nabaz-e-punjab.com

ਅਰੁਨਾ ਚੌਧਰੀ ਵੱਲੋਂ ਦਿਵਿਆਂਗਜਨ ਵਿਅਕਤੀਆਂ ਨੂੰ ਦਿੱਤੀਆਂ ਜਾਂਦੀਆਂ ਸਹੂਲਤਾਂ ਸਬੰਧੀ ਕੀਤੀ ਗਈ ਸਮੀਖਿਆ

ਸਮਾਜਿਕ ਸੁਰੱਖਿਆ ਤੇ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਸਾਂਝੀ ਮੀਟਿੰਗ
ਕੈਬਨਿਟ ਮੰਤਰੀ ਵੱਲੋਂ ਮੁਫਤ ਸਫਰ ਸਹੂਲਤ ਨੂੰ ਸਰਲ ਕਰਨ ਦੇ ਆਦੇਸ਼
ਸਰਕਾਰੀ ਬੱਸਾਂ ਅਤੇ ਬੱਸ ਅੱਡਿਆਂ ਨੂੰ ਦਿਵਿਆਂਗਜਨ ਵਿਅਕਤੀ ਪੱਖੀ ਬਣਾਉਣ ‘ਤੇ ਦਿੱਤਾ ਜ਼ੋਰ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ, 16 ਅਕਤੂਬਰ-
ਟਰਾਂਸਪੋਰਟ ਵਿਭਾਗ ਅਧੀਨ ਆਉਂਦੇ ਖੇਤਰਾਂ ਵਿੱਚ ਦਿਵਿਆਂਗਜਨ ਵਿਅਕਤੀਆਂ ਨੂੰ ਮੁਹੱਈਆ ਕਰਵਾਈਆਂ ਜਾਂਦੀਆਂ ਸਹੂਲਤਾਂ ਦੀ ਨਜ਼ਰਸਾਨੀ ਅਤੇ ਹੋਰ ਬਿਹਤਰ ਸੇਵਾਵਾਂ ਦੇਣ ਦੇ ਮਕਸਦ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਟਰਾਂਸਪੋਰਟ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਵੱਲੋਂ ਅੱਜ ਦੋਵੇਂ ਵਿਭਾਗਾਂ ਦੇ ਅਧਿਕਾਰੀਆਂ ਨਾਲ ਉਚ ਪੱਧਰੀ ਮੀਟਿੰਗ ਕੀਤੀ ਗਈ। ਇਥੇ ਪੰਜਾਬ ਸਿਵਲ ਸਕੱਤਰੇਤ-1 ਵਿਖੇ ਹੋਈ ਮੀਟਿੰਗ ਵਿੱਚ ਸ੍ਰੀਮਤੀ ਚੌਧਰੀ ਨੇ ਦੋਵੇਂ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਦਿਵਿਆਂਗਜਨ ਵਿਅਕਤੀ ਸਾਡੇ ਸਮਾਜ ਦਾ ਅਨਿੱਖੜਵਾਂ ਅੰਗ ਹਨ ਅਤੇ ਇਨ•ਾਂ ਦੀ ਬਿਹਤਰੀ ਲਈ ਵੱਧ ਤਂ ਵੱਧ ਉਪਰਾਲੇ ਕਰਨ ਦੀ ਲੋੜ ਹੈ।
ਸ੍ਰੀਮਤੀ ਚੌਧਰੀ ਨੇ ਦਿਵਿਆਂਗਜਨ ਵਿਅਕਤੀਆਂ ਨੂੰ ਦਿੱਤੇ ਜਾਣ ਵਾਲੇ ਮੁਫਤ ਸਫਰ ਸਹੂਲਤ ਨੂੰ ਸਰਲ ਕਰਨ ਦੇ ਨਿਰਦੇਸ਼ ਦਿੱਤੇ ਗਏ। ਇਸ ਸਬੰਧੀ ਮੀਟਿੰਗ ਵਿੱਚ ਫੈਸਲਾ ਵੀ ਕੀਤਾ ਗਿਆ ਕਿ ਦਿਵਿਆਂਗਜਨ ਵਿਅਕਤੀਆਂ ਨੂੰ ਜ਼ਿਲ•ਾ ਸਮਾਜਿਕ ਸੁਰੱਖਿਆ ਵੱਲੋਂ ਜਾਰੀ ਸ਼ਨਾਖਤੀ ਕਾਰਡ ਅਤੇ ਯੂ.