਾਂ ਨੂੰ ਵੋਟਾਂ ਬਣਾਉਣ ਲਈ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ। ਨਾਲ ਹੀ ਭਾਰਤੀ ਚੋਣ ਕਮਿਸ਼ਨ ਦੇ ਪੋਰਟਲ NVSP.in ਅਤੇ Voter 8elpline 1pp ’ਤੇ ਆਨਲਾਈਨ ਵੋਟਾਂ ਬਣਾਉਣ ਅਤੇ ਟੋਲ ਫ੍ਰੀ ਹੈਲਪਲਾਈਨ ਨੰਬਰ 1950 ਬਾਰੇ ਵੀ ਵੱਧ ਤੋਂ ਵੱਧ ਜਾਗਰੂਕਤਾ ਪੈਦਾ ਕੀਤੀ ਜਾਵੇ।
ਰੈਵੀਨਿਊ ਕੇਸਾਂ ਦੀ ਸਮੀਖਿਆ ਕਰਦਿਆਂ ਡਵੀਜ਼ਨਲ ਕਮਿਸ਼ਨਰ ਮਨਵੇਸ ਸਿੱਧੂ ਵੱਲੋਂ ਰੈਵੀਨਿਊ ਅਫ਼ਸਰਾਂ ਨੂੰ ਇਹ ਹਦਾਇਤ ਕੀਤੀ ਕ ਰਜਿਸਟਰੀਆਂ ਤੇ ਇੰਤਕਾਲਾਂ ਦੇ ਸਮੂਹ ਲੰਬਿਤ ਕੇਸਾਂ ਦਾ ਛੇਤੀ ਨਿਪਟਾਰਾ ਕੀਤਾ ਜਾਵੇ। ਉਨ੍ਹਾਂ ਇਹ ਹਦਾਇਤ ਵੀ ਕੀਤੀ ਕਿ ਰੈਵੀਨਿਊ ਅਫ਼ਸਰ ਆਨਲਾਈਨ ਪੋਰਟਲ ਆਰਸੀਐਮਐਸ ਦਾ ਵੱਧ ਤੋਂ ਵੱਧ ਇਸਤੇਮਾਲ ਕਰਨ ਤਾਂ ਜੋ ਲੰਬਿਤ ਕੇਸਾਂ ਅਤੇ ਕੇਸਾਂ ਦੇ ਨਿਪਟਾਰੇ ਬਾਰੇ ਪਾਰਦਰਸ਼ੀ ਢੰਗ ਨਾਲ ਲੋਕਾਂ ਨੂੰ ਸਟੀਕ ਜਾਣਕਾਰੀ ਮਿਲ ਸਕੇ। ਮੀਟਿੰਗ ਵਿੱਚ ਏਡੀਸੀ ਸ੍ਰੀਮਤੀ ਕੋਮਲ ਮਿੱਤਲ, ਐਸਡੀਐਮ ਹਰਬੰਸ ਸਿੰਘ, ਐਸਡੀਐਮ ਖਰੜ ਅਵੀਕੇਸ਼ ਗੁਪਤਾ, ਐਸਡੀਐਮ ਡੇਰਾਬੱਸੀ ਕੁਲਦੀਪ ਬਾਵਾ ਸਮੇਤ ਡੀਆਰਓ, ਸਮੂਹ ਤਹਿਸੀਲਦਾਰ ਤੇ ਵਿਧਾਨ ਸਭਾ ਹਲਕਿਆਂ ਦੇ ਆਰਓ, ਏਆਰਓ ਅਤੇ ਵਧੀਕ ਡੀਈਓ ਹਾਜ਼ਰ ਸਨ।