ਡੀ.ਆਈ.ਡੀ.ਪੋਰਟਲ ਉਪਰ ਜਾਰੀ ਵਿਲੱਖਣ ਸ਼ਨਾਖਤੀ ਕਾਰਡ ਇਹ ਸਹੂਲਤ ਲੈਣ ਯੋਗ ਮੰਨੇ ਜਾਣਗੇ। ਸਮਾਜਿਕ ਸੁਰੱਖਿਆ ਵਿਭਾਗ ਯੂ.ਡੀ.ਆਈ.ਡੀ. ਪੋਰਟਲ ਕਾਰਡ ਰਾਹੀਂ ਜਾਰੀ ਕੀਤੇ ਗਏ ਸ਼ਨਾਖਤੀ ਕਾਰਡਾਂ ਦੇ ਵੇਰਵੇ ਟਰਾਂਸਪੋਰਟ ਵਿਭਾਗ ਨੂੰ ਭੇਜੇਗਾ। ਇਸ ਸਹੂਲਤ ਦਾ ਦੁਰਉਪਯੋਗ ਠੱਲਣ ਦੇ ਮੰਤਵ ਨਾਲ ਇਸ ਗੱਲ ਦਾ ਵੀ ਵਿਚਾਰ ਕੀਤਾ ਗਿਆ ਕਿ ਦਿਵਿਆਂਗਜਨ ਵਿਅਕਤੀਆਂ ਨੂੰ ਸਫਰ ਕਰਨ ਦੇ ਮੰਤਵ ਲਈ ਸਮਾਜਿਕ ਸੁਰੱਖਿਆ ਵਿਭਾਗ ਵਾਊਚਰ ਜਾਰੀ ਕਰੇਗਾ। ਕੈਬਨਿਟ ਮੰਤਰੀ ਵੱਲੋਂ ਆਦੇਸ਼ ਦਿੱਤੇ ਗਏ ਕਿ ਇਸ ਸਿਸਟਮ ਨੂੰ ਸਾਰੇ ਪੰਜਾਬ ਵਿੱਚ ਲਾਗੂ ਕਰਨ ਤੋਂ ਪਹਿਲਾ ਕਿਸੇ ਇਕ-ਦੋ ਜ਼ਿਲਿ•ਆਂ ਵਿੱਚ ਇਸ ਨੂੰ ਪਾਇਲਟ ਪ੍ਰਾਜੈਕਟ ਵਜੋਂ ਲਾਗੂ ਕਰ ਕੇ ਚੈਕ ਕੀਤਾ ਜਾਵੇ।
ਸ੍ਰੀਮਤੀ ਚੌਧਰੀ ਨੇ ਟਰਾਂਸਪੋਰਟ ਵਿਭਾਗ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਜਿੱਥੇ ਸਮੂਹ ਸਰਕਾਰੀ ਬੱਸਾਂ ਅਤੇ ਬੱਸ ਅੱਡੇ ਦਿਵਿਆਂਗਜਨ ਵਿਅਕਤੀਆਂ ਦੀ ਸਹੂਲਤ ਅਨੁਸਾਰ ਬਣਾਏ ਜਾਣ ਉਥੇ ਨਵੀਆਂ ਖਰੀਦੀਆਂ ਜਾਣ ਵਾਲੀਆਂ ਬੱਸਾਂ ਅਤੇ ਨਵੇਂ ਬਣਾਏ ਜਾਣ ਵਾਲੇ ਬੱਸ ਅੱਡਿਆਂ ਅੰਦਰ ਪਹਿਲਾਂ ਹੀ ਇਹ ਸਹੂਲਤਾਂ ਬਣਾਈਆਂ ਜਾਣ।
ਮੀਟਿੰਗ ਦੌਰਾਨ ਸਮਾਜਿਕ ਸੁਰੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀਮਤੀ ਰਾਜੀ ਪੀ. ਸ੍ਰੀਵਾਸਤਵਾ ਵੱਲੋਂ ਦੱਸਿਆ ਗਿਆ ਕਿ ‘ਰਾਈਟਸ ਆਫ ਪਰਸਨ ਵਿਦ ਡਿਸਏਬਲਿਟੀ ਐਕਟ 2016’ ਹੋਂਦ ਵਿੱਚ ਆ ਚੁੱਕਿਆ ਹੈ ਅਤੇ ਇਸ ਦੇ ਵਿੱਚ ਇਹ ਉਪਬੰਧ ਕੀਤਾ ਗਿਆ ਹੈ ਕਿ ਦਿਵਿਆਂਗਜਨ ਵਿਅਕਤੀਆਂ ਨੂੰ ਸਰਕਾਰੀ ਇਮਾਰਤਾਂ, ਸਰਕਾਰੀ ਆਵਾਜਾਈ ਦੇ ਸਾਧਨਾਂ (ਟਰਾਂਸਪੋਰਟ ਵਿਭਾਗ) ਅਤੇ ਸਰਕਾਰੀ ਵਿਭਾਗਾਂ ਦੀਆਂ ਵੈਬਸਾਈਟਾਂ ਉਪਰ ਸੁਖਾਲੀ ਪਹੁੰਚ ਦੇ ਮਕਸਦ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾਣੇ ਹਨ। ਉਨ•ਾਂ ਦੱਸਿਆ ਕਿ ਸਰਕਾਰੀ ਬੱਸਾਂ ਵਿੱਚ ਦਿਵਿਆਂਗਜਨ ਵਿਅਕਤੀਆਂ ਲਈ ਰਾਖਵੀਆਂ ਸੀਟਾਂ ਤੋਂ ਇਲਾਵਾ ਬੱਸ ਵਿੱਚ ਸੌਖੇ ਢੰਗ ਨਾਲ ਚੜ•ਨ ਲਈ ਰੈਟਰੋ ਫਿਟਿੰਗ ਕੀਤੀ ਜਾਣੀ ਹੈ।
ਟਰਾਂਸਪੋਰਟ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਕੇ. ਸ਼ਿਵਾ ਪ੍ਰਸਾਦ ਵੱਲੋਂ ਦੱਸਿਆ ਗਿਆ ਕਿ ਇਸ ਸਮੇਂ ਸਾਰੇ ਬੱਸ ਅੱਡਿਆਂ ਵਿੱਚ 2-2 ਵਹੀਲ ਚੇਅਰ ਦੀ ਸਹੂਲਤ, ਦਿਵਿਆਂਗਜਨ ਵਿਅਕਤੀਆਂ ਵਾਸਤੇ ਵੱਖਰੇ ਪਖਾਨੇ ਉਪਲੱਬਧ ਹਨ। ਉਨ•ਾਂ ਵੱਲੋਂ ਇਹ ਵੀ ਦੱਸਿਆ ਗਿਆ ਕਿ ਭਾਰਤ ਸਰਕਾਰ ਵੱਲੋਂ ਜਾਰੀ ਬੱਸ ਕੋਡ ਹਦਾਇਤਾਂ ਅਨੁਸਾਰ ਸੂਬੇ ਵਿੱਚ ਬੱਸਾਂ ਦੀ ਰੈਟਰੋ ਫਿਟਿੰਗ ਕਰਵਾਈ ਜਾਵੇਗੀ ਤਾਂ ਜੋ ਦਿਵਿਆਂਗਜਨ ਵਿਅਕਤੀ ਇਨ•ਾਂ ਬੱਸਾਂ ਵਿੱਚ ਸੁਖਾਲੇ ਢੰਗ ਨਾਲ ਚੜ•-ਉਤਰ ਸਕਣ।
ਮੀਟਿੰਗ ਵਿੱਚ ਸਮਾਜਿਕ ਸੁਰੱਖਿਆ ਵਿਭਾਗ ਦੇ ਡਾਇਰੈਕਟਰ ਸ੍ਰੀਮਤੀ ਕਵਿਤਾ ਸਿੰਘ, ਟਰਾਂਸਪੋਰਟ ਵਿਭਾਗ ਦੇ ਡਾਇਰੈਕਟਰ ਸ੍ਰੀ ਤੇਜਿੰਦਰ ਸਿੰਘ ਧਾਲੀਵਾਲ ਅਤੇ ਪੀ.ਆਰ.ਟੀ.ਸੀ. ਦੇ ਪ੍ਰਬੰਧਕੀ ਨਿਰਦੇਸ਼ਕ ਸ੍ਰੀ ਮਨਜੀਤ ਸਿੰਘ ਨਾਰੰਗ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

Excise and Taxation Department, Punjab Initiates Comprehensive GST Registration Drive for Dealers

Excise and Taxation Department, Punjab Initiates Comprehensive GST Registration Drive for …